ਨਵੀਂ ਦਿੱਲੀ - ਦੇਸ਼ ਦੇ ਕਰੋੜਾਂ ਕਿਸਾਨਾਂ ਲਈ ਅੱਜ ਦਾ ਦਿਨ ਬਹੁਤ ਚੰਗਾ ਰਹਿਣ ਵਾਲਾ ਹੈ। ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੀ 20ਵੀਂ ਕਿਸ਼ਤ ਦਾ ਇੰਤਜ਼ਾਰ ਕਰ ਰਹੇ ਕਿਸਾਨਾਂ ਦੇ ਖ਼ਾਤਿਆਂ ਵਿਚ 2000 ਰੁਪਏ ਆ ਜਾਣਗੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ 2 ਅਗਸਤ ਨੂੰ ਉੱਤਰ ਪ੍ਰਦੇਸ਼ ਦੇ ਵਾਰਾਣਸੀ ਵਿੱਚ 20,500 ਕਰੋੜ ਰੁਪਏ ਦੀ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ (ਪੀਐਮ-ਕਿਸਾਨ) ਯੋਜਨਾ ਦੀ 20ਵੀਂ ਕਿਸ਼ਤ ਸਵੇਰੇ 11 ਵਜੇ ਜਾਰੀ ਕਰਨਗੇ। ਇਸ ਨਾਲ ਦੇਸ਼ ਭਰ ਦੇ 9.7 ਕਰੋੜ ਕਿਸਾਨਾਂ ਨੂੰ ਲਾਭ ਹੋਵੇਗਾ।
ਪੜ੍ਹੋ ਇਹ ਵੀ - 2, 3, 4, 5, 6, 7 ਅਗਸਤ ਨੂੰ ਇਨ੍ਹਾਂ ਥਾਵਾਂ 'ਤੇ ਪਵੇਗਾ ਭਾਰੀ ਮੀਂਹ, ਘਰੋਂ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਇਹ ਖ਼ਬ
2019 ਵਿੱਚ ਸ਼ੁਰੂ ਕੀਤੀ ਗਈ ਕਿਸਾਨ ਯੋਜਨਾ ਕਿਸ਼ਤ
ਦੱਸ ਦੇਈਏ ਕਿ ਸਰਕਾਰ ਦੀ ਪ੍ਰਮੁੱਖ ਸਿੱਧੀ ਲਾਭ ਟ੍ਰਾਂਸਫਰ ਯੋਜਨਾ 2019 ਵਿੱਚ ਸ਼ੁਰੂ ਕੀਤੀ ਗਈ ਸੀ। ਹੁਣ ਤੱਕ ਇਸ ਯੋਜਨਾ ਦੇ ਤਹਿਤ 19 ਕਿਸ਼ਤਾਂ ਰਾਹੀਂ 3.69 ਲੱਖ ਕਰੋੜ ਰੁਪਏ ਸਿੱਧੇ ਕਿਸਾਨਾਂ ਦੇ ਖਾਤਿਆਂ ਵਿੱਚ ਟ੍ਰਾਂਸਫਰ ਕੀਤੇ ਜਾ ਚੁੱਕੇ ਹਨ। ਪੀਐਮ-ਕਿਸਾਨ ਯੋਜਨਾ ਦੇ ਤਹਿਤ ਯੋਗ ਕਿਸਾਨਾਂ ਨੂੰ 2,000 ਰੁਪਏ ਦੀਆਂ ਤਿੰਨ ਬਰਾਬਰ ਕਿਸ਼ਤਾਂ ਵਿੱਚ ਸਾਲਾਨਾ 6,000 ਰੁਪਏ ਮਿਲਦੇ ਹਨ ਜੋ ਸਿੱਧੇ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਜਮ੍ਹਾ ਕੀਤੇ ਜਾਂਦੇ ਹਨ। ਇਸ ਪਹਿਲ ਦਾ ਉਦੇਸ਼ ਖੇਤੀ ਯੋਗ ਜ਼ਮੀਨ ਰੱਖਣ ਵਾਲੇ ਛੋਟੇ ਅਤੇ ਸੀਮਾਂਤ ਕਿਸਾਨ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨਾ ਹੈ।
ਪੜ੍ਹੋ ਇਹ ਵੀ - ਤੰਦੂਰੀ ਰੋਟੀਆਂ ਖਾਣ ਦੇ ਸ਼ੌਕੀਨ ਲੋਕ ਦੇਖ ਲੈਣ ਇਹ 'ਵੀਡੀਓ', ਆਉਣਗੀਆਂ ਉਲਟੀਆਂ
ਖੇਤੀਬਾੜੀ ਮੰਤਰਾਲੇ ਨੇ ਮੰਗਲਵਾਰ ਨੂੰ ਇੱਕ ਬਿਆਨ ਵਿੱਚ ਕਿਹਾ ਸੀ ਕਿ ਪ੍ਰਧਾਨ ਮੰਤਰੀ-ਕਿਸਾਨ ਦੀ ਅਗਲੀ ਕਿਸ਼ਤ 2 ਅਗਸਤ ਨੂੰ ਜਾਰੀ ਕੀਤੀ ਜਾਵੇਗੀ। 20ਵੀਂ ਕਿਸ਼ਤ ਵਿੱਚ, ਲਗਭਗ 20,500 ਕਰੋੜ ਰੁਪਏ ਦੀ ਰਕਮ 9.7 ਕਰੋੜ ਕਿਸਾਨਾਂ ਨੂੰ ਟ੍ਰਾਂਸਫਰ ਕੀਤੀ ਜਾਵੇਗੀ। ਕਿਸਾਨਾਂ ਨੂੰ 20ਵੀਂ ਕਿਸ਼ਤ ਪ੍ਰਾਪਤ ਕਰਨ ਲਈ ਆਪਣੀ ਈ-ਕੇਵਾਈਸੀ ਪ੍ਰਕਿਰਿਆ ਪੂਰੀ ਕਰਨੀ ਪਵੇਗੀ।
ਇਨ੍ਹਾਂ ਕਿਸਾਨਾਂ ਲਈ ਫਾਇਦੇਮੰਦ ਇਹ ਯੋਜਨਾ
ਪ੍ਰਧਾਨ ਮੰਤਰੀ ਕਿਸਾਨ ਯੋਜਨਾ (PM Kisan 20th Installment) ਦੀ 20ਵੀਂ ਕਿਸ਼ਤ ਦਾ ਲਾਭ ਸਿਰਫ਼ ਉਨ੍ਹਾਂ ਕਿਸਾਨਾਂ ਨੂੰ ਹੀ ਮਿਲੇਗਾ, ਜਿਨ੍ਹਾਂ ਦੀ ਜਾਣਕਾਰੀ ਸਹੀ ਹੈ ਅਤੇ ਅਧਿਕਾਰਤ ਪੋਰਟਲ 'ਤੇ ਅੱਪਡੇਟ ਕੀਤੀ ਗਈ ਹੈ। ਜਿਸ ਵਿੱਚ e-KYC, ਬੈਂਕ ਵੇਰਵੇ ਅਤੇ ਜ਼ਮੀਨ ਦੇ ਕਾਗਜ਼ਾਤ ਅੱਪਡੇਟ ਕਰਨੇ ਜ਼ਰੂਰੀ ਹਨ। ਅਜਿਹੀ ਸਥਿਤੀ ਵਿੱਚ, ਕਿਸਾਨ ਅਧਿਕਾਰਤ ਵੈੱਬਸਾਈਟ pmkisan.gov.in 'ਤੇ ਜਾ ਕੇ ਲਾਭਪਾਤਰੀ ਸੂਚੀ (PM Kisan Beneficiary List) ਵਿੱਚ ਆਪਣਾ ਨਾਮ ਅਤੇ ਸਥਿਤੀ ਦੀ ਜਾਂਚ ਕਰ ਸਕਦੇ ਹਨ।
ਪੜ੍ਹੋ ਇਹ ਵੀ - ਸ਼ਰਾਬ ਦੇ ਸ਼ੌਕੀਨਾਂ ਲਈ ਜ਼ਰੂਰੀ ਖ਼ਬਰ! ਟਰੇਨ 'ਚ ਸਫ਼ਰ ਦੌਰਾਨ ਕਦੇ ਨਾ ਕਰਿਓ ਇਹ ਗਲਤੀ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
'ਤੂੰ ਜ਼ਹਿਰ ਖਾ...ਮੈਨੂੰ ਕੋਈ ਫ਼ਰਕ ਨੀ ਪੈਂਦਾ...', ਪ੍ਰੇਮੀ ਨਾਲ ਫ਼ਰਾਰ ਹੋਈ 4 ਜਵਾਕਾਂ ਦੀ ਮਾਂ, ਚੁੱਕਿਆ ਖੌਫਨਾਕ ਕਦਮ
NEXT STORY