ਨਵੀਂ ਦਿੱਲੀ (ਭਾਸ਼ਾ)— ਖੇਤੀ ਕਾਨੂੰਨਾਂ ਖ਼ਿਲਾਫ਼ ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ਜ਼ਿਲ੍ਹੇ ਦੇ ਜੀ. ਆਈ. ਸੀ. ਮੈਦਾਨ ’ਚ ਅੱਜ ਕਿਸਾਨ ਮਹਾਪੰਚਾਇਤ ਹੋਈ। ਇਸ ਮਹਾਪੰਚਾਇਤ ਵਿਚ ਜੁੱਟੇ ਕਿਸਾਨਾਂ ਨੂੰ ਭਾਜਪਾ ਪਾਰਟੀ ਦੇ ਸੰਸਦ ਮੈਂਬਰ ਵਰੁਣ ਗਾਂਧੀ ਦਾ ਸਾਥ ਮਿਲਿਆ ਹੈ। ਭਾਜਪਾ ਸੰਸਦ ਮੈਂਬਰ ਵਰੁਣ ਗਾਂਧੀ ਨੇ ਕਿਸਾਨਾਂ ਦਾ ਦਰਦ ਸਮਝਣ ਦੀ ਅਪੀਲ ਕੀਤੀ ਹੈ ਅਤੇ ਕਿਹਾ ਹੈ ਕਿ ਉਹ ਆਪਣਾ ਹੀ ਖੂਨ ਹੈ ਅਤੇ ਸਾਨੂੰ ਉਨ੍ਹਾਂ ਦਾ ਦਰਦ ਸਮਝਣਾ ਹੋਵੇਗਾ।
ਇਹ ਵੀ ਪੜ੍ਹੋ: ਕਿਸਾਨ ਮਹਾਪੰਚਾਇਤ: ਰਾਕੇਸ਼ ਟਿਕੈਤ ਦੀ ਹੁੰਕਾਰ- ‘ਸਿਰਫ਼ ਮਿਸ਼ਨ ਯੂ. ਪੀ. ਨਹੀਂ ਦੇਸ਼ ਬਚਾਉਣਾ ਹੈ’
ਪੀਲੀਭੀਤ ਤੋਂ ਭਾਜਪਾ ਸੰਸਦ ਮੈਂਬਰ ਵਰੁਣ ਗਾਂਧੀ ਨੇ ਆਪਣੇ ਅਧਿਕਾਰਤ ਟਵਿੱਟਰ ਅਕਾਊਂਟ ਤੋਂ ਟਵੀਟ ਕਰ ਕੇ ਕਿਹਾ ਕਿ ਮੁਜ਼ੱਫਰਨਗਰ ਵਿਚ ਅੱਜ ਪ੍ਰਦਰਸ਼ਨ ਲਈ ਲੱਖਾਂ ਕਿਸਾਨ ਜੁੱਟੇ ਹਨ। ਉਹ ਸਾਡਾ ਹੀ ਖੂਨ ਹਨ। ਸਾਨੂੰ ਉਨ੍ਹਾਂ ਨਾਲ ਫਿਰ ਤੋਂ ਸਨਮਾਨਜਨਕ ਢੰਗ ਨਾਲ ਜੁੜਨ ਦੀ ਜ਼ਰੂਰਤ ਹੈ। ਉਨ੍ਹਾਂ ਦਾ ਦਰਦ ਸਮਝੋ, ਉਨ੍ਹਾਂ ਦਾ ਨਜ਼ਰੀਆ ਵੇਖੋ ਅਤੇ ਜ਼ਮੀਨ ਤੱਕ ਪਹੁੰਚਣ ਲਈ ਉਨ੍ਹਾਂ ਨਾਲ ਕੰਮ ਕਰੋ। ਵਰੁਣ ਨੇ ਇਸ ਦੇ ਨਾਲ ਹੀ ਇਕ ਵੀਡੀਓ ਵੀ ਟਵੀਟ ਕੀਤੀ ਹੈ, ਜੋ ਕਿਸਾਨ ਮਹਾਪੰਚਾਇਤ ਦੀ ਹੈ।
ਇਹ ਵੀ ਪੜ੍ਹੋ: ਮਹਾਪੰਚਾਇਤ: ਰਾਜੇਵਾਲ ਦੀ ਮੋਦੀ ਸਰਕਾਰ ਨੂੰ ਲਲਕਾਰ-‘ਉਦੋਂ ਤੱਕ ਡਟੇ ਰਹਾਂਗੇ, ਜਦੋਂ ਤੱਕ ਕਾਨੂੰਨ ਵਾਪਸ ਨਹੀਂ ਹੋਣਗੇ’
ਜ਼ਿਕਰਯੋਗ ਹੈ ਕਿ ਮੁਜ਼ੱਫਰਨਗਰ ਵਿਚ ਆਯੋਜਿਤ ਕਿਸਾਨ ਮਹਾਪੰਚਾਇਤ ਵਿਚ ਦੇਸ਼ ਭਰ ਤੋਂ ਸੈਂਕੜੇ ਕਿਸਾਨਾਂ ਦਾ ਸੈਲਾਬ ਹਿੱਸਾ ਲੈਣ ਪੁੱਜਾ। ਇਸ ਵਿਚ ਕਿਸਾਨ ਬੀਬੀਆਂ ਨੇ ਵੀ ਵਧ-ਚੜ੍ਹ ਕੇ ਹਿੱਸਾ ਲਿਆ। ਸੰਯੁਕਤ ਕਿਸਾਨ ਮੋਰਚਾ ਦੇ ਬੈਨਰ ਹੇਠਾਂ ਕਿਸਾਨ ਖੇਤੀ ਕਾਨੂੰਨਾਂ ਖ਼ਿਲਾਫ਼ ਆਪਣੀ ਆਵਾਜ਼ ਬੁਲੰਦ ਕਰਨ ਲਈ ਇੱਥੇ ਇਕੱਠੇ ਹੋਏ ਸਨ। ਉੱਤਰ ਪ੍ਰਦੇਸ਼ ਤੋਂ ਇਲਾਵਾ ਪੰਜਾਬ, ਹਰਿਆਣਾ, ਕਰਨਾਟਕ ਵਰਗੇ 15 ਸੂਬਿਆਂ ਤੋਂ ਕਿਸਾਨ ਇਕੱਠੇ ਹੋਏ। ਦਿੱਲੀ ਦੇ ਬਾਰਡਰਾਂ ’ਤੇ ਜੋ ਲੰਬੇ ਸਮੇਂ ਤੋਂ ਅੰਦੋਲਨ ਚੱਲ ਰਹੇ ਹਨ, ਉੱਥੋਂ ਵੀ ਕਿਸਾਨ ਇਸ ਮਹਾਪੰਚਾਇਤ ’ਚ ਸ਼ਾਮਲ ਹੋਏ।
ਇਹ ਵੀ ਪੜ੍ਹੋ: ਕਿਸਾਨ ਮਹਾਪੰਚਾਇਤ: 27 ਸਤੰਬਰ ਨੂੰ ‘ਭਾਰਤ ਬੰਦ’ ਦੀ ਕਾਲ, ਸੰਯੁਕਤ ਕਿਸਾਨ ਮੋਰਚੇ ਨੇ ਕੀਤੇ ਇਹ ਐਲਾਨ
ਰਾਜਸਥਾਨ : ਤਾਲਾਬ ’ਚ ਡੁੱਬਣ ਨਾਲ 5 ਬੱਚਿਆਂ ਦੀ ਮੌਤ, ਪਿੰਡ ’ਚ ਪਸਰਿਆ ਮਾਤਮ
NEXT STORY