ਨੋਇਡਾ (ਭਾਸ਼ਾ)— ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ 17 ਦਿਨਾਂ ਤੋਂ ਦਿੱਲੀ-ਨੋਇਡਾ ਦੇ ਚਿੱਲਾ ਸਰਹੱਦ ’ਤੇ ਧਰਨਾ ਦੇ ਰਹੇ ਭਾਰਤੀ ਕਿਸਾਨ ਯੂਨੀਅਨ ਦੇ ਆਗੂਆਂ ਨੇ ਦਿੱਲੀ ਦੀ ਸਿੰਘੂ ਸਰਹੱਦ ’ਤੇ ਆਪਣੀ ਜਾਨ ਗਵਾਉਣ ਵਾਲੇ ਸੰਤ ਬਾਬਾ ਰਾਮ ਸਿੰਘ ਨੂੰ ਸ਼ਰਧਾਂਜਲੀ ਦਿੱਤੀ। ਭਾਰਤੀ ਕਿਸਾਨ ਯੂਨੀਅਨ ਦੇ ਰਾਸ਼ਟਰੀ ਪ੍ਰਧਾਨ ਠਾਕੁਰ ਭਾਨੂੰ ਪ੍ਰਤਾਪ ਸਿੰਘ ਨੇ ਦੋਸ਼ ਲਾਇਆ ਕਿ ਸੰਤ ਬਾਬਾ ਰਾਮ ਸਿੰਘ ਨੇ ਕੇਂਦਰ ਸਰਕਾਰ ਦੀਆਂ ਗਲਤੀਆਂ ਦੇ ਵਜ੍ਹਾ ਨਾਲ ਆਪਣੀ ਜਾਨ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਜਦੋਂ ਤੱਕ ਕਿਸਾਨਾਂ ਦੀਆਂ ਮੰਗਾਂ ਨਹੀਂ ਮੰਨ ਲੈਂਦੀ, ਉਦੋਂ ਤੱਕ ਉਹ ਧਰਨਾ ਵਾਪਸ ਨਹੀਂ ਲੈਣਗੇ।
ਇਹ ਵੀ ਪੜ੍ਹੋ: ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰ ਰਹੇ ਸੰਤ ਰਾਮ ਸਿੰਘ ਨੇ ਕਿਸਾਨੀ ਹੱਕਾਂ ਲਈ ਦਿੱਤੀ ਜਾਨ
ਭਾਰਤੀ ਕਿਸਾਨ ਯੂਨੀਅਨ ਦੇ ਪ੍ਰਦੇਸ਼ ਪ੍ਰਧਾਨ ਯੋਗੇਸ਼ ਪ੍ਰਤਾਪ ਸਿੰਘ 5 ਦਿਨ ਤੋਂ ਭੁੱਖ-ਹੜਤਾਲ ’ਤੇ ਹਨ ਅਤੇ ਉਨ੍ਹਾਂ ਦੀ ਹਾਲਤ ਖਰਾਬ ਹੋਣ ’ਤੇ ਜ਼ਿਲ੍ਹਾ ਹਸਪਤਾਲ ਦੇ ਡਾਕਟਰਾਂ ਨੇ ਧਰਨੇ ਵਾਲੀ ਥਾਂ ’ਤੇ ਪਹੁੰਚ ਕੇ ਉਨ੍ਹਾਂ ਦੀ ਜਾਂਚ ਕੀਤੀ। ਪ੍ਰਤਾਪ ਸਿੰਘ ਨੇ ਕਿਹਾ ਕਿ 5 ਦਿਨ ਤੱਕ ਚਿੱਲਾ ਸਰਹੱਦ ਖੁੱਲ੍ਹੀ ਰਹੀ ਪਰ ਕੇਂਦਰ ਸਰਕਾਰ ਵਲੋਂ ਕਿਸਾਨ ਕਮਿਸ਼ਨ ਬਣਾਉਣ ਦੀ ਕੋਈ ਪਹਿਲ ਨਹੀਂ ਕੀਤੀ ਗਈ। ਇਸ ਤੋਂ ਗੁੱਸੇ ਵਿਚ ਆਏ ਕਿਸਾਨਾਂ ਨੇ ਬੁੱਧਵਾਰ ਯਾਨੀ ਕਿ ਕੱਲ੍ਹ ਫਿਰ ਚਿੱਲਾ ਸਰਹੱਦ ਨੂੰ ਜਾਮ ਕਰ ਦਿੱਤਾ। ਉਨ੍ਹਾਂ ਨੇ ਕਿਹਾ ਕਿ ਅਜੇ ਨੋਇਡਾ ਤੋਂ ਦਿੱਲੀ ਜਾਣ ਵਾਲੇ ਰਾਹ ਰੋਕੇ ਹਨ। ਦਿੱਲੀ ਤੋਂ ਨੋਇਡਾ ਆਉਣ ਵਾਲੇ ਮਾਰਗ ਨੂੰ ਰੋਕਣ ’ਤੇ ਵਿਚਾਰ ਚਰਚਾ ਕੀਤੀ ਜਾ ਰਹੀ ਹੈ। ਦੱਸ ਦੇਈਏ ਕਿ ਕਿਸਾਨਾਂ ਵਲੋਂ ਚਿੱਲਾ ਸਰਹੱਦ ਰੋਕੇ ਜਾਣ ਤੋਂ ਬਾਅਦ ਲੋਕਾਂ ਦੀਆਂ ਪਰੇਸ਼ਾਨੀਆਂ ਵਧ ਗਈਆਂ ਹਨ।
ਇਹ ਵੀ ਪੜ੍ਹੋ: ਸੰਤ ਰਾਮ ਸਿੰਘ ਜੀ ਦੇ ਅੰਤਿਮ ਦਰਸ਼ਨਾਂ ਲਈ ਲੱਗੀ ਸੰਗਤ ਦੀ ਭੀੜ, ਕੱਲ੍ਹ ਕੀਤਾ ਜਾਵੇਗਾ ਸਸਕਾਰ
ਦੱਸਣਯੋਗ ਹੈ ਕਿ ਸੰਤ ਬਾਬਾ ਰਾਮ ਸਿੰਘ ਕਰਨਾਲ ਜ਼ਿਲ੍ਹੇ ਦੇ ਪਿੰਡ ਸੀਂਘੜਾ ’ਚ ਰਹਿੰਦੇ ਸਨ, ਜਿੱਥੇ ਉਨ੍ਹਾਂ ਦਾ ਡੇਰਾ ਸੀ। ਆਪਣੇ ਭਗਤਾਂ ਵਿਚ ਉਹ ਸੀਂਘੜਾ ਵਾਲੇ ਬਾਬਾ ਦੇ ਨਾਂ ਤੋਂ ਜਾਣੇ ਜਾਂਦੇ ਸਨ। ਬੀਤੇ ਕੱਲ੍ਹ ਉਨ੍ਹਾਂ ਨੇ ਸਿੰਘੂ ਸਰਹੱਦ ’ਤੇ ਕਿਸਾਨੀ ਹੱਕਾਂ ਲਈ ਆਪਣੀ ਜਾਨ ਦੇ ਦਿੱਤੀ। ਉਨ੍ਹਾਂ ਨੇ ਕਿਸਾਨ ਅੰਦੋਲਨ ਦੇ ਹੱਕ ਵਿਚ ਆਵਾਜ਼ ਬੁਲੰਦ ਕੀਤੀ। ਸੁਸਾਈਡ ਨੋਟ ਮੁਤਾਬਕ ਸੰਤ ਰਾਮ ਸਿੰਘ ਨੇ ਕਿਸਾਨਾਂ ’ਤੇ ਸਰਕਾਰ ਦੇ ਜ਼ੁਲਮ ਖ਼ਿਲਾਫ਼ ਖ਼ੁਦਕੁਸ਼ੀ ਕੀਤੀ ਹੈ।
ਸੰਤ ਰਾਮ ਸਿੰਘ ਦੇ ਅੰਤਿਮ ਦਰਸ਼ਨ ਲਈ ਪਹੁੰਚੇ ਚਢੂਨੀ, ਰੋਂਦੇ ਹੋਏ ਬੋਲੇ- ਨਾ ਸਰਕਾਰ ਸੁਣਦੀ ਹੈ, ਨਾ ਕੋਰਟ
NEXT STORY