ਚੰਡੀਗੜ੍ਹ (ਭਾਸ਼ਾ)- ਹਰਿਆਣਾ ਦੇ ਕਿਸਾਨਾਂ ਦੇ ਇਕ ਵਫ਼ਦ ਨੇ ਫ਼ਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) 'ਤੇ ਕਾਨੂੰਨੀ ਗਾਰੰਟੀ ਸਮੇਤ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਐਤਵਾਰ ਨੂੰ ਚੰਡੀਗੜ੍ਹ 'ਚ ਸੂਬਾ ਸਰਕਾਰ ਦੇ ਪ੍ਰਤੀਨਿਧੀਆਂ ਨਾਲ ਮੁਲਾਕਾਤ ਕੀਤੀ। ਬੈਠਕ 'ਚ ਹਿੱਸਾ ਲੈਣ ਵਾਲੇ ਇਕ ਕਿਸਾਨ ਆਗੂ ਨੇ ਕਿਹਾ,''ਅਸੀਂ ਸਰਕਾਰੀ ਅਧਿਕਾਰੀਆਂ ਨੂੰ ਮੰਗਾਂ ਦੀ ਇਕ ਸੂਚੀ ਦਿੱਤੀ। ਸਾਡੀ ਮੁੱਖ ਮੰਗ ਐੱਮ.ਐੱਸ.ਪੀ. 'ਤੇ ਕਾਨੂੰਨੀ ਗਾਰੰਟੀ ਹੈ। ਕੇਂਦਰ ਸਰਕਾਰ ਨੇ (ਤਿੰਨ ਵਿਵਾਦਿਤ) ਖੇਤੀ ਕਾਨੂੰਨਾਂ ਨੂੰ ਵਾਪਸ ਲੈ ਲਿਆ ਪਰ ਐੱਮ.ਐੱਸ.ਪੀ. 'ਤੇ ਕਾਨੂੰਨੀ ਗਾਰੰਟੀ ਨਹੀਂ ਦਿੱਤੀ। ਇਸ ਲਈ ਇਹ ਮੁੱਦਾ ਪੈਂਡਿੰਗ ਹੈ।''
ਉਨ੍ਹਾਂ ਕਿਹਾ ਕਿ ਕਿਸਾਨਾਂ ਨਾਲ ਸੰਬੰਧਤ ਕਈ ਹੋਰ ਮੁੱਦੇ ਵੀ ਹਨ, ਜਿਨ੍ਹਾਂ 'ਚ ਜ਼ਮੀਨ, ਖਾਦਾਂ ਆਦਿ ਨਾਲ ਸੰਬੰਧਤ ਮੁੱਦੇ ਸ਼ਾਮਲ ਹਨ। ਬੈਠਕ 'ਚ ਮੁੱਖ ਮੰਤਰੀ ਦੇ ਮੁੱਖ ਪ੍ਰਧਾਨ ਸਕੱਤਰ ਰਾਜੇਸ਼ ਖੁੱਲਰ ਅਤੇ ਹੋਰ ਅਧਿਕਾਰੀ ਮੌਜੂਦ ਸਨ। ਬੈਠਕ 'ਚ ਭਾਰਤੀ ਕਿਸਾਨ ਯੂਨੀਅਨ (ਭਾਕਿਯੂ) ਆਗੂ ਰਤਨ ਮਾਨ, ਜੋਗਿੰਦਰ ਨੈਨ, ਬਲਬੀਰ ਸਿੰਘ ਅਤੇ ਸੂਬੇ ਦੇ ਹੋਰ ਕਿਸਾਨ ਆਗੂ ਸ਼ਾਮਲ ਹੋਏ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਵਿਜੇ ਦਿਵਸ ਦੀ 25ਵੀਂ ਵਰ੍ਹੇਗੰਢ 'ਤੇ ਕਾਰਗਿਲ ਦਾ ਦੌਰਾ ਕਰਨਗੇ PM ਮੋਦੀ
NEXT STORY