ਨਵੀਂ ਦਿੱਲੀ - ਕੇਂਦਰ ਦੀ ਮੋਦੀ ਸਰਕਾਰ ਨੇ ਦੀਵਾਲੀ ਤੋਂ ਪਹਿਲਾਂ ਕਿਸਾਨਾਂ ਨੂੰ ਇਕ ਹੋਰ ਵੱਡਾ ਤੋਹਫ਼ਾ ਦਿੱਤਾ ਹੈ। ਸਰਕਾਰ ਨੇ ਕੈਬਨਿਟ ਮੀਟਿੰਗ ਵਿੱਚ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ ਵਾਧਾ ਕਰਨ ਦਾ ਫ਼ੈਸਲਾ ਕੀਤਾ ਹੈ। ਸਰਕਾਰ ਨੇ ਕਣਕ ਅਤੇ ਸਰ੍ਹੋਂ ਸਮੇਤ 6 ਫ਼ਸਲਾਂ ਦਾ ਘੱਟੋ-ਘੱਟ ਸਮਰਥਨ ਮੁੱਲ ਵਧਾਉਣ ਦਾ ਐਲਾਨ ਕੀਤਾ। ਮੰਤਰੀ ਮੰਡਲ ਨੇ ਐੱਮਐੱਸਪੀ ਨੂੰ 2 ਫ਼ੀਸਦੀ ਤੋਂ ਵਧਾ ਕੇ 7 ਫ਼ੀਸਦੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।
ਇਹ ਵੀ ਪੜ੍ਹੋ - ਮੋਦੀ ਸਰਕਾਰ ਨੇ ਖ਼ੁਸ਼ ਕੀਤੇ ਮੁਲਾਜ਼ਮ, ਦੀਵਾਲੀ 'ਤੇ ਦਿੱਤਾ ਵੱਡਾ ਤੋਹਫ਼ਾ
ਮਿਲੀ ਜਾਣਕਾਰੀ ਅਨੁਸਾਰ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਕਣਕ ਦਾ ਘੱਟੋ-ਘੱਟ ਸਮਰਥਨ ਮੁੱਲ 150 ਰੁਪਏ ਪ੍ਰਤੀ ਕੁਇੰਟਲ ਵਧਾ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਸਰ੍ਹੋਂ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ 400 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਗਿਆ ਹੈ। ਦੱਸ ਦੇਈਏ ਕਿ ਕਣਕ, ਜੌਂ, ਆਲੂ, ਛੋਲੇ, ਦਾਲ, ਅਲਸੀ, ਮਟਰ ਅਤੇ ਸਰ੍ਹੋਂ ਨੂੰ ਹਾੜੀ ਦੀਆਂ ਮੁੱਖ ਫ਼ਸਲਾਂ ਮੰਨਿਆ ਜਾਂਦਾ ਹੈ।
ਇਹ ਵੀ ਪੜ੍ਹੋ - ਦੀਵਾਲੀ ਮਗਰੋਂ 23 ਦਿਨਾਂ 'ਚ 35 ਲੱਖ ਲੋਕਾਂ ਦੇ ਵਿਆਹ ਦੀਆਂ ਵੱਜਣਗੀਆਂ ਸ਼ਹਿਨਾਈਆਂ, ਜਾਣੋ ਸ਼ੁੱਭ ਮਹੂਰਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਮਾਜਵਾਦੀ ਪਾਰਟੀ ਆਗੂ ਆਜ਼ਮ ਖਾਨ, ਪਤਨੀ ਤੇ ਪੁੱਤਰ ਨੂੰ ਹੋਈ 7 ਸਾਲ ਦੀ ਜੇਲ੍ਹ, ਜਾਣੋ ਪੂਰਾ ਮਾਮਲਾ
NEXT STORY