ਯਮੁਨਾਨਗਰ— ਖੇਤੀ ਕਾਨੂੰਨਾਂ ਵਾਪਸ ਲਏ ਜਾਣ ਦੀ ਮੰਗ ਨੂੰ ਲੈ ਕੇ ਕਿਸਾਨਾਂ ਦਾ ਅੰਦੋਲਨ ਤੇਜ਼ ਹੁੰਦਾ ਜਾ ਰਿਹਾ ਹੈ। ਦੁਸਹਿਰੇ ਮੌਕੇ ਅੱਜ ਕਿਸਾਨਾਂ ਨੇ ਵੱਖ-ਵੱਖ ਇਲਾਕਿਆਂ 'ਚ ਅਤੇ ਜ਼ਿਲ੍ਹਾ ਸਕੱਤਰੇਤ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਣ ਦਾ ਐਲਾਨ ਕੀਤਾ ਸੀ। ਜਿਸ ਦੇ ਚੱਲਦੇ ਜ਼ਿਲ੍ਹਾ ਪ੍ਰਸ਼ਾਸਨ ਨੇ ਸਖਤ ਸੁਰੱਖਿਆ ਪ੍ਰਬੰਧ ਕੀਤੇ, ਤਾਂ ਕਿ ਕੋਈ ਵੀ ਕਿਸਾਨ ਜ਼ਿਲ੍ਹਾ ਸਕੱਤਰੇਤ ਤੱਕ ਨਾ ਪੁੱਜ ਸਕੇ। ਇਸ ਦੌਰਾਨ ਕਈ ਕਿਸਾਨਾਂ ਦੀਆਂ ਗ੍ਰਿਫ਼ਤਾਰੀਆਂ ਵੀ ਹੋਈਆਂ ਪਰ ਇਸ ਦੇ ਬਾਵਜੂਦ ਕਿਸਾਨਾਂ ਨੇ ਯਮੁਨਾਨਗਰ 'ਚ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ। ਇਸ ਪੁਤਲੇ 'ਚ ਪ੍ਰਦੇਸ਼ ਦੇ ਸਾਰੇ 10 ਸੰਸਦ ਮੈਂਬਰਾਂ ਦੇ ਸਿਰ ਲਾਏ ਗਏ ਸਨ।
ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਹੰਕਾਰੀ ਰੂਪੀ ਨਰਿੰਦਰ ਮੋਦੀ ਦਾ ਪੁਤਲਾ ਸਾੜਿਆ ਹੈ। ਕਿਸਾਨ ਨੇਤਾ ਸੰਜੂ ਗੁੰਦੀਆਨਾ ਅਤੇ ਹਰਪਾਲ ਸਿੰਘ ਦਾ ਕਹਿਣਾ ਹੈ ਕਿ ਪ੍ਰਸ਼ਾਸਨ ਨੇ ਪੂਰੇ ਇੰਤਜ਼ਾਮ ਕੀਤੇ ਸਨ ਕਿ ਕਿਸਾਨ ਮੋਦੀ ਦਾ ਪੁਤਨਾ ਨਾ ਸਾੜ ਸਕਣ। ਇਸ ਦੌਰਾਨ ਕਈ ਕਿਸਾਨਾਂ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ ਪਰ ਉਨ੍ਹਾਂ ਨੇ ਅਸ਼ੋਕ ਚੱਕਰ ਦੇ ਸਾਹਮਣੇ ਟੋਪਰਾ ਕਲਾਂ ਵਿਚ ਮੋਦੀ ਦਾ ਪੁਤਲਾ ਫੂਕਿਆ।
ਕਿਸਾਨਾਂ ਦਾ ਇਹ ਅੰਦੋਲਨ ਹੌਲੀ-ਹੌਲੀ ਤੇਜ਼ ਹੁੰਦਾ ਜਾ ਰਿਹਾ ਹੈ। ਕਿਸਾਨ ਹੁਣ ਆਰ-ਪਾਰ ਦੀ ਲੜਾਈ ਵਿਚ ਜੁੱਟ ਗਏ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਖੇਤੀ ਕਾਨੂੰਨਾਂ ਦੀ ਵਾਪਸੀ ਤੱਕ ਇਹ ਅੰਦੋਲਨ ਜਾਰੀ ਰਹੇਗਾ, ਚਾਹੇ ਇਸ ਲਈ ਉਨ੍ਹਾਂ ਨੂੰ ਕੋਈ ਵੀ ਕੁਰਬਾਨੀ ਦੇਣੀ ਪਵੇ। ਉਨ੍ਹਾਂ ਕਿਹਾ ਕਿ 29 ਅਕਤੂਬਰ ਨੂੰ ਪੂਰੇ ਹਰਿਆਣਾ ਦੇ ਕਿਸਾਨ ਅੰਬਾਲਾ 'ਚ ਇਕੱਠੇ ਹੋਣਗੇ, ਜਿੱਥੇ ਉਹ ਖੇਤੀ ਕਾਨੂੰਨਾਂ ਨੂੰ ਵਾਪਸ ਲਏ ਜਾਣ ਦੀ ਮੰਗ ਕਰਨਗੇ।
ਭਾਰਤ ਦੇ ਇਸ ਪਿੰਡ 'ਚ ਬਣਾਇਆ ਜਾਂਦਾ ਹੈ 'ਮਿੱਟੀ ਦਾ ਰਾਵਣ', ਲੋਕ ਇੰਝ ਮਨਾਉਂਦੇ 'ਦੁਸਹਿਰਾ' (ਤਸਵੀਰਾਂ)
NEXT STORY