ਬਹਾਦੁਰਗੜ੍ਹ– ਕੇਂਦਰ ਸਰਕਾਰ ਦੁਆਰਾ ਲਾਗੂ ਕੀਤੇ ਗਏ ਤਿੰਨ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ-ਹਰਿਆਣਾ ਦੀ ਟਿਕਰੀ ਸਰਹੱਦ ’ਤੇ ਜਾਰੀ ਅੰਦੋਲਨ ਦਰਮਿਆਨ ਮੰਗਲਵਾਰ ਨੂੰ ਜ਼ਹਿਰੀਲਾ ਪਦਾਰਥ ਖਾ ਕੇ ਆਤਮਹੱਤਿਆ ਦੀ ਕੋਸ਼ਿਸ਼ ਕਰਨ ਵਾਲੇ ਕਿਸਾਨ ਦੀ ਮੌਤ ਹੋ ਗਈ ਹੈ। ਕਿਸਾਨ ਨੂੰ ਇਲਾਜ ਲਈ ਦਿੱਲੀ ਦੇ ਸੰਜੇ ਗਾਂਧੀ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਸੀ ਪਰ ਰਾਤ ਦੇ ਢਾਈ ਵਜੇ ਦੇ ਕਰੀਬ ਉਸ ਦੀ ਮੌਤ ਹੋ ਗਈ।
ਜਾਣਕਾਰੀ ਮੁਤਾਬਕ, 42 ਸਾਲਾ ਜੈਭਗਵਾਨ ਨਾਮ ਦਾ ਇਹ ਕਿਸਾਨ ਰੋਹਤਕ ਦੇ ਪਾਕਸਮਾ ਪਿੰਡ ਦਾ ਰਹਿਣ ਵਾਲਾ ਸੀ ਜੋ ਕਿ ਪਿਛਲੇ ਕਈ ਦਿਨਾਂ ਤੋਂ ਕਿਸਾਨ ਅੰਦੋਲਨ ’ਚ ਸੇਵਾ ਕਰ ਰਿਹਾ ਸੀ। ਜੈਭਗਵਾਨ ਕਿਸਾਨਾਂ ਦੀ ਮੰਗ ਪੂਰੀ ਨਾ ਹੋਣ ਕਾਰਨ ਨਾਰਾਜ਼ ਸੀ। ਉਸ ਨੇ ਜ਼ਹਿਰੀਲਾ ਪਦਾਰਥ ਖਾਣ ਤੋਂ ਪਹਿਲਾਂ ਦੇਸ਼ ਵਾਸੀਆਂ ਦੇ ਨਾਂ ਇਕ ਚਿੱਠੀ ਲਿਖੀ ਸੀ। ਚਿੱਠੀ ’ਚ ਜੈਭਗਵਾਨ ਨੇ ਖੇਤੀ ਕਾਨੂੰਨਾਂ ਦੇ ਹੱਲ ਦਾ ਰਸਤਾ ਲਿਖਿਆ ਹੈ। ਉਸ ਨੇ ਲਿਖਿਆ ਕਿ ਹਰ ਰਾਜ ’ਚੋਂ ਦੋ-ਦੋ ਕਿਸਾਨ ਨੇਤਾ ਬੁਲਾਓ, ਜੇਕਰ ਜ਼ਿਆਦਾਤਰ ਖੇਤੀ ਕਾਨੂੰਨਾਂ ਦਾ ਵਿਰੋਧ ਕਰਨ ਤਾਂ ਸਰਕਾਰ ਕਾਨੂੰਨਾਂ ਨੂੰ ਰੱਦ ਕਰ ਦੇਵੇ। ਉਸ ਦੇ ਲਿਖੇ ਪੱਤਰ ’ਚ ਇਹ ਸੁਝਾਅ ਕਿਸਾਨ ਨੇਤਾਵਾਂ ਨੂੰ ਵੀ ਦਿੱਤਾ ਹੈ, ਜੈਭਗਵਾਨ ਨੇ ਲਿਖਿਆ ਕਿ ਜੇਕਰ ਖੇਤੀ ਕਾਨੂੰਨਾਂ ਦੇ ਪੱਖ ’ਚ ਜ਼ਿਆਦਾ ਲੋਕ ਹੋਣ ਤਾਂ ਅੰਦੋਲਨ ਖਤਮ ਕਰ ਦੇਣਾ ਚਾਹੀਦਾ ਹੈ।
10ਵੇਂ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਮੌਕੇ ਜਾਣੋ ਸ੍ਰੀ ਪਟਨਾ ਸਾਹਿਬ ਦੇ ਗੁਰਦੁਆਰਿਆਂ ਦਾ ਇਤਿਹਾਸ
NEXT STORY