ਨਵੀਂ ਦਿੱਲੀ— ਨਵੇਂ ਖੇਤੀ ਕਾਨੂੰਨਾਂ ਲੈ ਕੇ ਕੇਂਦਰ ਸਰਕਾਰ ਅਤੇ ਕਿਸਾਨਾਂ ਵਿਚਾਲੇ ਜਾਰੀ ਖਿੱਚੋਤਾਣ ਨੂੰ ਲੈ ਕੇ ਅੱਜ ਯਾਨੀ ਕਿ ਬੁੱਧਵਾਰ ਨੂੰ 10ਵੇਂ ਦੌਰ ਦੀ ਗੱਲਬਾਤ ਦਿੱਲੀ ਵਿਖੇ ਵਿਗਿਆਨ ਭਵਨ ’ਚ ਹੋ ਰਹੀ ਹੈ। 40 ਕਿਸਾਨ ਜਥੇਬੰਦੀਆਂ ਨਾਲ ਇਸ ਬੈਠਕ ’ਚ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ, ਵਣਜ ਰਾਜ ਮੰਤਰੀ ਸੋਮ ਪ੍ਰਕਾਸ਼ ਅਤੇ ਰੇਲ ਮੰਤਰੀ ਪਿਊਸ਼ ਗੋਇਲ ਮੌਜੂਦ ਹਨ। ਸੂਤਰਾਂ ਮੁਤਾਬਕ ਅੱਜ ਸਰਕਾਰ ਨਾਲ ਹੋਣ ਵਾਲੀ ਗੱਲਬਾਤ ਵਿਚ ਕਿਸਾਨ ਆਪਣੇ ਨਾਲ ਫੋਨ ਲੈ ਕੇ ਨਹੀਂ ਜਾਣਗੇ।
ਇਹ ਵੀ ਪੜੋ੍ਹ: 26 ਜਨਵਰੀ ਨੂੰ ਕਿਸਾਨਾਂ ਦੀ ਟਰੈਕਟਰ ਪਰੇਡ ’ਤੇ ਦਖ਼ਲ ਤੋਂ ਸੁਪਰੀਮ ਕੋਰਟ ਦੀ ਕੋਰੀ ਨਾਂਹ
ਦੱਸ ਦੇਈਏ ਕਿ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਅਤੇ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ’ਤੇ ਗਰੰਟੀ ਕਾਨੂੰਨ ਦੀ ਮੰਗ ਨੂੰ ਲੈ ਕੇ ਕਿਸਾਨ ਅੜੇ ਹੋਏ ਹਨ। ਜਦਕਿ ਪਿਛਲੀਆਂ ਬੈਠਕਾਂ ’ਚ ਸਰਕਾਰ ਸਾਫ ਕਰ ਚੁੱਕੀ ਹੈ ਕਿ ਖੇਤੀ ਕਾਨੂੰਨ ਰੱਦ ਨਹੀਂ ਹੋਣਗੇ, ਅਸੀਂ ਇਸ ’ਚ ਸੋਧ ਕਰਨ ਲਈ ਤਿਆਰ ਹਾਂ। ਜਦਕਿ ਕਿਸਾਨ ਇਨ੍ਹਾਂ ਨੂੰ ਰੱਦ ਕਰਾਉਣ ਦੀ ਮੰਗ ’ਤੇ ਅੜੇ ਹੋਏ ਹਨ। ਅੱਜ ਦੀ ਇਸ ਬੈਠਕ ’ਚ ਕਿਸਾਨੀ ਮੁੱਦੇ ਨੂੰ ਲੈ ਕੇ ਕੀ ਕੋਈ ਹੱਲ ਨਿਕਲੇਗਾ? ਇਸ ’ਤੇ ਸਭ ਦੀਆਂ ਨਜ਼ਰਾਂ ਹਨ। ਹਾਲਾਂਕਿ ਅੱਜ ਦੀ ਬੈਠਕ ਨੂੰ ਲੈ ਕੇ ਕਿਸਾਨਾਂ ਦਾ ਕਹਿਣਾ ਹੈ ਕਿ ਸਾਨੂੰ ਕੋਈ ਉਮੀਦ ਨਹੀਂ ਹੈ। ਇਕ ਹੋਰ ਤਾਰੀਖ਼ ਸਰਕਾਰ ਅੱਗੇ ਦੇ ਦੇਵੇਗੀ। ਸਰਕਾਰ ਇਸ ਸਮੱਸਿਆ ਦਾ ਕੋਈ ਹੱਲ ਨਹੀਂ ਕੱਢ ਰਹੀ। ਕਿਸਾਨ ਆਗੂ ਰਾਕੇਸ਼ ਟਿਕੈਤ ਦਾ ਕਹਿਣਾ ਹੈ ਕਿ ਅਸੀਂ ਪਿੱਛੇ ਨਹੀਂ ਹਟਾਂਗੇ। ਅਸੀਂ ਸਰਕਾਰ ਨੂੰ ਇਹ ਮੌਕਾ ਨਹੀਂ ਦੇਣਾ ਚਾਹੁੰਦੇ ਕਿ ਉਨ੍ਹਾਂ ਨੂੰ ਕਹਿਣਾ ਪਵੇ ਕਿ ਸਾਨੂੰ ਬੁਲਾਇਆ ਅਤੇ ਤੁਸੀਂ ਨਹੀਂ ਆਏ।
ਇਹ ਵੀ ਪੜੋ੍ਹ: ਟਰੈਕਟਰ ਪਰੇਡ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਦੇ ਆਗੂ ਬੋਲੇ- ‘ਇਹ ਸਾਡਾ ਸੰਵਿਧਾਨਕ ਅਧਿਕਾਰ’
ਹਾਲ ਹੀ ’ਚ ਇਸ ਮੁੱਦੇ ਨੂੰ ਸੁਪਰੀਮ ਕੋਰਟ ’ਚ ਵੀ ਸੁਣਿਆ ਗਿਆ। ਕੋਰਟ ਨੇ ਅਗਲੇ ਹੁਕਮਾਂ ਤੱਕ ਖੇਤੀ ਕਾਨੂੰਨਾਂ ’ਤੇ ਰੋਕ ਲਾ ਦਿੱਤੀ ਹੈ। ਇਸ ਤੋਂ ਬਾਅਦ ਕੋਰਟ ਵਲੋਂ ਖੇਤੀ ਕਾਨੂੰਨਾਂ ਦੇ ਮੁੱਦੇ ਨੂੰ ਸੁਲਝਾਉਣ ਲਈ 4 ਮੈਂਬਰੀ ਕਮੇਟੀ ਬਣਾਈ ਗਈ। ਇਸ ’ਚ ਅਸ਼ੋਕ ਗੁਲਾਟੀ, ਪ੍ਰਮੋਦ ਜੋਸ਼ੀ, ਅਨਿਲ ਘਨਵਟ ਸ਼ਾਮਲ ਹਨ, ਜਦਕਿ ਚੌਥੇ ਮੈਂਬਰ ਭੁਪਿੰਦਰ ਸਿੰਘ ਮਾਨ ਨੇ ਕਮੇਟੀ ’ਚੋਂ ਵੱਖ ਹੋ ਗਏ ਹਨ। ਉਹ ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਪ੍ਰਧਾਨ ਹਨ। ਕਿਸਾਨਾਂ ਦੇ ਹਿੱਤਾਂ ਨੂੰ ਧਿਆਨ ’ਚ ਰੱਖਦੇ ਹੋਏ ਉਨ੍ਹਾਂ ਨੇ ਕਮੇਟੀ ’ਚੋਂ ਵੱਖ ਹੋਣ ਦਾ ਫ਼ੈਸਲਾ ਕੀਤਾ। ਦੱਸਣਯੋਗ ਹੈ ਕਿ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨ ਦਿੱਲੀ ਦੀਆਂ ਸਰਹੱਦਾਂ ’ਤੇ ਪਿਛਲੇ 56 ਦਿਨਾਂ ਤੋਂ ਡਟੇ ਹੋਏ ਹਨ। ਕੜਾਕੇ ਦੀ ਠੰਡ ’ਚ ਕਿਸਾਨਾਂ ਦਾ ਧਰਨਾ ਪ੍ਰਦਰਸ਼ਨ ਜਾਰੀ ਹੈ। ਕਿਸਾਨਾਂ ਵਲੋਂ ਦਿੱਲੀ ਵਿਖੇ ਟਰੈਕਟਰ ਪਰੇਡ ਕੱਢਣ ਦਾ ਵੀ ਐਲਾਨ ਕੀਤਾ ਗਿਆ ਹੈ।
ਇਹ ਵੀ ਪੜੋ੍ਹ: ਕਿਸਾਨ ਅੰਦੋਲਨ: SC ਵਲੋਂ ਗਠਿਤ ਕਮੇਟੀ ਦੇ 3 ਮੈਂਬਰਾਂ ਨੇ ਕੀਤਾ ਮੰਥਨ, ਕਿਸਾਨਾਂ ਨੂੰ ਕੀਤੀ ਅਪੀਲ
ਨੋਟ- ਕੀ ਅੱਜ ਦੀ ਬੈਠਕ ’ਚ ਕਿਸਾਨੀ ਮੁੱਦੇ ਦਾ ਨਿਕਲੇਗਾ ਕੋਈ ਹੱਲ, ਕੁਮੈਂਟ ਬਾਕਸ ’ਚ ਦਿਓ ਰਾਏ
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਿਤੀਸ਼ ਕੁਮਾਰ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਹੋਏ ਨਤਮਸਤਕ
NEXT STORY