ਨਵੀਂ ਦਿੱਲੀ- ਕਿਸਾਨ ਅੰਦੋਲਨ ਦਾ ਅੱਜ 8ਵਾਂ ਦਿਨ ਹੈ। ਕਿਸਾਨ MSP ਦੀ ਕਾਨੂੰਨੀ ਗਾਰੰਟੀ ਸਮੇਤ ਹੋਰ ਮੰਗਾਂ ਨੂੰ ਲੈ ਕੇ ਅੰਦੋਲਨ ਕਰ ਰਹੇ ਹਨ। ਹੁਣ ਤੱਕ 4 ਗੇੜ ਦੀ ਮੀਟਿੰਗ ਕੇਂਦਰ ਸਰਕਾਰ ਦੇ ਮੰਤਰੀਆਂ ਨਾਲ ਹੋ ਚੁੱਕੀ ਹੈ। ਚੌਥੇ ਗੇੜ ਦੀ ਮੀਟਿੰਗ 'ਚ ਜਿਨ੍ਹਾਂ ਫਸਲਾਂ ਨੂੰ MSP 'ਤੇ ਖਰੀਦਣ ਦਾ ਪ੍ਰਸਤਾਵ ਰੱਖਿਆ ਹੈ, ਉਨ੍ਹਾਂ ਵਿਚ ਕਪਾਹ ਅਤੇ ਮੱਕੀ ਤੋਂ ਇਲਾਵਾ ਤਿੰਨ ਦਾਲਾਂ - ਅਰਹਰ, ਤੁਅਰ ਅਤੇ ਉੜਦ ਸ਼ਾਮਲ ਹਨ। ਇਹ ਤਜਵੀਜ਼ ਹੈ ਕਿ ਕੇਂਦਰੀ ਏਜੰਸੀਆਂ ਜਿਵੇਂ ਕਿ NCCF, NAFED ਅਤੇ ਭਾਰਤੀ ਕਪਾਹ ਨਿਗਮ ਕਿਸਾਨਾਂ ਤੋਂ ਫਸਲਾਂ ਖਰੀਦਣ ਲਈ ਪੰਜ ਸਾਲਾਂ ਲਈ ਇਕਰਾਰਨਾਮੇ 'ਤੇ ਹਸਤਾਖਰ ਕਰਨਗੀਆਂ।
ਇਹ ਵੀ ਪੜ੍ਹੋ- ਕਿਸਾਨ ਆਗੂ ਪੰਧੇਰ ਬੋਲੇ- ਕੇਂਦਰ ਦੇ ਪ੍ਰਸਤਾਵ 'ਤੇ ਕਰਾਂਗੇ ਵਿਚਾਰ, ਦਿੱਲੀ ਜਾਣ ਦਾ ਫੈਸਲਾ 'ਸਟੈਂਡਬਾਏ'
ਕਿਸਾਨਾਂ ਨੇ ਕੇਂਦਰ ਦੇ ਇਸ ਮਤੇ 'ਤੇ ਵਿਚਾਰ ਕਰਨ ਦੀ ਗੱਲ ਆਖੀ ਸੀ। ਕਿਸਾਨਾਂ ਨੇ ਕਿਹਾ ਕਿ ਉਹ ਕੇਂਦਰ ਦੇ ਮਤੇ 'ਤੇ ਸੰਤੁਸ਼ਟ ਨਹੀਂ ਹਨ। ਕਿਸਾਨਾਂ ਵਲੋਂ ਇਸ ਪ੍ਰਸਤਾਵ ਨੂੰ ਠੁਕਰਾ ਦਿੱਤਾ ਗਿਆ ਅਤੇ 21 ਫਰਵਰੀ ਨੂੰ ਸਵੇਰੇ 11 ਵਜੇ ਟਰੈਕਟਰਾਂ-ਟਰਾਲੀਆਂ ਨਾਲ ਦਿੱਲੀ ਕੂਚ ਦਾ ਐਲਾਨ ਕਰ ਦਿੱਤਾ ਹੈ। ਸੰਯੁਕਤ ਕਿਸਾਨ ਮੋਰਚਾ ਗੈਰ-ਰਾਜਨੀਤਕ ਦੇ ਨੇਤਾ ਜਗਜੀਤ ਸਿੰਘ ਡੱਲੇਵਾਲ ਅਤੇ ਸਵਰਣ ਸਿੰਘ ਪੰਧੇਰ ਨੇ ਪੰਜਾਬ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਹਜ਼ਾਰਾਂ ਦੀ ਗਿਣਤੀ ਵਿਚ 20 ਫਰਵਰੀ ਨੂੰ ਹੀ ਸ਼ੰਭੂ ਅਤੇ ਖਨੌਰੀ ਬਾਰਡਰ 'ਤੇ ਪਹੁੰਚ ਜਾਣ, 21 ਫਰਵਰੀ ਨੂੰ ਦਿੱਲੀ ਕੂਚ ਕੀਤਾ ਜਾਵੇਗਾ। ਦੱਸ ਦੇਈਏ ਕਿ ਇਸ ਸਮੇਂ ਵੱਡੀ ਗਿਣਤੀ ਵਿਚ ਸ਼ੰਭੂ ਬਾਰਡਰ 'ਤੇ ਕਿਸਾਨ ਜੁੱਟੇ ਹੋਏ ਹਨ।
ਇਹ ਵੀ ਪੜ੍ਹੋ- ਸੰਯੁਕਤ ਕਿਸਾਨ ਮੋਰਚਾ ਨੇ ਖਾਰਜ ਕੀਤਾ ਸਰਕਾਰ ਦਾ ਪ੍ਰਸਤਾਵ, ਕਿਹਾ- MSP ਗਾਰੰਟੀ ਤੋਂ ਘੱਟ ਕੁਝ ਮਨਜ਼ੂਰ ਨਹੀਂ
ਕਿਸਾਨਾਂ ਦਾ ਕਹਿਣਾ ਹੈ ਕਿ ਉਹ ਸ਼ਾਂਤੀਪੂਰਨ ਢੰਗ ਨਾਲ ਅੱਗੇ ਵਧਣਗੇ। ਕਿਸੇ ਵੀ ਤਰ੍ਹਾਂ ਦੀ ਹਿੰਸਾ ਕਿਸਾਨ ਨਹੀਂ ਚਾਹੁੰਦੇ। ਜੇਕਰ ਸੰਯੁਕਤ ਕਿਸਾਨ ਮੋਰਚਾ (SKM) ਵੀ ਦਿੱਲੀ ਵੱਲ ਜਾਂਦਾ ਹੈ ਤਾਂ ਕਿਸਾਨਾਂ ਦਾ ਵੱਡਾ ਕਾਫ਼ਿਲਾ ਦਿੱਲੀ ਕੂਚ ਕਰੇਗਾ। ਕਿਸਾਨਾਂ ਦਾ ਕਹਿਣਾ ਹੈ ਕਿ ਮੀਟਿੰਗ ਵਿਚ ਕੋਈ ਫ਼ੈਸਲਾ ਨਹੀਂ ਹੋ ਪਾ ਰਿਹਾ ਸਿਰਫ ਤਜਵੀਜ਼ ਦਿੱਤੀ ਜਾ ਰਹੀ ਹੈ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਜੇਕਰ ਕੇਂਦਰ ਸਰਕਾਰ ਚਾਹੁੰਦੀ ਹੈ ਕਿ ਕਿਸਾਨ ਦਿੱਲੀ ਨਾ ਜਾਣ ਤਾਂ ਸਰਕਾਰ ਬਿਨਾਂ ਸ਼ਰਤ 23 ਫ਼ਸਲਾਂ 'ਤੇ MSP ਗਾਰੰਟੀ ਕਾਨੂੰਨ ਬਣਾਵੇ।
ਇਹ ਵੀ ਪੜ੍ਹੋ- ਮੀਟਿੰਗ ਤੋਂ ਪਹਿਲਾਂ ਕਿਸਾਨ ਆਗੂ ਡੱਲੇਵਾਲ ਬੋਲੇ, ਸਰਕਾਰ ਟਾਲ-ਮਟੋਲ ਦੀ ਨੀਤੀ ਛੱਡੇ, ਅਸੀਂ ਪਿੱਛੇ ਮੁੜਨ ਵਾਲੇ ਨਹੀਂ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕਾਂਗਰਸ ਵਿਧਾਇਕ ਸਲੂਜਾ ਨੂੰ ਜਾਨੋਂ ਮਾਰਨ ਦੀ ਧਮਕੀ, ਸ਼ਹਿਰ 'ਚ ਲੱਗੇ ਪੋਸਟਰ
NEXT STORY