ਨਵੀਂ ਦਿੱਲੀ— ਆਪਣੇ ਹੱਕਾਂ ਦੀ ਲੜਾਈ ਲਈ ਕਿਸਾਨਾਂ ਦਾ ਅੰਦੋਲਨ ਹੁਣ ਤੇਜ਼ ਹੁੰਦਾ ਜਾ ਰਿਹਾ ਹੈ। ਕੇਂਦਰ ਸਰਕਾਰ ਨਾਲ ਕਈ ਦੌਰ ਦੀ ਗੱਲਬਾਤ ਮਗਰੋਂ ਵੀ ਕੋਈ ਹੱਲ ਨਾ ਨਿਕਲਣ 'ਤੇ ਹੁਣ ਕਿਸਾਨਾਂ ਨੇ 8 ਦਸੰਬਰ ਨੂੰ ਭਾਰਤ ਬੰਦ ਦਾ ਐਲਾਨ ਕੀਤਾ ਹੈ। ਦੱਸ ਦੇਈਏ ਕਿ 3 ਖੇਤੀ ਕਾਨੂੰਨਾਂ ਖ਼ਿਲਾਫ਼ ਵੱਡੀ ਗਿਣਤੀ ਵਿਚ ਕਿਸਾਨ ਦਿੱਲੀ ਦੀਆਂ ਸਰਹੱਦਾਂ 'ਤੇ ਡਟੇ ਹੋਏ ਹਨ। ਅੰਦੋਲਨ ਦਾ ਅੱਜ 11ਵਾਂ ਦਿਨ ਹੈ।
ਓਧਰ ਕਾਂਗਰਸ ਨੇ ਕਿਹਾ ਕਿ ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ 8 ਦਸੰਬਰ ਨੂੰ ਕਿਸਾਨ ਜਥੇਬੰਦੀਆਂ ਵਲੋਂ ਭਾਰਤ ਬੰਦ ਦਾ ਪਾਰਟੀ ਸਮਰਥਨ ਕਰੇਗੀ ਅਤੇ ਉਸ ਦੇ ਵਰਕਰ ਇਸ ਨੂੰ ਸਫ਼ਲ ਬਣਾਉਣ ਲਈ ਕੰਮ ਕਰਨਗੇ। ਕਾਂਗਰਸ ਬੁਲਾਰਾ ਪਵਨ ਖੇੜਾ ਨੇ ਕਿਹਾ ਕਿ ਕਿਸਾਨਾਂ ਦੇ ਭਾਰਤ ਬੰਦ ਨੂੰ ਸਫ਼ਲ ਬਣਾਉਣ ਲਈ ਪਾਰਟੀ ਵਰਕਰ ਦੇਸ਼ ਭਰ ਵਿਚ ਤਹਿਸੀਲ ਪੱਧਰ 'ਤੇ ਕੰਮ ਕਰਨਗੇ। ਵਰਕਰ ਇਸ ਨੂੰ ਸਫ਼ਲ ਬਣਾਉਣ ਲਈ ਕਿਸਾਨਾਂ ਨਾਲ ਖੜ੍ਹੇ ਰਹਿਣਗੇ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਕਿਸਾਨਾਂ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਨਾਲ ਹੋਣ ਵਾਲੇ ਕਿਸੇ ਵੀ ਅਨਿਆਂ ਖ਼ਿਲਾਫ਼ ਸਾਰੇ ਪ੍ਰਦੇਸ਼ਾਂ ਦੇ ਹੈੱਡਕੁਆਰਟਰਾਂ, ਜ਼ਿਲ੍ਹਾ ਹੈੱਡਕੁਆਰਟਰਾਂ ਅਤ ਤਹਿਸੀਲ ਹੈੱਡਕੁਆਰਟਰਾਂ 'ਤੇ ਕਿਸਾਨਾਂ ਨਾਲ ਪ੍ਰਦਰਸ਼ਨ ਕਰਨਗੇ ਅਤੇ ਭਾਰਤ ਬੰਦ ਨੂੰ ਸਫ਼ਲ ਬਣਾਉਣ ਲਈ ਪੁਰਜ਼ੋਰ ਕੋਸ਼ਿਸ਼ਾਂ ਕਰਨਗੇ।
ਨਵਜੋਤ ਸਿੱਧੂ ਬੋਲੇ- ਪੂਰੀ ਦੁਨੀਆ 'ਚ ਸੁਣਾਈ ਦੇ ਰਹੀ ਕਿਸਾਨਾਂ ਦੀ 'ਗਰਜ'
NEXT STORY