ਚੰਡੀਗੜ੍ਹ/ਹਰਿਆਣਾ (ਭਾਸ਼ਾ)— ਕਿਸਾਨਾਂ ਨੇ ਸ਼ਨੀਵਾਰ ਨੂੰ ਪੰਜਾਬ ਵਿਚ ਭਾਜਪਾ ਆਗੂਆਂ ਦੀ ਰਿਹਾਇਸ਼ ਨੇੜੇ ਅਤੇ ਹੋਰ ਥਾਵਾਂ ’ਤੇ ਕੇਂਦਰ ਦੇ ਤਿੰਨੋਂ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ। ਪਿਛਲੇ ਸਾਲ ਖੇਤੀ ਕਾਨੂੰਨਾਂ ਨਾਲ ਜੁੜੇ ਆਰਡੀਨੈਂਸ ਆਰਡੀਨੈਂਸ ਲਾਗੂ ਦੇ ਦਿਨ ਨੂੰ ਕਿਸਾਨ ‘ਸੰਪੂਰਨ ਕ੍ਰਾਂਤੀ ਦਿਵਸ’ ਦੇ ਤੌਰ ’ਤੇ ਮਨਾ ਰਹੇ ਹਨ। ਕਾਲੇ ਝੰਡੇ ਫੜ ਕੇ ਕਿਸਾਨਾਂ ਨੇ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਨਾ ਲਏ ਜਾਣ ਨੂੰ ਲੈ ਕੇ ਭਾਜਪਾ ਅਗਵਾਈ ਵਾਲੀ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਕਿਹਾ ਕਿ ਇਨ੍ਹਾਂ ਕਾਨੂੰਨਾਂ ਨਾਲ ਖੇਤੀ ਭਾਈਚਾਰਾ ਬਰਬਾਦ ਹੋ ਜਾਵੇਗਾ। ਦੱਸ ਦੇਈਏ ਕਿ ਸੰਯੁਕਤ ਕਿਸਾਨ ਮੋਰਚਾ ਨੇ ਖੇਤੀ ਕਾਨੂੰਨਾਂ ਖ਼ਿਲਾਫ਼ ‘ਸੰਪੂਰਨ ਕ੍ਰਾਂਤੀ ਦਿਵਸ’ ਦੀ ਅਪੀਲ ਕੀਤੀ ਸੀ।
ਇਹ ਵੀ ਪੜ੍ਹੋ: ਕਿਸਾਨੀ ਘੋਲ ਦੇ 6 ਮਹੀਨੇ ਪੂਰੇ, ਜਾਣੋ ਅੰਦੋਲਨ ਦੀ ਸ਼ੁਰੂਆਤ ਤੋਂ ਹੁਣ ਤਕ ਦੀ ਪੂਰੀ ਕਹਾਣੀ, ਤਸਵੀਰਾਂ ਦੀ ਜ਼ੁਬਾਨੀ
ਕਾਨੂੰਨ ਅਤੇ ਵਿਵਸਥਾ ਬਣਾ ਕੇ ਰੱਖਣ ਲਈ ਪ੍ਰਦਰਸ਼ਨ ਵਾਲੀਆਂ ਥਾਵਾਂ ਦੇ ਆਲੇ-ਦੁਆਲੇ ਪੁਲਸ ਮੁਲਾਜ਼ਮਾਂ ਦੀ ਤਾਇਨਾਤੀ ਕੀਤੀ ਗਈ ਅਤੇ ਬੈਰੀਕੇਡ ਲਾਏ ਗਏ। ਫਗਵਾੜਾ ਵਿਚ ਅਰਬਨ ਅਸਟੇਟ ਵਿਚ ਕਿਸਾਨਾਂ ਨੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਦੀ ਰਿਹਾਇਸ਼ ਨੇੜੇ ੇਖੇਤੀ ਕਾਨੂੰਨਾਂ ਦੀਆਂ ਕਾਪੀਆਂ ਨੂੰ ਅੱਗ ਲਾ ਦਿੱਤੀ। ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਰੋਕਣ ਲਈ ਸੋਮ ਪ੍ਰਕਾਸ਼ ਦੀ ਰਿਹਾਇਸ਼ ਵੱਲ ਜਾਣ ਵਾਲੀ ਸੜਕ ’ਤੇ ਪੁਲਸ ਨੇ ਬੈਰੀਕੇਡ ਲਾਏ ਹੋਏ ਸਨ। ਵਿਰੋਧ ਦੇ ਸਮੇਂ ਪ੍ਰਕਾਸ਼ ਘਰ ’ਚ ਨਹੀਂ ਸਨ। ਕਿਸਾਨਾਂ ਨੇ ਮੋਹਾਲੀ ਜ਼ਿਲ੍ਹੇ ਵਿਚ ਸੋਮ ਪ੍ਰਕਾਸ਼ ਦੀ ਰਿਹਾਇਸ਼ ਨੇੜੇ ਪ੍ਰਦਰਸ਼ਨ ਕੀਤਾ। ਕਿਸੇ ਅਣਹੋਣੀ ਘਟਨਾ ਨੂੰ ਰੋਕਣ ਲਈ ਪੁਲਸ ਨੇ ਬੈਰੀਕੇਡ ਲਾ ਰੱਖੇ ਸਨ। ਚੰਡੀਗੜ੍ਹ ਵਿਚ ਵੀ ਕਿਸਾਨਾਂ ਨੇ ਪ੍ਰਦਰਸ਼ਨ ਕੀਤਾ।
ਇਹ ਵੀ ਪੜ੍ਹੋ: ਕਿਸਾਨ ਅੰਦੋਲਨ ਨੂੰ ਦਿੱਲੀ ਦੀਆਂ ਸਰਹੱਦਾਂ ਤੋਂ ਹਟਾਉਣਾ ਚਾਹੁੰਦੀ ਹੈ ਕੇਂਦਰ ਸਰਕਾਰ : ਰਾਕੇਸ਼ ਟਿਕੈਤ
ਦੱਸ ਦੇਈਏ ਕਿ ਪਿਛਲੇ ਸਾਲ ਆਰਡੀਨੈਂਸ ਦੇ ਤੌਰ ’ਤੇ ਲਾਗੂ ਹੋਣ ਤੋਂ ਬਾਅਦ ਸੰਸਦ ਨੇ ਸਤੰਬਰ ਵਿਚ ਖੇਤੀ ਕਾਨੂੰਨਾਂ ਨੂੰ ਮਨਜ਼ੂਰੀ ਦਿੱਤੀ ਸੀ। ਇਸ ਤੋਂ ਬਾਅਦ ਰਾਸ਼ਟਰਪਤੀ ਨੇ ਇਨ੍ਹਾਂ ਕਾਨੂੰਨਾਂ ਨੂੰ ਮਨਜ਼ੂਰੀ ਦਿੱਤਾ। ਦੱਸ ਦੇਈਏ ਕਿ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਦੀ ਮੰਗ ਨੂੰ ਲੈ ਕੇ ਕਿਸਾਨ 26 ਨਵੰਬਰ 2020 ਤੋਂ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ- ਸਿੰਘੁ, ਟਿਕਰੀ ਅਤੇ ਗਾਜ਼ੀਪੁਰ ਸਰਹੱਦਾਂ ’ਤੇ ਡਟੇ ਹੋਏ ਹਨ। ਹੁਣ ਤੱਕ ਕਿਸਾਨਾਂ ਅਤੇ ਸਰਕਾਰ ਵਿਚਾਲੇ 11 ਦੌਰ ਦੀ ਗੱਲਬਾਤ ਹੋ ਚੁੱਕੀ ਹੈ ਪਰ ਬੇਸਿੱਟਾ ਰਹੀ।
ਕੇਂਦਰ ਦੇ ਨਿਸ਼ਾਨੇ 'ਤੇ ਪੰਜਾਬ, ਹਰਦੀਪ ਪੁਰੀ ਬੋਲੇ- ਜੋ ਵੈਕਸੀਨ ਮੁਫ਼ਤ ਦੇਣੀ ਸੀ, ਮਹਿੰਗੀ ਕੀਮਤ 'ਤੇ ਵੇਚੀ ਗਈ
NEXT STORY