ਨਵੀਂ ਦਿੱਲੀ— ਖੇਤੀ ਕਾਨੂੰਨਾਂ ਦੇ ਵਿਰੋਧ ’ਚ ਵੱਡੀ ਗਿਣਤੀ ’ਚ ਕਿਸਾਨ ਦਿੱਲੀ ਦੀਆਂ ਬਰੂਹਾਂ ’ਤੇ ਡਟੇ ਹੋਏ ਹਨ। ਦਿੱਲੀ ’ਚ ਧਰਨਿਆਂ ’ਤੇ ਬੈਠੇ ਕਿਸਾਨਾਂ ਨੂੰ ਅੱਜ 32 ਦਿਨ ਹੋ ਚੱਲੇ ਹਨ। ਕੜਾਕੇ ਦੀ ਠੰਡ ’ਚ ਵੀ ਵੱਖ-ਵੱਖ ਸੂਬਿਆਂ ਤੋਂ ਕਿਸਾਨ ਇਕਜੁੱਟ ਹੋ ਕੇ ਖੇਤੀ ਕਾਨੂੰਨਾਂ ਦਾ ਵਿਰੋਧ ਅਤੇ ਹੱਕਾਂ ਦੀ ਲੜਾਈ ਲਈ ਸੰਘਰਸ਼ ਕਰ ਰਹੇ ਹਨ। ਇਕ ਮਹੀਨੇ ਤੋਂ ਕਿਸਾਨਾਂ ਵਲੋਂ ਸ਼ਾਂਤੀਮਈ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਦਿੱਲੀ ਦੀ ਸਿੰਘੂ ਸਰਹੱਦ ’ਤੇ ਡਟੇ ਕਿਸਾਨਾਂ ਨੇ ਅੱਜ ਵੱਖਰੇ ਢੰਗ ਨਾਲ ਵਿਰੋਧ ਪ੍ਰਦਰਸ਼ਨ ਜਤਾਇਆ।
ਇਹ ਵੀ ਪੜ੍ਹੋ: ‘ਮਨ ਕੀ ਬਾਤ’ ’ਚ ਸਾਹਿਬਜ਼ਾਦਿਆਂ ਦੀ ਸ਼ਹਾਦਤ ਦਾ ਜ਼ਿਕਰ, ਜਾਣੋ ਹੋਰ ਕੀ ਬੋਲੇ PM ਮੋਦੀ
ਦਰਅਸਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ‘ਮਨ ਕੀ ਬਾਤ’ ਪ੍ਰੋਗਰਾਮ ’ਚ ਦੇਸ਼ ਵਾਸੀਆਂ ਨੂੰ ਸੰਬੋਧਿਤ ਕੀਤਾ। ਇਸ ਦੇ ਵਿਰੋਧ ’ਚ ਸਿੰਘੂ ਸਰਹੱਦ ’ਤੇ ਡਟੇ ਹਜ਼ਾਰਾਂ ਦੀ ਗਿਣਤੀ ’ਚ ਕਿਸਾਨਾਂ ਨੇ ਖੇਤੀ ਕਾਨੂੰਨਾਂ ਨੂੰ ਲੈ ਕੇ ਚੱਲ ਰਹੇ ਅੰਦੋਲਨ ਦੌਰਾਨ ਪ੍ਰਧਾਨ ਮੰਤਰੀ ਮੋਦੀ ਦੇ ‘ਮਨ ਕੀ ਬਾਤ’ ਦੇ ਵਿਰੋਧ ’ਚ ਥਾਲੀਆਂ ਅਤੇ ਪੀਪੇ ਖੜਕਾਏ। ‘ਮਨ ਕੀ ਬਾਤ’ ਪ੍ਰੋਗਰਾਮ ’ਚ ਪ੍ਰਧਾਨ ਮੰਤਰੀ ਮੋਦੀ ਨੇ ਇਕ ਵਾਰ ਵੀ ਦਿੱਲੀ ’ਚ ਧਰਨੇ ਬੈਠੇ ਕਿਸਾਨਾਂ ਦਾ ਜ਼ਿਕਰ ਨਹੀਂ ਕੀਤਾ, ਸਿਰਫ਼ ਤੇ ਸਿਰਫ਼ ਕਸ਼ਮੀਰੀ ਕੇਸਰ ਦੀ ਗੱਲ ਕੀਤੀ ਅਤੇ ਇਸ ਤੋਂ ਕਿਸਾਨ ਨੂੰ ਹੋਣ ਵਾਲੇ ਫਾਇਦੇ ਬਾਰੇ ਦੱਸਿਆ।
ਇਹ ਵੀ ਪੜ੍ਹੋ: ਵੱਡੀ ਖ਼ਬਰ: ਕਿਸਾਨ ਆਗੂਆਂ ਨੇ ਤੈਅ ਕੀਤਾ ਕੇਂਦਰ ਨਾਲ ਬੈਠਕ ਦਾ ਸਮਾਂ ਅਤੇ ਤਾਰੀਖ਼
ਦੱਸ ਦੇਈਏ ਕਿ ਕਿਸਾਨ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਦੀ ਮੰਗ ’ਤੇ ਅੜੇ ਹੋਏ ਹਨ, ਜਦਕਿ ਸਰਕਾਰ ਕਾਨੂੰਨਾਂ ’ਚ ਸੋਧ ਦੀ ਗੱਲ ਆਖ ਰਹੀ ਹੈ। ਲਗਾਤਾਰ ਵਿਰੋਧ ਪ੍ਰਦਰਸ਼ਨ ’ਚ ਡਟੇ ਕਿਸਾਨ ਜਥੇਬੰਦੀਆਂ ਨੇ ਪਿਛਲੇ ਹਫ਼ਤੇ ਹੀ ਐਲਾਨ ਕੀਤਾ ਸੀ ਕਿ ਉਹ ‘ਮਨ ਕੀ ਬਾਤ’ ਪ੍ਰੋਗਰਾਮ ਦਾ ਥਾਲੀਆਂ ਖੜਕਾ ਕੇ ਵਿਰੋਧ ਜਤਾਉਣਗੇ। ਦਰਅਸਲ ਸਰਕਾਰ ਅਤੇ ਕਿਸਾਨਾਂ ਵਿਚਾਲੇ ਹੁਣ ਤੱਕ 5 ਦੌਰ ਦੀ ਗੱਲਬਾਤ ਹੋ ਚੁੱਕੀ ਹੈ, ਜੋ ਕਿ ਬੇਸਿੱਟਾ ਰਹੀ।
ਕਿਸਾਨਾਂ ਨੇ ਹੁਣ 29 ਦਸੰਬਰ 2020 ਨੂੰ ਕੇਂਦਰ ਦੀ ਦੂਜੀ ਚਿੱਠੀ ਦਾ ਜਵਾਬ ਦਿੰਦੇ ਹੋਏ ਗੱਲਬਾਤ ਲਈ ਹਾਮੀ ਭਰੀ ਹੈ। ਕਿਸਾਨਾਂ ਨੇ ਕੇਂਦਰ ਨੂੰ 4 ਸੂਤਰੀ ਏਜੰਡਾ ਵੀ ਭੇਜਿਆ ਹੈ ਕਿ ਉਨ੍ਹਾਂ ਦੀਆਂ ਕਿ ਮੰਗਾਂ ਹਨ, ਜੋ ਸਰਕਾਰ ਨੂੰ ਪੂਰੀਆਂ ਕਰਨੀਆਂ ਹਨ।
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ
64 ਸਾਲ ਦੀ ਉਮਰ ’ਚ ‘ਨੀਟ’ ਦੀ ਪ੍ਰੀਖਿਆ ਕੀਤੀ ਪਾਸ , ਹੁਣ ਡਾਕਟਰ ਬਣਨ ਲਈ ਕਾਲਜ ’ਚ ਲਿਆ ਦਾਖ਼ਲਾ
NEXT STORY