ਹਰਿਆਣਾ— ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਅੰਦੋਲਨ ਜਾਰੀ ਹੈ। ਇਸ ਦਰਮਿਆਨ ਰਾਜਸਥਾਨ ਦੇ ਕਿਸਾਨ ਰਾਜਸਥਾਨ-ਹਰਿਆਣਾ ਦੀ ਸਰਹੱਦ ਸ਼ਾਹਜਹਾਂਪੁਰ ’ਚ ਜ਼ਬਰਦਸਤੀ ਦਾਖ਼ਲ ਹੋਣ ਦੀ ਕੋਸ਼ਿਸ਼ ਕੀਤੀ। ਕਰੀਬ ਇਕ ਦਰਜਨ ਟਰੈਕਟਰਾਂ ਰਾਹੀਂ ਕਿਸਾਨ ਹਰਿਆਣਾ ਪੁਲਸ ਦੇ ਬੈਰੀਕੇਡ ਤੋੜਦੇ ਹੋਏ ਦਿੱਲੀ ਰਵਾਨਾ ਹੋ ਗਏ। ਇਸ ਦੌਰਾਨ ਪੁਲਸ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਪੁਲਸ ਨੇ ਕਿਸਾਨਾਂ ’ਤੇ ਹੰਝੂ ਗੈਸ ਦੇ ਗੋਲੇ ਦਾਗੇ ਅਤੇ ਲਾਠੀਚਾਰਜ ਵੀ ਕੀਤਾ।
ਇਹ ਵੀ ਪੜ੍ਹੋ: ‘ਪਹਿਲਾਂ ਨਾਲੋਂ ਵੀ ਇਕ ਕਦਮ ਪਿਛਾਂਹ ਹਟੀ ਸਰਕਾਰ, ਫ਼ਿਲਹਾਲ ਕੋਈ ਸਕਾਰਾਤਮਕ ਜਵਾਬ ਨਹੀਂ’
ਇਹ ਵੀ ਪੜ੍ਹੋ: ਕਿਸਾਨੀ ਘੋਲ ਦਾ ਅੱਜ 36ਵਾਂ ਦਿਨ, ਸੜਕਾਂ ’ਤੇ ਹੀ ‘ਨਵਾਂ ਸਾਲ’ ਮਨਾਉਣਗੇ ਕਿਸਾਨ
ਦੱਸਣਯੋਗ ਹੈ ਕਿ 10 ਤੋਂ 15 ਟਰੈਕਟਰ ਲੈ ਕੇ ਕਿਸਾਨ ਹਰਿਆਣਾ ਪੁਲਸ ਵੱਲੋਂ ਸਰਹੱਦ ’ਤੇ ਲਾਏ ਗਏ ਬੈਰੀਕੇਡ ਨੂੰ ਤੋੜਦੇ ਹੋਏ ਅੱਗੇ ਨਿਕਲ ਗਏ। ਇਸ ਤੋਂ ਬਾਅਦ ਪੁਲਸ ਨੇ ਬਲ ਦੀ ਵਰਤੋਂ ਕੀਤੀ, ਜਿਸ ’ਚ ਕਈ ਕਿਸਾਨਾਂ ਨੂੰ ਹਲਕੀਆਂ ਸੱਟਾਂ ਵੀ ਲੱਗੀਆਂ। ਇਸ ਪੂਰੀ ਘਟਨਾ ਕਾਰਨ ਸਰਹੱਦ ’ਤੇ ਹਲ-ਚਲ ਮਚ ਗਈ। ਸਰਹੱਦ ’ਤੇ ਵੱਡੀ ਗਿਣਤੀ ਵਿਚ ਕਿਸਾਨ ਇਕੱਠੇ ਹੋ ਗਏ, ਜਿਨ੍ਹਾਂ ਨੂੰ ਸ਼ਾਂਤ ਕਰਵਾਇਆ ਗਿਆ। ਬਾਅਦ ਵਿਚ ਕਿਸਾਨ ਆਗੂ ਰਾਮਪਾਲ ਜਾਟ ਸਮੇਤ ਹੋਰਨਾਂ ਨੇ ਉਨ੍ਹਾਂ ਨੂੰ ਸੰਭਾਲਿਆ। ਕਿਸਾਨਾਂ ਨੂੰ ਕਿਹਾ ਗਿਆ ਕਿ ਉਹ ਸ਼ਾਂਤੀਪੂਰਨ ਅੰਦੋਲਨ ਕਰ ਰਹੇ ਹਨ, ਕੋਈ ਵੀ ਜ਼ਬਰਦਸਤੀ ਕਰਦੇ ਹੋਏ ਅੱਗੇ ਨਹੀਂ ਜਾਵੇਗਾ।
ਇਹ ਵੀ ਪੜ੍ਹੋ: ਬੈਠਕ ਤੋਂ ਬਾਅਦ ਬੋਲੇ ਖੇਤੀ ਮੰਤਰੀ ਤੋਮਰ, ਕਿਹਾ- ਚਾਰ ਵਿਸ਼ਿਆ ਚੋਂ ਦੋ ‘ਤੇ ਬਣੀ ਰਜ਼ਾਮੰਦੀ
ਦੱਸਣਯੋਗ ਹੈ ਕਿ ਕਿਸਾਨ ਅਤੇ ਸਰਕਾਰ ਵਿਚਾਲੇ ਅਜੇ ਵੀ ਪੂਰੀ ਸਹਿਮਤੀ ਨਹੀਂ ਬਣੀ ਹੈ। ਸ਼ੁੱਕਰਵਾਰ ਯਾਨੀ ਕਿ ਭਲਕੇ ਸਿੰਘੂ ਸਰਹੱਦ ’ਤੇ ਕਿਸਾਨ ਜਥੇਬੰਦੀਆਂ ਦੀ ਬੈਠਕ ਹੋਵੇਗੀ। ਇਸ ਵਿਚ ਤੈਅ ਕੀਤਾ ਜਾਵੇਗਾ ਕਿ 4 ਜਨਵਰੀ 2021 ਨੂੰ ਹੋਣ ਵਾਲੀ 7ਵੇਂ ਦੌਰ ਦੀ ਬੈਠਕ ਵਿਚ ਕਿਸਾਨਾਂ ਦਾ ਕੀ ਏਜੰਡਾ ਹੋਵੇਗਾ। ਬੁੱਧਵਾਰ ਨੂੰ ਹੋਈ ਬੈਠਕ ’ਚ ਕਿਸਾਨ ਅਤੇ ਸਰਕਾਰ ਵਿਚਾਲੇ 2 ਮੁੱਦਿਆਂ ’ਤੇ ਸਹਿਮਤੀ ਬਣੀ ਹੈ। ਇਸ ਦਰਮਿਆਨ ਕਿਸਾਨਾਂ ਨੇ ਅੱਜ ਹੋਣ ਵਾਲੇ ਟਰੈਕਟਰ ਮਾਰਚ ਨੂੰ ਮੁਲਤਵੀ ਕਰ ਦਿੱਤਾ ਹੈ। ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ ’ਤੇ ਡਟੇ ਕਿਸਾਨ ਅੰਦਲੋਨ ਦਾ ਅੱਜ 36ਵਾਂ ਦਿਨ ਹੈ।
ਇਹ ਵੀ ਪੜ੍ਹੋ: ਕੀ ਤੁਸੀਂ ਅਜੇ ਵੀ ਨਹੀਂ ਜਾਣਦੇ ਕੀ ਨੇ ਖੇਤੀਬਾੜੀ ਕਾਨੂੰਨ ਤੇ ਕਿਉਂ ਹੋ ਰਿਹੈ ਵਿਰੋਧ ਤਾਂ ਪੜ੍ਹੋ ਇਹ ਖ਼ਾਸ ਰਿਪੋਰਟ
ਨੋਟ: ਕਿਸਾਨ ਅੰਦੋਲਨ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ
ਹਰਿਆਣਾ ਦੀਆਂ ਜੇਲ੍ਹਾਂ ਦਾ ਹੋਵੇਗਾ ਆਪਣਾ ਜੇਲ੍ਹ ਰੇਡੀਓ
NEXT STORY