ਨਵੀਂ ਦਿੱਲੀ— ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ 'ਤੇ ਕਿਸਾਨ ਡਟੇ ਹੋਏ ਹਨ। ਕਿਸਾਨ ਅੰਦੋਲਨ ਦਾ ਅੱਜ 10ਵਾਂ ਦਿਨ ਹੈ। ਕੜਾਕੇ ਦੀ ਠੰਡ 'ਚ ਵੀ ਕਿਸਾਨਾਂ ਦਾ ਅੰਦੋਲਨ ਜਾਰੀ ਹੈ। ਅੱਜ ਕਿਸਾਨਾਂ ਅਤੇ ਸਰਕਾਰ ਵਿਚਾਲੇ ਇਕ ਵਾਰ ਫਿਰ ਗੱਲਬਾਤ ਹੋਵੇਗੀ। ਇਹ ਗੱਲਬਾਤ 5ਵੇਂ ਦੌਰ ਦੀ ਹੈ। ਇਸ ਤੋਂ ਪਹਿਲਾਂ ਬੈਠਕਾਂ ਹੋ ਚੁੱਕੀਆਂ ਹਨ ਅਤੇ ਉਹ ਬੇਨਤੀਜਾ ਰਹੀਆਂ।
ਇਹ ਵੀ ਪੜ੍ਹੋ : ਕਿਸਾਨਾਂ ਨੇ 8 ਦਸੰਬਰ ਨੂੰ ਕੀਤਾ ਭਾਰਤ ਬੰਦ ਦਾ ਐਲਾਨ
ਕਿਸਾਨ ਬੋਲੇ- ਗੱਲਬਾਤ ਦਾ ਆਖਰੀ ਦਿਨ—
ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਸਿੰਘੂ ਅਤੇ ਟਿਕਰੀ ਸਰਹੱਦਾਂ 'ਤੇ ਡਟੇ ਹੋਏ ਹਨ। ਸਾਰੀਆਂ ਕਿਸਾਨ ਜਥੇਬੰਦੀਆਂ ਨੇ ਸਹਿਮਤੀ ਨਾਲ ਫ਼ੈਸਲਾ ਲਿਆ ਹੈ ਕਿ ਅੱਜ ਗੱਲਬਾਤ ਦਾ ਆਖ਼ਰੀ ਦਿਨ ਹੈ। ਕਿਸਾਨ ਸੰਯੁਕਤ ਮੋਰਚਾ ਦੇ ਪ੍ਰਧਾਨ ਰਾਮਪਾਲ ਸਿੰਘ ਨੇ ਕਿਹਾ ਕਿ ਹੈ ਕਿ ਅੱਜ ਆਰ-ਪਾਰ ਦੀ ਲੜਾਈ ਕਰ ਕੇ ਆਵਾਂਗੇ, ਰੋਜ਼-ਰੋਜ਼ ਬੈਠਕ ਨਹੀਂ ਹੋਵੇਗੀ। ਅੱਜ ਬੈਠਕ ਵਿਚ ਕੋਈ ਹੋਰ ਗੱਲ ਨਹੀਂ ਹੋਵੇਗੀ, ਕਾਨੂੰਨਾਂ ਨੂੰ ਰੱਦ ਕਰਨ ਲਈ ਹੀ ਗੱਲ ਹੋਵੇਗੀ। ਕਿਸਾਨ ਮਹਾਪੰਚਾਇਤ ਦੇ ਨੇਤਾ ਨੇ ਕਿਹਾ ਕਿ ਤਿੰਨੋਂ ਕਾਲੇ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਸਰਕਾਰ ਨੂੰ ਕਰਨਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਲਿਖਤੀ 'ਚ ਦੇਣਾ ਹੋਵੇਗਾ ਕਿ ਐੱਮ. ਐੱਸ. ਪੀ. ਜਾਰੀ ਰਹੇਗੀ।
ਇਹ ਵੀ ਪੜ੍ਹੋ : ਠੰਡੀਆਂ ਰਾਤਾਂ 'ਚ ਵੀ ਨਹੀਂ ਡੋਲੇ ਸੰਘਰਸ਼ੀ ਕਿਸਾਨ, ਇੰਝ ਕੱਟ ਰਹੇ ਨੇ ਰਾਤਾਂ (ਵੇਖੋ ਤਸਵੀਰਾਂ)
8 ਦਸੰਬਰ ਨੂੰ ਭਾਰਤ ਬੰਦ ਦੀ ਕਾਲ—
ਕਿਸਾਨ ਜਥੇਬੰਦੀਆਂ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਫੂਕਣ ਦਾ ਐਲਾਨ ਕੀਤਾ ਹੈ। ਨਾਲ ਹੀ 8 ਦਸੰਬਰ ਨੂੰ ਭਾਰਤ ਬੰਦ ਦੀ ਕਾਲ ਦਿੱਤੀ ਹੈ। ਜੇਕਰ ਸਰਕਾਰ ਨਾਲ ਗੱਲਬਾਤ 'ਚ ਅੱਜ ਕੋਈ ਨਤੀਜਾ ਨਹੀਂ ਨਿਕਲਦਾ ਤਾਂ ਉਹ ਫਿਰ ਸੰਸਦ ਦਾ ਘਿਰਾਓ ਕਰਨਗੇ। ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਦਿੱਲੀ ਦੀਆਂ ਸਰਹੱਦਾਂ 'ਤੇ ਡਟੇ ਹਨ। ਕਿਸਾਨ, ਕੇਂਦਰ ਸਰਕਾਰ ਕਾਨੂੰਨਾਂ ਨੂੰ ਵਾਪਸ ਲੈਣ ਦੀ ਗੱਲ 'ਤੇ ਅੜੇ ਹੋਏ ਹਨ।
ਇਹ ਵੀ ਪੜ੍ਹੋ : ਕਿਸਾਨ ਅੰਦੋਲਨ 'ਚ ਡਟੀਆਂ ਬੀਬੀਆਂ ਦੇ ਹੌਂਸਲੇ ਬੁਲੰਦ, ਕਿਹਾ- 'ਹੱਕ ਲੈ ਕੇ ਹੀ ਮੁੜਾਂਗੇ, ਭਾਵੇਂ ਸਾਲ ਲੱਗ ਜਾਏ'
ਨੋਟ: ਕਿਸਾਨ-ਸਰਕਾਰ ਦੀ ਬੈਠਕ 'ਚ ਕੀ ਨਿਕਲੇਗਾ ਕੋਈ ਸਿੱਟਾ, ਕੁਮੈਂਟ ਬਾਕਸ 'ਚ ਦਿਓ ਆਪਣੀ ਰਾਇ
80 ਸਾਲਾ ਸੱਸ ਨੂੰ ਨੂੰਹ ਨੇ ਕੁੱਟਮਾਰ ਕਰ ਘਰੋਂ ਬਾਹਰ ਕੱਢਿਆ, ਬਜ਼ੁਰਗ ਨੇ ਸੁਣਾਈ ਦਰਦ ਭਰੀ ਕਹਾਣੀ (ਤਸਵੀਰਾਂ)
NEXT STORY