ਨਵੀਂ ਦਿੱਲੀ- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਤਾਮਿਲਨਾਡੂ ਦੇ ਮੁਦਰੈ 'ਚ ਜੱਲੀਕੱਟੂ ਦੇ ਆਯੋਜਨ ਨੂੰ ਦੇਖਿਆ। ਇਸ ਦੌਰਾਨ ਰਾਹੁਲ ਗਾਂਧੀ ਨੇ ਮੋਦੀ ਸਰਕਾਰ 'ਤੇ ਨਿਸ਼ਾਨਾ ਵੀ ਸਾਧਿਆ। ਰਾਹੁਲ ਨੇ ਕਿਹਾ ਕਿ ਸਰਕਾਰ ਕਿਸਾਨਾਂ ਨੂੰ ਨਜ਼ਰਅੰਦਾਜ ਨਹੀਂ ਕਰ ਰਹੀ ਹੈ ਸਗੋਂ ਉਨ੍ਹਾਂ ਨੂੰ ਬਰਬਾਦ ਕਰਨ ਦੀ ਯੋਜਨਾ ਬਣਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਜਿਨ੍ਹਾਂ ਕਾਨੂੰਨਾਂ ਨੂੰ ਮੋਦੀ ਸਰਕਾਰ ਜ਼ਬਰਦਸਤੀ ਲਿਆਈ ਹੈ, ਤੁਸੀਂ ਮੇਰੀ ਗੱਲ ਨੂੰ ਗੰਢ ਬੰਨ੍ਹ ਲਵੋ, ਮੋਦੀ ਸਰਕਾਰ ਨੂੰ ਖੇਤੀ ਕਾਨੂੰਨ ਵਾਪਸ ਲੈਣੇ ਪੈਣਗੇ।
ਇਹ ਵੀ ਪੜ੍ਹੋ : ਰਾਹੁਲ ਨੇ ਜੱਲੀਕੱਟੂ ਪ੍ਰੋਗਰਾਮ 'ਚ ਲਿਆ ਹਿੱਸਾ, ਬੋਲੇ- ਤਮਿਲ ਕਲਚਰ ਨੂੰ ਦੇਖਣਾ ਪਿਆਰਾ ਅਨੁਭਵ
ਰਾਹੁਲ ਨੇ ਕਿਹਾ ਕਿ ਕਿਸਾਨ ਇਸ ਦੇਸ਼ ਦੀ ਰੀੜ੍ਹ ਦੀ ਹੱਡੀ ਹਨ। ਜੇਕਰ ਕਿਸੇ ਨੂੰ ਲੱਗਦਾ ਹੈ ਕਿ ਤੁਸੀਂ ਕਿਸਾਨਾਂ ਨੂੰ ਦਬਾ ਸਕਦੇ ਹੋ ਅਤੇ ਇਹ ਦੇਸ਼ ਖ਼ੁਸ਼ਹਾਲ ਹੁੰਦਾ ਰਹੇਗਾ ਤਾਂ ਉਨ੍ਹਾਂ ਨੂੰ ਸਾਡੇ ਇਤਿਹਾਸ ਨੂੰ ਦੇਖਣਾ ਹੋਵੇਗਾ। ਜਦੋਂ ਵੀ ਭਾਰਤੀ ਕਿਸਾਨ ਕਮਜ਼ੋਰ ਹੁੰਦੇ ਹਨ, ਭਾਰਤ ਕਮਜ਼ੋਰ ਹੁੰਦਾ ਹੈ। ਰਾਹੁਲ ਨੇ ਦੋਸ਼ ਲਗਾਇਆ ਕਿ ਸਰਕਾਰ ਕਿਸਾਨਾਂ ਨੂੰ ਇਸ ਲਈ ਬਰਬਾਦ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਕਿਉਂਕਿ ਉਹ ਆਪਣੇ 2-3 ਦੋਸਤਾਂ ਨੂੰ ਲਾਭ ਪਹੁੰਚਾਉਣਾ ਚਾਹੁੰਦੀ ਹੈ।
ਇਹ ਵੀ ਪੜ੍ਹੋ : ਕਿਸਾਨੀ ਘੋਲ: ਕਿਸਾਨ ਆਗੂਆਂ ਅਤੇ ਸਰਕਾਰ ਵਿਚਾਲੇ ਅਗਲੀ ਗੱਲਬਾਤ ਨੂੰ ਲੈ ਕੇ ‘ਸਸਪੈਂਸ’
ਉਨ੍ਹਾਂ ਨੇ ਕਿਹਾ ਕਿ ਉਹ ਕਿਸਾਨਾਂ ਨਾਲ ਹਨ ਅਤੇ ਉਨ੍ਹਾਂ ਦੀ ਹਰ ਮੰਗ ਦਾ ਸਮਰਥਨ ਕਰਦੇ ਹਨ। ਜਿਨ੍ਹਾਂ ਕਾਨੂੰਨਾਂ ਨੂੰ ਮੋਦੀ ਸਰਕਾਰ ਜ਼ਬਰਦਸਤੀ ਲਿਆਈ ਹੈ, ਉਨ੍ਹਾਂ ਨੂੰ ਵਾਪਸ ਲੈਣਾ ਹੀ ਹੋਵੇਗਾ। ਪੀ.ਐੱਮ. ਮੋਦੀ 'ਤੇ ਨਿਸ਼ਾਨਾ ਸਾਧਦੇ ਹੋਏ ਰਾਹੁਲ ਨੇ ਕਿਹਾ ਕਿ ਚੀਨੀ ਫ਼ੌਜੀ ਭਾਰਤੀ ਖੇਤਰ ਦੇ ਅੰਦਰ ਬੈਠੇ ਹਨ। ਅੱਜ ਚੀਨੀ ਫ਼ੌਜ ਸਾਡੀ ਜ਼ਮੀਨ 'ਚ ਦਾਖ਼ਲ ਹੋਈ ਹੈ ਪਰ ਸਰਕਾਰ ਕੁਝ ਨਹੀਂ ਕਰ ਰਹੀ ਹੈ।
ਨੋਟ : ਕੀ ਮੋਦੀ ਸਰਕਾਰ ਵਾਪਸ ਲਵੇਗੀ ਖੇਤੀ ਕਾਨੂੰਨ, ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ
ਸਾਬਕਾ ਜੱਜ ਮਾਰਕੰਡੇ ਕਾਟਜੂ ਨੇ PM ਮੋਦੀ ਨੂੰ ਲਿਖੀ ਚਿੱਠੀ, ਕਿਸਾਨ ਅੰਦੋਲਨ ਖ਼ਤਮ ਕਰਨ ਲਈ ਦਿੱਤੇ 2 ਸੁਝਾਅ
NEXT STORY