ਭਾਗਲਪੁਰ: ਬਿਹਾਰ ਵਿੱਚ ਅਪਰਾਧੀਆਂ ਦਾ ਮਨੋਬਲ ਲਗਾਤਾਰ ਵੱਧਦਾ ਜਾ ਰਿਹਾ ਹੈ। ਤਾਜ਼ਾ ਮਾਮਲਾ ਭਾਗਲਪੁਰ ਜ਼ਿਲ੍ਹੇ ਤੋਂ ਸਾਹਮਣੇ ਆਇਆ ਹੈ, ਜਿੱਥੇ ਇੱਕ ਕਿਸਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਘਟਨਾ ਤੋਂ ਬਾਅਦ ਗੁੱਸੇ 'ਚ ਆਏ ਪਿੰਡ ਵਾਸੀਆਂ ਨੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਰਾਘੋਪੁਰ ਤੋਂ ਸਹਿਜਾਦਪੁਰ ਤੱਕ ਸੜਕ ਜਾਮ ਕਰ ਦਿੱਤੀ ਹੈ।
ਇਹ ਵੀ ਪੜ੍ਹੋ - ਪੁਲਸ ਦਾ ਇਹ SP ਅਫ਼ਸਰ ਬਣਿਆ 'ਸਿੰਘਮ', ਵੀਡੀਓ ਦੇਖ ਹਰ ਕੋਈ ਕਰ ਰਿਹਾ ਸਿਫ਼ਤਾਂ
ਜਾਣਕਾਰੀ ਮੁਤਾਬਕ ਇਹ ਘਟਨਾ ਜ਼ਿਲ੍ਹੇ ਦੇ ਨਾਥਨਗਰ ਥਾਣਾ ਖੇਤਰ ਦੀ ਹੈ। ਪੁਲਸ ਸੂਤਰਾਂ ਨੇ ਵੀਰਵਾਰ ਨੂੰ ਦੱਸਿਆ ਕਿ ਮਾਧੋਪੁਰ ਪਿੰਡ ਦਾ ਰਹਿਣ ਵਾਲਾ ਮੁਕੇਸ਼ ਕੁਮਾਰ ਰਾਕੇਸ਼ ਉਰਫ ਫੂਲਨ ਸ਼ਰਮਾ (53) ਬੁੱਧਵਾਰ ਰਾਤ ਨੂੰ ਆਪਣੇ ਖੇਤ ਵਿਚ ਸੌਂ ਰਿਹਾ ਸੀ। ਇਸ ਦੌਰਾਨ ਦੋਸ਼ੀਆਂ ਨੇ ਉਸ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ, ਜਿਸ ਦੀ ਸੂਚਨਾ ਮਿਲਦੇ ਪੁਲਸ ਮੌਕੇ 'ਤੇ ਪਹੁੰਚ ਗਈ ਅਤੇ ਇਸ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ। ਫੋਰੈਂਸਿਕ ਸਾਇੰਸ ਲੈਬਾਰਟਰੀ (ਐੱਫਐੱਸਐੱਲ) ਦੀ ਟੀਮ ਨੂੰ ਜਾਂਚ ਲਈ ਬੁਲਾਇਆ ਗਿਆ ਹੈ। ਇਸ ਸਬੰਧ 'ਚ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਕੁਝ ਲੋਕਾਂ ਖ਼ਿਲਾਫ਼ ਐੱਫ.ਆਈ.ਆਰ. ਦਰਜ ਕਰਵਾਈ ਹੈ।
ਇਹ ਵੀ ਪੜ੍ਹੋ - ਫੈਕਟਰੀ 'ਚ ਵੱਡਾ ਧਮਾਕਾ, ਦਰਜਨਾਂ ਕਰਮਚਾਰੀ ਫਸੇ, ਹੁਣ ਤੱਕ ਮਿਲੀਆਂ 4 ਲਾਸ਼ਾਂ
ਲਾਸ਼ ਨੂੰ ਪੋਸਟਮਾਰਟਮ ਲਈ ਭਾਗਲਪੁਰ ਦੇ ਜਵਾਹਰ ਲਾਲ ਨਹਿਰੂ ਮੈਡੀਕਲ ਕਾਲਜ ਹਸਪਤਾਲ ਭੇਜ ਦਿੱਤਾ ਗਿਆ ਹੈ। ਇਸ ਦੌਰਾਨ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਇਸ ਕਤਲੇਆਮ ਵਿੱਚ ਸ਼ਾਮਲ ਸਾਰੇ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਅਤੇ ਪਰਿਵਾਰਕ ਮੈਂਬਰਾਂ ਨੂੰ ਆਰਥਿਕ ਸਹਾਇਤਾ ਦੇਣ ਦੀ ਮੰਗ ਨੂੰ ਲੈ ਕੇ ਰਾਘੋਪੁਰ-ਸ਼ਹਿਜ਼ਾਦਪੁਰ ਸੜਕ ’ਤੇ ਜਾਮ ਲਾ ਦਿੱਤਾ। ਮਾਮਲੇ ਦੀ ਸੂਚਨਾ ਮਿਲਦੇ ਹੀ ਪੁਲਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਮੌਕੇ 'ਤੇ ਪਹੁੰਚ ਕੇ ਲੋਕਾਂ ਨੂੰ ਸ਼ਾਂਤ ਕਰਵਾਇਆ ਅਤੇ ਜਾਮ ਖ਼ਤਮ ਕਰਵਾਇਆ।
ਇਹ ਵੀ ਪੜ੍ਹੋ - ਯੌਨ ਸ਼ੋਸ਼ਣ ਮਾਮਲੇ ਨੂੰ ਲੈ ਕੇ ਹੋ ਰਹੇ ਪ੍ਰਦਰਸ਼ਨ ਦੌਰਾਨ ਇੰਟਰਨੈੱਟ ਤੇ ਸਕੂਲ ਬੰਦ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਦਿੱਲੀ ਹਵਾਈ ਅੱਡੇ 'ਤੇ ਬੋਹੇਸ਼ ਹੋ ਕੇ ਡਿੱਗਿਆ ਯਾਤਰੀ, CISF ਦੇ ਜਵਾਨਾਂ ਦੀ ਬਹਾਦਰੀ ਨਾਲ ਬਚੀ ਜਾਨ
NEXT STORY