ਨਵੀਂ ਦਿੱਲੀ- ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਪੰਜਾਬ ’ਚ ਗੰਨੇ ਦੀ ਕੀਮਤ 360 ਰੁਪਏ ਪ੍ਰਤੀ ਕੁਇੰਟਲ ਕੀਤੇ ਜਾਣ ਦੇ ਫ਼ੈਸਲੇ ਨੂੰ ਲੈ ਕੇ ਬੁੱਧਵਾਰ ਨੂੰ ਉੱਤਰ ਪ੍ਰਦੇਸ਼ ਸਰਕਾਰ ’ਤੇ ਨਿਸ਼ਾਨਾ ਵਿੰਨ੍ਹਿਆ। ਪ੍ਰਿਯੰਕਾ ਨੇ ਕਿਹਾ ਕਿ ਉੱਤਰ ਪ੍ਰਦੇਸ਼ ਦੇ ਗੰਨਾ ਕਿਸਾਨ ਪਰੇਸ਼ਾਨ ਹਨ, ਉੱਥੇ ਹੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਨੀਤੀਆਂ ਕਾਰਨ ਰਾਜ ਦਾ ਕਿਸਾਨ ਖ਼ੁਸ਼ਹਾਲ ਹੈ। ਪੰਜਾਬ ਸਰਕਾਰ ਦੀ ਸ਼ਲਾਘਾ ਕਰਦੇ ਹੋਏ ਪ੍ਰਿਯੰਕਾ ਨੇ ਟਵੀਟ ਕੀਤਾ,‘‘ਪੰਜਾਬ ਦੀ ਕਾਂਗਰਸ ਸਰਕਾਰ ਨੇ ਕਿਸਾਨਾਂ ਦੀ ਗੱਲ ਸੁਣੀ ਅਤੇ ਗੰਨੇ ਦੀ ਕੀਮਤ 360 ਰੁਪਏ ਪ੍ਰਤੀ ਕੁਇੰਟਲ ਕੀਤੀ। ਗੰਨੇ ਦੀ ਕੀਮਤ 400 ਰੁਪਏ ਪ੍ਰਤੀ ਕੁਇੰਟਲ ਕਰਨ ਦਾ ਵਾਅਦਾ ਕਰ ਕੇ ਆਈ ਉੱਤਰ ਪ੍ਰਦੇਸ਼ ਸਰਕਾਰ ਦੀ ਭਾਜਪਾ ਸਰਕਾਰ ਨੇ 3 ਸਾਲਾਂ ਤੋਂ ਗੰਨੇ ਦੀ ਕੀਮਤ ਇਕ ਫੂਟੀ ਕੌੜੀ ਵੀ ਨਹੀਂ ਵਧਾਈ ਅਤੇ ਕਿਸਾਨਾਂ ਵਲੋਂ ਆਵਾਜ਼ ਚੁੱਕਣ ’ਤੇ ਉਹ ‘ਦੇਖ ਲੈਣ’ ਵਰਗੀਆਂ ਧਮਕੀਆਂ ਵੀ ਦਿੰਦੇ ਹਨ।
ਦੱਸਣਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਗੰਨੇ ਦੀਆਂ ਕੀਮਤਾਂ ’ਚ ਵਾਧੇ ਦੀ ਮੰਗ ਕਰ ਰਹੇ ਕਿਸਾਨਾਂ ਨੂੰਭਰੋਸਾ ਦਿੱਤਾ ਕਿ ਇਸ ਨਕਦੀ ਫ਼ਸਲ ਦਾ ਮੁੱਲ ਵਧਾ ਕੇ 360 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਜਾਵੇਗਾ, ਜਿਸ ਤੋਂ ਬਾਅਦ ਕਿਸਾਨਾਂ ਨੇ ਆਪਣਾ ਅੰਦੋਲਨ ਵਾਪਸ ਲੈ ਲਿਆ। ਮੁੱਖਮੰਤਰੀ ਨੇ ਕਿਸਾਨ ਆਗੂਆਂ ਨਾਲ ਬੈਠਕ ਤੋਂ ਬਾਅਦ ਗੰਨੇ ਦੇ ਰਾਜ ਸਲਾਹ-ਮਸ਼ਵਰਾ ਮੁੱਲ (ਐੱਸ.ਏ.ਪੀ.) ’ਚ 35 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕਰਨ ਦਾ ਐਲਾਨ ਵੀ ਕੀਤਾ।
ਇਹ ਵੀ ਪੜ੍ਹੋ : ਸਰਕਾਰ ਆਪਣਾ ਈਮਾਨ ਵੇਚ ਚੁਕੀ ਹੈ, ਹੁਣ ਦੇਸ਼ ਦੀ ਜਾਇਦਾਦ ਵੇਚਣ ’ਚ ਲੱਗੀ : ਰਾਹੁਲ ਗਾਂਧੀ
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ
ਸਰਕਾਰ ਆਪਣਾ ਈਮਾਨ ਵੇਚ ਚੁਕੀ ਹੈ, ਹੁਣ ਦੇਸ਼ ਦੀ ਜਾਇਦਾਦ ਵੇਚਣ ’ਚ ਲੱਗੀ : ਰਾਹੁਲ ਗਾਂਧੀ
NEXT STORY