ਨਵੀਂ ਦਿੱਲੀ— ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਨੂੰ ਲੈ ਕੇ ਦਿੱਲੀ ਦੀ ਸਿੰਘੂ ਸਰਹੱਦ ’ਤੇ ਕਿਸਾਨਾਂ ਦਾ ਧਰਨਾ ਪ੍ਰਦਰਸ਼ਨ ਸ਼ਨੀਵਾਰ ਯਾਨੀ ਕਿ ਅੱਜ 24ਵੇਂ ਦਿਨ ’ਚ ਪ੍ਰਵੇਸ਼ ਕਰ ਗਿਆ ਹੈ। ਦਿੱਲੀ ਦੀਆਂ ਸਰਹੱਦਾਂ ’ਤੇ ਕਿਸਾਨਾਂ ਦੇ ਧਰਨਾ ਪ੍ਰਦਰਸ਼ਨ ਦੀ ਵਜ੍ਹਾ ਨਾਲ ਆਵਾਜਾਈ ਵੀ ਕਾਫੀ ਪ੍ਰਭਾਵਿਤ ਹੋ ਰਹੀ ਹੈ। ਸ਼ਨੀਵਾਰ ਨੂੰ ਦਿੱਲੀ ਟ੍ਰੈਫਿਕ ਪੁਲਸ ਨੇ ਕੁਝ ਅਲਰਟ ਜਾਰੀ ਕੀਤੇ ਹਨ। ਜੇਕਰ ਤੁਹਾਨੂੰ ਇਨ੍ਹਾਂ ਰਸਤਿਆਂ ਤੋਂ ਜਾਣਾ ਹੈ ਤਾਂ ਇਸ ਖ਼ਬਰ ’ਤੇ ਧਿਆਨ ਦੇਣਾ ਹੋਵੇਗਾ। ਦਿੱਲੀ ਟ੍ਰੈਫਿਕ ਪੁਲਸ ਨੇ ਸਿੰਘੂ ਸਰਹੱਦ ਵੱਲ ਜਾਣ ਵਾਲੀ ਸੜਕ ਨੂੰ ਬੰਦ ਕਰ ਦਿੱਤਾ ਹੈ। ਇਸ ਤੋਂ ਇਲਾਵਾ ਔਚੰਡੀ, ਪਿਆਓ ਮਨਿਆਰੀ, ਮੰਗੇਸ਼ ਸਰਹੱਦ ਨੂੰ ਵੀ ਬੰਦ ਕਰ ਦਿੱਤਾ ਹੈ।
ਦਿੱਲੀ ਟ੍ਰੈਫਿਕ ਪੁਲਸ ਨੇ ਦਿੱਲੀ ਵਾਲਿਆਂ ਨੂੰ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਲ ਨਾ ਹੋਵੇ, ਇਸ ਲਈ ਕੁਝ ਬਦਲਵੇਂ ਮਾਰਗਾਂ ਨੂੰ ਸੁਝਾਇਆ ਹੈ। ਜੇਕਰ ਤੁਹਾਨੂੰ ਇਸ ਵੱਲ ਕਿਸੇ ਜ਼ਰੂਰੀ ਕੰਮ ਤੋਂ ਜਾਣਾ ਹੋਵੇ ਤਾਂ ਤੁਸÄ ਲਾਮਪੁਰ, ਸਾਫ਼ੀਆਬਾਦ ਸਬੋਲੀ ਅਤੇ ਸਿੰਘੂ ਸਕੂਲ ਟੋਲ ਟੈਕਸ ਸਰਹੱਦ ਵੱਲੋਂ ਲੰਘ ਸਕਦੇ ਹੋ।
ਦੱਸਣਯੋਗ ਹੈ ਕਿ ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਨੂੰ ਲੈ ਕੇ ਦਿੱਲੀ ਦੀ ਸਿੰਘੂ ਸਰਹੱਦ ’ਤੇ ਕਿਸਾਨਾਂ ਦਾ ਧਰਨਾ ਪ੍ਰਦਰਸ਼ਨ ਜਾਰੀ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਸਰਕਾਰ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਵਾਪਸ ਨਹੀਂ ਲੈ ਲੈਂਦੀ, ਉਦੋਂ ਤੱਕ ਸਾਡੀ ਲੜਾਈ ਜਾਰੀ ਰਹੇਗੀ। ਕਿਸਾਨ ਸਿੰਘੂ, ਟਿਕਰੀ, ਗਾਜ਼ੀਪੁਰ ਸਰਹੱਦ ’ਤੇ ਡਟੇ ਹੋਏ ਹਨ।
ਕਿਸਾਨਾਂ ਦੀਆਂ ਮੰਗਾਂ ਸਵੀਕਾਰ ਕਰ, ਖੇਤੀ ਕਾਨੂੰਨਾਂ ਨੂੰ ਵਾਪਸ ਲਵੇ ਸਰਕਾਰ : ਮਾਇਆਵਤੀ
NEXT STORY