ਨਵੀਂ ਦਿੱਲੀ— 3 ਖੇਤੀ ਕਾਨੂੰਨਾਂ ਨੂੰ ਲੈ ਕੇ ਪੰਜਾਬ-ਹਰਿਆਣਾ ਦੇ ਕਿਸਾਨ ਵਲੋਂ 26 ਨਵੰਬਰ ਨੂੰ ਦਿੱਲੀ ਕੂਚ ਕੀਤਾ ਜਾ ਰਿਹਾ ਹੈ। ਕਿਸਾਨ ਨੂੰ ਰੋਕਣ ਲਈ ਹਰਿਆਣਾ ਬਾਰਡਰ ਸੀਲ ਕਰ ਦਿੱਤਾ ਗਿਆ ਹੈ। ਪਟਿਆਲਾ-ਅੰਬਾਲਾ ਹਾਈਵੇਅ 'ਤੇ ਕਿਸਾਨਾਂ ਰੋਕਣ ਲਈ ਪੁਲਸ ਵਲੋਂ ਪਾਣੀ ਦੀਆਂ ਬੌਛਾਰਾਂ ਕੀਤੀਆਂ ਜਾ ਰਹੀਆਂ ਹਨ, ਤਾਂ ਕਿ ਉਹ ਅੱਗੇ ਨਾ ਵਧ ਸਕਣ। ਕਿਸਾਨਾਂ ਦੇ ਪ੍ਰਦਰਸ਼ਨ 'ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਟਵੀਟ ਕੀਤਾ ਹੈ। ਉਨ੍ਹਾਂ ਟਵੀਟ ਕਰ ਕੇ ਆਖਿਆ ਕਿ ਕੇਂਦਰ ਸਰਕਾਰ ਦੇ ਤਿੰਨੋਂ ਖੇਤੀ ਬਿੱਲ ਕਿਸਾਨ ਵਿਰੋਧੀ ਹਨ। ਇਹ ਬਿੱਲ ਵਾਪਸ ਲੈਣ ਦੀ ਬਜਾਏ ਕਿਸਾਨਾਂ ਨੂੰ ਸ਼ਾਂਤੀਪੂਰਨ ਪ੍ਰਦਰਸ਼ਨ ਕਰਨ ਤੋਂ ਰੋਕਿਆ ਜਾ ਰਿਹਾ ਹੈ, ਉਨ੍ਹਾਂ 'ਤੇ ਪਾਣੀ ਦੀਆਂ ਤੋਪਾਂ ਚਲਾਈਆਂ ਜਾ ਰਹੀਆਂ ਹਨ। ਕਿਸਾਨਾਂ 'ਤੇ ਇਹ ਜ਼ੁਰਮ ਬਿਲਕੁਲ ਗਲਤ ਹੈ। ਸ਼ਾਂਤੀਪੂਰਨ ਪ੍ਰਦਰਸ਼ਨ ਉਨ੍ਹਾਂ ਦਾ ਸੰਵਿਧਾਨਕ ਅਧਿਕਾਰ ਹੈ।
ਇਹ ਵੀ ਪੜ੍ਹੋ: ਕਿਸਾਨਾਂ ਦਾ 'ਦਿੱਲੀ ਚਲੋ' ਅੰਦੋਲਨ: ਸ਼ੰਭੂ ਬਾਰਡਰ 'ਤੇ ਹੰਗਾਮਾ, ਪੁਲਸ ਨੇ ਚਲਾਈਆਂ ਪਾਣੀ ਦੀਆਂ ਤੋਪਾਂ
ਦੱਸ ਦੇਈਏ ਕਿ ਦਿੱਲੀ ਚਲੋ ਅੰਦਲੋਨ ਲਈ ਕਿਸਾਨ ਰਾਸ਼ਨ-ਪਾਣੀ ਲੈ ਕੇ ਆਏ ਹਨ ਅਤੇ ਉਨ੍ਹਾਂ ਦੀ ਯੋਜਨਾ ਹੈ ਕਿ ਜਿੱਥੇ ਵੀ ਪੁਲਸ ਰੋਕੇਗੀ, ਉੱਥੇ ਹੀ ਧਰਨੇ 'ਤੇ ਬੈਠ ਜਾਣਗੇ। ਪੰਜਾਬ ਤੋਂ ਲੱਗਭਗ 3 ਲੱਖ ਕਿਸਾਨ 26 ਨਵੰਬਰ ਤੋਂ 'ਦਿੱਲੀ ਚਲੋ' ਅੰਦੋਲਨ ਤਹਿਤ ਦਿੱਲੀ ਰਵਾਨਾ ਹੋਣ ਲਈ ਤਿਆਰ ਹਨ। ਕਿਸਾਨਾਂ ਦੇ ਪ੍ਰਦਰਸ਼ਨ ਕਾਰਨ ਕਈ ਥਾਵਾਂ 'ਤੇ ਭਾਰੀ ਜਾਮ ਹਨ। ਅੰਬਾਲਾ ਨੇੜੇ ਸ਼ੰਭੂ ਬਾਰਡਰ 'ਤੇ ਪੁਲਸ ਵਲੋਂ ਕਿਸਾਨਾਂ 'ਤੇ ਪਾਣੀ ਦੀਆਂ ਤੋਪਾਂ ਛੱਡੀਆਂ ਗਈਆਂ।
ਗੁੱਸੇ ਵਿਚ ਆਏ ਕਿਸਾਨਾਂ ਨੇ ਪੁਲਸ ਦੇ ਬੈਰੀਕੇਡਿੰਗ ਤੋੜ ਦਿੱਤੇ ਹਨ। ਅੰਬਾਲਾ ਤੋਂ ਹਰਿਆਣਾ ਸਰਹੱਦ ਅੰਦਰ ਕਿਸਾਨ ਦਾਖ਼ਲ ਹੋ ਗਏ ਹਨ। ਦੱਸ ਦੇਈਏ ਕਿ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਦਰਮਿਆਨ ਰੋਹ ਹੈ। ਉਨ੍ਹਾਂ ਦੇ ਮਨਾਂ 'ਚ ਖ਼ਦਸ਼ਾ ਹੈ ਕਿ ਘੱਟ ਤੋਂ ਘੱਟ ਸਮਰਥਨ ਮੁੱਲ ਦੀ ਵਿਵਸਥਾ ਖ਼ਤਮ ਹੋ ਜਾਵੇਗੀ ਅਤੇ ਉਹ ਵੱਡੇ ਕਾਰੋਬਾਰੀਆਂ ਦੀ ਰਹਿਮ 'ਤੇ ਨਿਰਭਰ ਹੋ ਜਾਣਗੇ।
ਇਹ ਵੀ ਪੜ੍ਹੋ: ਕਿਸਾਨਾਂ ਦਾ ਦਿੱਲੀ ਕੂਚ: ਰਾਸ਼ਨ-ਪਾਣੀ ਲੈ ਕੇ ਹਰਿਆਣਾ ਬਾਰਡਰ 'ਤੇ ਪੁੱਜੇ ਪੰਜਾਬ ਦੇ ਕਿਸਾਨ
ਦਿੱਲੀ ਦੇ ਵਾਤਾਵਰਣ ਮੰਤਰੀ ਗੋਪਾਲ ਰਾਏ ਹੋਏ ਕੋਰੋਨਾ ਪਾਜ਼ੇਟਿਵ
NEXT STORY