ਹਰਿਆਣਾ- ਕਿਸਾਨਾਂ ਦੇ ਦਿੱਲੀ ਚਲੋ ਅੰਦੋਲਨ 11ਵੇਂ ਦਿਨ ਵੀ ਜਾਰੀ ਹੈ। ਇਸ ਵਿਚ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦਾਅਵਾ ਕੀਤਾ ਕਿ ਨੌਜਵਾਨ ਕਿਸਾਨ ਦੀ ਮੌਤ ਪੁਲਸ ਦੀ ਗੋਲੀ ਨਾਲ ਹੀ ਹੋਈ ਹੈ। ਇਸ ਦੇ ਸਾਰੇ ਸਬੂਤ ਸਾਡੇ ਕੋਲ ਹਨ। ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ 'ਤੇ ਪਾਬੰਦੀ ਲੱਗਣ ਕਾਰਨ ਇਹ ਵਾਇਰਲ ਨਹੀਂ ਹੋ ਪਾ ਰਹੀ ਹੈ। ਪੰਧੇਰ ਨੇ ਕਿਹਾ ਕਿ ਭਾਰਤ ਸਰਕਾਰ ਨੇ 'ਐਕਸ' (ਪਹਿਲਾਂ ਟਵਿੱਟਰ) ਸੋਸ਼ਲ ਮੀਡੀਆ ਨੂੰ ਆਦੇਸ਼ ਦਿੱਤੇ ਹਨ ਕਿ ਕਿਸਾਨਾਂ ਵਲੋਂ ਜੋ ਵੀ ਪੋਸਟ ਪਾਈ ਜਾਂਦੀ ਹੈ, ਉਸ ਨੂੰ ਡਿਲੀਟ ਕਰ ਦਿੱਤਾ ਜਾਵੇ। ਸਾਨੂੰ ਪ੍ਰਧਾਨ ਮੰਤਰੀ ਤੋਂ ਜਵਾਬ ਚਾਹੀਦਾ ਹੈ ਕਿ ਅਜਿਹਾ ਅਸੀਂ ਕੀ ਬੋਲ ਰਿਹਾ ਹਾਂ ਜੋ ਦੇਸ਼ ਸੁਣਨਾ ਨਹੀਂ ਚਾਹੁੰਦਾ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ 'ਐਕਸ' 'ਤੇ ਪਾਬੰਦੀ ਤਾਂ ਲਗਾਈ ਕਿ ਤਾਂ ਕਿ ਲੋਕ ਕਿਸਾਨਾਂ ਨਾਲ ਜੋ ਹੋ ਰਿਹਾ ਹੈ ਉਹ ਨਾ ਦੇਖ ਸਕਣ।
ਪੰਧੇਰ ਨੇ ਕਿਹਾ ਕਿ ਸ਼ੁਭਕਰਨ ਦੀ ਮੌਤ 'ਤੇ ਪੰਜਾਬ ਸਰਕਾਰ ਨਾਲ ਗੱਲਬਾਤ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਹਮਲਾ ਕਰਨ ਵਾਲਿਆਂ ਖ਼ਿਲਾਫ਼ ਧਾਰਾ 302 ਦੇ ਅਧੀਨ ਮਾਮਲਾ ਦਰਜ ਕਰਨ, ਕਿਸਾਨਾਂ ਨੂੰ ਸ਼ਹੀਦੀ ਦਾ ਦਰਜਾ ਦੇਣ ਦੀ ਦੀਆਂ ਮੰਗਾਂ ਮੰਨ ਲਈਆਂ ਗਈਆਂ ਸਨ। ਸਰਕਾਰ ਵਲੋਂ ਉਨ੍ਹਾਂ ਦੇ ਪਰਿਵਾਰ ਨਾਲ ਮੁਆਵਜ਼ੇ 'ਤੇ ਗੱਲਬਾਤ ਕੀਤੀ ਜਾਵੇ ਅਤੇ ਉਨ੍ਹਾਂ ਦੇ ਪੋਸਟਮਾਰਟਮ ਲਈ ਇਕ ਬੋਰਡ ਦਾ ਗਠਨ ਕੀਤਾ ਜਾਵੇਗਾ ਅਤੇ ਉਸ ਦੀ ਵੀਡੀਓਗ੍ਰਾਫ਼ੀ ਕਰਵਾਈ ਜਾਵੇਗੀ। ਹੁਣ 14 ਘੰਟਿਆਂ ਤੋਂ ਜ਼ਿਆਦਾ ਹੋ ਗਏ ਹਨ ਪਰ ਪੰਜਾਬ ਸਰਕਾਰ ਕੋਈ ਜਵਾਬ ਨਹੀਂ ਦੇ ਰਹੀ ਹੈ। ਦੱਸਣਯੋਗ ਹੈ ਕਿ ਕਿਸਾਨ ਜਥੇਬੰਦੀ ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਲਾਗੂ ਕਰਨ, ਘੱਟੋ-ਘੱਟ ਸਮਰਥਨ ਮੁੱਲ (MSP) ਦੀ ਕਾਨੂੰਨੀ ਗਾਰੰਟੀ ਤੋਂ ਇਲਾਵਾ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਲਈ ਪੈਨਸ਼ਨ, ਕਿਸਾਨੀ ਕਰਜ਼ਾ ਮੁਆਫ਼ੀ, ਪੁਲਸ 'ਚ ਦਰਜ ਕੇਸ ਵਾਪਸ ਲੈਣ, ਲਖੀਮਪੁਰੀ ਖੀਰੀ ਹਿੰਸਾ ਦੇ ਪੀੜਤਾਂ ਨੂੰ ਰਾਹਤ ਦੇਣ ਦੀ ਮੰਗ ਕਰ ਰਹੀ ਹੈ। ਭੂਮੀ ਐਕੁਵਾਇਰ ਐਕਟ 2013 ਨੂੰ ਬਹਾਲ ਕਰਨ ਅਤੇ ਪਿਛਲੇ ਅੰਦੋਲਨ ਦੌਰਾਨ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦੀ ਮੰਗ ਕਰ ਰਹੇ ਹਨ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਮਹਾਰਾਸ਼ਟਰ ’ਚ ਮਾਲ ’ਚ ਚੱਲ ਰਿਹਾ ਸੀ ਦੇਹ ਵਪਾਰ, ਔਰਤ ਗ੍ਰਿਫਤਾਰ
NEXT STORY