ਮੁਜ਼ੱਫਰਨਗਰ (ਭਾਸ਼ਾ)- ਕਿਸਾਨ ਆਗੂ ਰਾਕੇਸ਼ ਟਿਕੈਤ ਨੂੰ ਇਕ ਅਣਜਾਣ ਵਿਅਕਤੀ ਨੇ ਫ਼ੋਨ ਕਰ ਕੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਅਤੇ ਅਪਸ਼ਬਦ ਵੀ ਕਹੇ। ਪੁਲਸ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਮੁਜ਼ੱਫਰਨਗਰ ਦੇ ਸੀਨੀਅਰ ਪੁਲਸ ਸੁਪਰਡੈਂਟ (ਐੱਸ.ਐੱਸ.ਪੀ.) ਅਭਿਸ਼ੇਕ ਯਾਦਵ ਨੇ ਦੱਸਿਆ ਕਿ ਪੁਲਸ ਨੇ ਭਾਰਤੀ ਕਿਸਾਨ ਯੂਨੀਅਨ (ਭਾਕਿਯੂ) ਨੇਤਾ ਦੇ ਡਰਾਈਵਰ ਪਰਜਵਾਲ ਤਿਆਗੀ ਦੀ ਸ਼ਿਕਾਇਤ ਦੇ ਆਧਾਰ 'ਤੇ ਸਿਵਲ ਲਾਈਨਜ਼ ਥਾਣੇ 'ਚ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਡੇਰਾ ਮੁਖੀ ਰਾਮ ਰਹੀਮ ਦੀ ਸੁਨਾਰੀਆ ਜੇਲ੍ਹ ਤੋਂ ਆਈ ਚਿੱਠੀ, ਲਿਖੀ ਇਹ ਗੱਲ
ਪੁਲਸ ਨੇ ਕਿਹਾ ਕਿ ਇਸ ਵਿਚ ਸੀਨੀਅਰ ਸਬ ਇੰਸਪੈਕਟਰ ਰਾਕੇਸ਼ ਸ਼ਰਮਾ ਦੀ ਅਗਵਾਈ 'ਚ ਪੁਲਸ ਦੀ ਇਕ ਟੀਮ ਟਿਕੈਤ ਦੇ ਘਰ ਗਈ ਅਤੇ ਉਨ੍ਹਾਂ ਨਾਲ ਗੱਲ ਕੀਤੀ। ਪੁਲਸ ਉਸ ਨੰਬਰ ਦੇ ਕਾਲ ਡਿਟੇਲ ਰਿਕਾਰਡ ਦੀ ਜਾਂਚ ਕਰ ਰਹੀ ਹੈ ਜਿਸ ਦੀ ਵਰਤੋਂ ਨੇਤਾ ਨੂੰ ਧਮਕੀ ਦੇਣ ਲਈ ਕੀਤੀ ਗਈ ਸੀ। ਪੁਲਸ ਨੇ ਦੱਸਿਆ ਕਿ ਉਹ ਉਕਤ ਨੰਬਰ ਦੀ ਲੋਕੇਸ਼ਨ ਵੀ ਜਾਣਨ ਦੀ ਕੋਸ਼ਿਸ਼ ਕਰ ਰਹੀ ਹੈ। ਇਕ ਪੁਲਸ ਅਧਿਕਾਰੀ ਨੇ ਕਿਹਾ,"ਸਾਨੂੰ ਜਲਦੀ ਗ੍ਰਿਫ਼ਤਾਰੀ ਦੀ ਉਮੀਦ ਹੈ। ਸਾਡੇ ਉੱਤਮ ਅਧਿਕਾਰੀ ਇਸ ਮਾਮਲੇ ਦੀ ਜਾਂਚ ਕਰ ਰਹੇ ਹਨ।"
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ
ਦੁਬਈ ਐਕਸਪੋ ’ਚ ਅਨੁਰਾਗ ਠਾਕੁਰ ਨੇ ਤੇਜਸ ਪ੍ਰਾਜੈਕਟ ਕੀਤਾ ਲਾਂਚ
NEXT STORY