ਨਵੀਂ ਦਿੱਲੀ - ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਦਿੱਲੀ ਬਾਰਡਰ 'ਤੇ ਕਿਸਾਨਾਂ ਦਾ ਅੰਦੋਲਨ ਜਾਰੀ ਹੈ। ਇਸ ਦੌਰਾਨ ਸ਼ਨੀਵਾਰ (26 ਦਸੰਬਰ) ਨੂੰ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੂੰ ਇੱਕ ਅਣਪਛਾਤੇ ਵਿਅਕਤੀ ਵੱਲੋਂ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ। ਜਿਸ ਤੋਂ ਬਾਅਦ ਅਰਜੁਨ ਬਾਲਿਆਨ (ਸਹਾਇਕ, ਰਾਸ਼ਟਰੀ ਬੁਲਾਰਾ ਰਾਕੇਸ਼ ਟਿਕੈਤ) ਨੇ ਥਾਣਾ ਕੌਸ਼ਾਂਬੀ ਵਿੱਚ ਇਸ ਦੀ ਸ਼ਿਕਾਇਤ ਦਿੱਤੀ। ਫਿਲਹਾਲ ਪੁਲਸ ਨੇ ਮੁਕੱਦਮਾ ਦਰਜ ਕਰ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਭਾਰਤ 'ਤੇ ਕੋਰੋਨਾ ਵਾਇਰਸ ਦੇ ਨਵੇਂ ਸਟ੍ਰੇਨ ਦਾ ਖ਼ਤਰਾ, ICMR ਨੇ ਨੈਸ਼ਨਲ ਟਾਸਕ ਫੋਰਸ ਨਾਲ ਕੀਤੀ ਮੀਟਿੰਗ
ਕਿਸਾਨ ਆਗੂ ਰਾਕੇਸ਼ ਟਿਕੈਤ ਮੁਤਾਬਕ, ਬਿਹਾਰ ਤੋਂ ਇੱਕ ਫੋਨ ਆਇਆ ਸੀ, ਜਿਸ ਵਿੱਚ ਕਿਹਾ ਗਿਆ ਹਥਿਆਰਾਂ ਦੀ ਜ਼ਰੂਰਤ ਹੈ ਕੀ? ਦੱਸੋ ਕਿੰਨੇ ਹਥਿਆਰ ਭੇਜਣੇ ਹਨ, ਤੈਨੂੰ ਮਾਰਨ ਦਾ ਪਲਾਨ ਹੈ। ਹਾਲਾਂਕਿ, ਅਸੀਂ ਗਾਜ਼ੀਆਬਾਦ ਦੇ ਕਪਤਾਨ ਨੂੰ ਸ਼ਿਕਾਇਤ ਦਿੱਤੀ ਹੈ। ਪੁਲਸ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ: ਪੜ੍ਹੋ ਕਿਸਾਨੀ ਘੋਲ ਨਾਲ ਸਬੰਧਿਤ ਅੱਜ ਦੀਆਂ ਪੰਜ ਮੁੱਖ ਖ਼ਬਰਾ
ਉਥੇ ਹੀ, ਇੰਦਿਰਾਪੁਰਾਮ ਸੀ.ਓ. ਦੇ ਅਨੁਸਾਰ, ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਦੋਸ਼ੀ ਦੀ ਗ੍ਰਿਫਤਾਰੀ ਲਈ ਟੀਮ ਦਾ ਗਠਨ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ: 'ਕਿਸਾਨਾਂ ਖ਼ਿਲਾਫ਼ ਕਿਸੇ ਨਾਲ ਖੜ੍ਹੇ ਨਹੀਂ ਹੋਵਾਂਗੇ': ਰਾਜਸਥਾਨ ਦੇ ਸਹਿਯੋਗੀ ਨੇ ਛੱਡਿਆ BJP ਦਾ ਸਾਥ
ਦੱਸ ਦਈਏ ਕਿ ਰਾਕੇਸ਼ ਟਿਕੈਤ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦੇ ਮਾਮਲੇ ਵਿੱਚ ਪੁਲਸ ਨੇ ਜੁਰਮ ਨੰਬਰ 635/2020, ਆਈ.ਪੀ.ਸੀ. ਦੀ ਧਾਰਾ 507 ਦੇ ਤਹਿਤ ਕੇਸ ਦਰਜ ਕੀਤਾ ਹੈ। ਨਾਲ ਹੀ ਸਰਵਿਲਾਂਸ ਦੀ ਟੀਮ ਗਠਿਤ ਕਰ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਬਾਕਸ 'ਚ ਦਿਓ ਜਵਾਬ।
'ਕਿਸਾਨਾਂ ਖ਼ਿਲਾਫ਼ ਕਿਸੇ ਨਾਲ ਖੜ੍ਹੇ ਨਹੀਂ ਹੋਵਾਂਗੇ': ਰਾਜਸਥਾਨ ਦੇ ਸਹਿਯੋਗੀ ਨੇ ਛੱਡਿਆ BJP ਦਾ ਸਾਥ
NEXT STORY