ਸ਼ਾਹਬਾਦ (ਰਣਦੀਪ) : ਝੋਨੇ ਦੀ ਖਰੀਦ ਸ਼ੁਰੂ ਕਰਵਾਉਣ ਦੀ ਮੰਗ ਨੂੰ ਲੈ ਕੇ ਕਿਸਾਨਾਂ ਦਾ ਧਰਨਾ ਜਾਰੀ ਹੈ। ਨੈਸ਼ਨਲ ਹਾਈਵੇ-44 'ਤੇ ਕਿਸਾਨਾਂ ਵੱਲੋਂ ਲਾਏ ਧਰਨੇ ਕਾਰਨ ਆਵਾਜਾਈ ਵਿੱਚ ਵਿਘਨ ਪੈ ਰਿਹਾ ਸੀ, ਜਿਸ ਤੋਂ ਬਾਅਦ ਪੁਲਸ ਨੇ ਟ੍ਰੈਫਿਕ ਨੂੰ ਡਾਇਵਰਟ ਕਰ ਦਿੱਤਾ ਹੈ। ਇਸ ਦੇ ਨਾਲ ਹੀ ਕਿਸਾਨਾਂ ਨੇ ਲੰਗਰ ਵੀ ਸ਼ੁਰੂ ਕਰ ਦਿੱਤਾ ਹੈ। ਭਾਰਤੀ ਕਿਸਾਨ ਯੂਨੀਅਨ ਚਢੂਨੀ ਦਲ ਦੇ ਕੌਮੀ ਪ੍ਰਧਾਨ ਗੁਰਨਾਮ ਸਿੰਘ ਚਢੂਨੀ ਨੇ ਕਿਹਾ ਕਿ ਜਦੋਂ ਤੱਕ ਝੋਨੇ ਦੀ ਖਰੀਦ ਸ਼ੁਰੂ ਨਹੀਂ ਹੋ ਜਾਂਦੀ, ਉਦੋਂ ਤੱਕ ਉਨ੍ਹਾਂ ਦਾ ਧਰਨਾ ਜਾਰੀ ਰਹੇਗਾ।
ਇਹ ਵੀ ਪੜ੍ਹੋ : ਵਿਧਾਨ ਸਭਾ ਸੈਸ਼ਨ 'ਚ ਕੀ ਹੋਵੇਗਾ, ਰਾਜਪਾਲ ਨੇ ਵਿਧਾਨ ਸਭਾ ਤੋਂ ਮੰਗੀ ਜਾਣਕਾਰੀ
ਉਨ੍ਹਾਂ ਇਹ ਵੀ ਕਿਹਾ ਕਿ ਹੁਣ ਚਾਹੇ ਡੰਡਿਆਂ ਨਾਲ ਕੁੱਟੋ ਜਾਂ ਜੇਲ੍ਹਾਂ ਵਿੱਚ ਡੱਕੋ, ਅਸੀਂ ਪਿੱਛੇ ਹਟਣ ਵਾਲੇ ਨਹੀਂ ਹਾਂ। ਚਢੂਨੀ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਖਰੀਦ ਸ਼ੁਰੂ ਨਾ ਕੀਤੀ ਗਈ ਤਾਂ 24 ਸਤੰਬਰ ਨੂੰ ਪੂਰੇ ਹਰਿਆਣਾ ਦੀਆਂ ਸੜਕਾਂ ਜਾਮ ਕੀਤੀਆਂ ਜਾਣਗੀਆਂ, ਜਿਸ ਦੇ ਲਈ ਸਰਕਾਰ ਖੁਦ ਜ਼ਿੰਮੇਵਾਰ ਹੋਵੇਗੀ। ਇਸ ਦੇ ਨਾਲ ਹੀ ਚਢੂਨੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਨ੍ਹਾਂ ਨੂੰ ਹੋਰ ਕਿਸਾਨਾਂ ਨੂੰ ਇਹ ਸੰਦੇਸ਼ ਦੇਣਾ ਚਾਹੀਦਾ ਹੈ ਕਿ ਵੱਧ ਤੋਂ ਵੱਧ ਕਿਸਾਨ ਆਪਣੇ ਟਰੈਕਟਰਾਂ ਨੂੰ ਲੈ ਕੇ ਕੱਲ੍ਹ ਲਈ ਤਿਆਰ ਰਹਿਣ।
ਇਹ ਵੀ ਪੜ੍ਹੋ : ਸਿਰਸਾ ਨੇ ਪੰਜਾਬ ਸਿੱਖਿਆ ਬੋਰਡ ਦੀ 12ਵੀਂ ਦੀ ਕਿਤਾਬ 'ਤੇ ਮੁੜ ਚੁੱਕੇ ਸਵਾਲ, ਹਾਲ ਗੇਟ 'ਤੇ ਲਾਇਆ ਧਰਨਾ
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਪੰਜਾਬ ਸਰਕਾਰ ਨੂੰ ਲੱਗੇ ਦੋ ਵੱਡੇ ਝਟਕੇ, ਉਥੇ ਵਕੀਲ ਨੇ ਲਾਰੈਂਸ ਬਿਸ਼ਨੋਈ ਦੇ ਕਤਲ ਦਾ ਜਤਾਇਆ ਖ਼ਦਸ਼ਾ, ਪੜ੍ਹੋ Top 10
NEXT STORY