ਕੁਰੂਕਸ਼ੇਤਰ- ਹਜ਼ਾਰਾਂ ਕਿਸਾਨ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਦੇ ਬਾਰਡਰਾਂ ਸ਼ੰਭੂ ਅਤੇ ਖਨੌਰੀ 'ਚ ਡਟੇ ਹੋਏ ਹਨ। ਕਿਸਾਨ ਅੰਦੋਲਨ ਦਾ ਅੱਜ 6ਵਾਂ ਦਿਨ ਹੈ। ਕਿਸਾਨ ਆਗੂਆਂ ਅਤੇ ਕੇਂਦਰ ਸਰਕਾਰ ਦੇ ਮੰਤਰੀਆਂ ਵਿਚਾਲੇ ਅੱਜ ਸ਼ਾਮ ਬੈਠਕ ਹੋਵੇਗੀ। ਇਸ ਬੈਠਕ ਤੋਂ ਪਹਿਲਾਂ ਹਰਿਆਣਾ ਦੇ ਕਿਸਾਨਾਂ ਨੇ ਵੀ ਸੰਘਰਸ਼ ਨੂੰ ਤੇਜ਼ ਕਰਨ ਦਾ ਐਲਾਨ ਕਰ ਦਿੱਤਾ ਹੈ। ਕਿਸਾਨ ਆਗੂ ਗੁਰਨਾਮ ਸਿੰਘ ਚਢੂਨੀ ਨੇ ਕਿਹਾ ਕਿ ਜੇਕਰ ਕੇਂਦਰ ਦੇ ਮੰਤਰੀਆਂ ਨਾਲ ਅੱਜ ਸ਼ਾਮ ਦੀ ਗੱਲਬਾਤ ਅਸਫ਼ਲ ਰਹਿੰਦੀ ਹੈ ਤਾਂ ਸਾਰੀਆਂ ਜਥੇਬੰਦੀਆਂ ਇਕਜੁੱਟ ਹੋ ਕੇ ਵੱਡੀ ਲੜਾਈ ਹਰਿਆਣਾ 'ਚ ਸ਼ੁਰੂ ਕਰਨਗੇ। ਇਹ ਲੜਾਈ ਸ਼ਾਂਤੀਪੂਰਨ ਹੀ ਹੋਵੇਗੀ।
ਇਹ ਵੀ ਪੜ੍ਹੋ- ਗੁਰਨਾਮ ਸਿੰਘ ਚਢੂਨੀ ਦਾ ਐਲਾਨ, ਭਲਕੇ ਹਰਿਆਣਾ 'ਚ ਵੀ 3 ਘੰਟੇ ਫ੍ਰੀ ਹੋਣਗੇ ਟੋਲ ਪਲਾਜ਼ਾ
ਚਢੂਨੀ ਨੇ ਕਿਹਾ ਕਿ ਇਸ ਮਗਰੋਂ ਖਾਪ ਪੰਚਾਇਤਾਂ ਅਤੇ ਦਿੱਲੀ ਦੀਆਂ ਕਿਸਾਨ ਜਥੇਬੰਦੀਆਂ ਨਾਲ ਵੀ ਗੱਲਬਾਤ ਕੀਤੀ ਜਾਵੇਗੀ। ਦਿੱਲੀ ਦੇ ਕਿਸਾਨਾਂ ਨੂੰ ਸੰਗਠਿਤ ਕਰਨ ਲਈ ਇਸ ਚਾਰ ਮੈਂਬਰੀ ਕਮੇਟੀ ਬਣਾਈ ਗਈ ਹੈ। 4 ਮੈਂਬਰੀ ਕਮੇਟੀ ਕਿਸਾਨਾਂ ਨਾਲ ਮੀਟਿੰਗ ਕਰ ਕੇ ਦਿੱਲੀ ਦੇ ਕਿਸਾਨਾਂ ਨੂੰ ਤਿਆਰ ਕੀਤਾ ਜਾਵੇਗਾ, ਤਾਂ ਜੋ ਦਿੱਲੀ ਅੰਦਰ ਕੋਈ ਪ੍ਰਦਰਸ਼ਨ ਕਰਨਾ ਪਵੇ ਤਾਂ ਉੱਥੋਂ ਦੇ ਕਿਸਾਨ ਵੀ ਸਾਡਾ ਸਾਥ ਦੇਣ। ਇਸ ਦੌਰਾਨ ਖਾਪ ਆਗੂ ਨੇ ਕਿਹਾ ਕਿ ਸਾਡੇ ਟਰੈਕਟਰ ਬਹੁਤ ਹਨ। ਪੰਜਾਬ ਦੇ ਕਿਸਾਨ ਦਿੱਲੀ ਆ ਜਾਣ, ਟਰੈਕਟਰਾਂ ਦਾ ਪ੍ਰਬੰਧ ਹੋ ਜਾਵੇਗਾ।
ਇਹ ਵੀ ਪੜ੍ਹੋ- ਮੀਟਿੰਗ ਤੋਂ ਪਹਿਲਾਂ ਕਿਸਾਨ ਆਗੂ ਡੱਲੇਵਾਲ ਬੋਲੇ, ਸਰਕਾਰ ਟਾਲ-ਮਟੋਲ ਦੀ ਨੀਤੀ ਛੱਡੇ, ਅਸੀਂ ਪਿੱਛੇ ਮੁੜਨ ਵਾਲੇ ਨਹੀਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇*Join us on Whatsapp channel*👇
https://whatsapp.com/channel/0029Va94hsaHAdNVur4L170e
ਭਾਰਤ ਨੇ ਹੈਜ਼ਾ ਦੇ ਪ੍ਰਕੋਪ ਨਾਲ ਜੂਝ ਰਹੇ ਜ਼ੈਂਬੀਆ ਨੂੰ ਮਾਨਵਤਾਵਾਦੀ ਸਹਾਇਤਾ ਦੀ ਦੂਜੀ ਖੇਪ ਭੇਜੀ
NEXT STORY