ਨਵੀਂ ਦਿੱਲੀ— ਖੇਤੀ ਕਾਨੂੰਨਾਂ ਖ਼ਿਲਾਫ਼ ਕਾਂਗਰਸ ਵੀ ਡਟ ਕੇ ਖੜ੍ਹੀ ਹੈ। ਪੰਜਾਬ ਭਵਨ ਦਿੱਲੀ ਵਿਖੇ ਅੱਜ ਯਾਨੀ ਕਿ ਮੰਗਲਵਾਰ ਨੂੰ ਕਾਂਗਰਸ ਦੇ ਕੁਝ ਸੰਸਦ ਮੈਂਬਰਾਂ ਨੇ ਪ੍ਰੈੱਸ ਕਾਨਫਰੰਸ ਕੀਤੀ। ਪੰਜਾਬ ਨਾਲ ਸੰਬੰਧ ਰੱਖਣ ਵਾਲੇ ਕਾਂਗਰਸ ਦੇ ਕੁਝ ਸੰਸਦ ਮੈਂਬਰਾਂ ਨੇ ਪ੍ਰੈੱਸ ਕਾਨਫਰੰਸ ’ਚ ਕਿਹਾ ਕਿ ਉਹ ਵਿਵਾਦਾਂ ’ਚ ਘਿਰੇ ਤਿੰਨੋਂ ਨਵੇਂ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਲੋਕ ਸਭਾ ’ਚ ‘ਪ੍ਰਾਈਵੇਟ ਮੈਂਬਰ ਬਿੱਲ’ ਲਿਆਉਣਗੇ। ਇਸ ਪ੍ਰੈੱਸ ਕਾਨਫਰੰਸ ’ਚ ਲੋਕ ਸਭਾ ਮੈਂਬਰ ਮਨੀਸ਼ ਤਿਵਾੜੀ, ਰਵਨੀਤ ਬਿੱਟੂ, ਅਮਰ ਸਿੰਘ, ਸੰਤੋਖ ਚੌਧਰੀ, ਮੁਹੰਮਦ ਸਦੀਕ ਅਤੇ ਪਰਨੀਤ ਕੌਰ ਨੇ ਹਿੱਸਾ ਲਿਆ।
ਇਹ ਵੀ ਪੜ੍ਹੋ: ਰਾਜ ਸਭਾ ’ਚ 4 ਸੰਸਦ ਮੈਂਬਰਾਂ ਦੀ ਵਿਦਾਈ, ਭਾਵੁਕ ਹੋਏ ਪੀ. ਐੱਮ. ਮੋਦੀ
ਪਾਰਟੀ ਦੇ ਸੀਨੀਅਰ ਨੇਤਾ ਅਤੇ ਲੋਕ ਸਭਾ ਮੈਂਬਰ ਮਨੀਸ਼ ਤਿਵਾੜੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਕਾਂਗਰਸ ਸੰਸਦ ਮੈਂਬਰਾਂ ਦੇ ਇਕ ਸਮੂਹ ਇਸ ਸੈਸ਼ਨ ’ਚ ‘ਰੱਦ ਅਤੇ ਸੋਧ ਬਿੱਲ-2021’ ਪੇਸ਼ ਕੀਤਾ ਜਾਵੇਗਾ। ਇਸ ਪ੍ਰਾਈਵੇਟ ਮੈਂਬਰ ਬਿੱਲ ਨੂੰ ਪੇਸ਼ ਕਰਨ ਵਾਲੇ ਸੰਸਦ ਮੈਂਬਰਾਂ ਵਿਚ ਮਨੀਸ਼ ਤਿਵਾੜੀ, ਪਰਨੀਤ ਕੌਰ, ਜਸਬੀਰ ਸਿੰਘ ਗਿੱਲ ਅਤੇ ਸੰਤੋਖ ਚੌਧਰੀ ਸ਼ਾਮਲ ਹੋਣਗੇ। ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਜਾਵੇਗੀ। ਤਿਵਾੜੀ ਨੇ ਕਿਹਾ ਕਿ ਸਰਕਾਰ ਦੀ ਨੀਤੀ ਅਤੇ ਨੀਅਤ ਠੀਕ ਨਹੀਂ ਹੈ।
ਇਹ ਵੀ ਪੜ੍ਹੋ: ਰਾਜ ਸਭਾ ’ਚ ਵਿਦਾਈ ਭਾਸ਼ਣ ਦੌਰਾਨ ‘ਆਜ਼ਾਦ’ ਬੋਲੇ- ‘ਮੈਂ ਖੁਸ਼ਕਿਸਮਤ ਹਾਂ ਜੋ ਕਦੇ ਪਾਕਿਸਤਾਨ ਨਹੀਂ ਗਿਆ’
ਤਿਵਾੜੀ ਨੇ ਅੱਗੇ ਕਿਹਾ ਕਿ ਉਹ ਦੂਜੀਆਂ ਪਾਰਟੀਆਂ ਦੇ ਉਨ੍ਹਾਂ ਸੰਸਦ ਮੈਂਬਰਾਂ ਦਾ ਵੀ ਸਮਰਥਨ ਹਾਸਲ ਕਰਨ ਦੀ ਕੋਸ਼ਿਸ਼ ਕਰਨਗੇ, ਜੋ ਕਿਸਾਨਾਂ ਲਈ ਹਮਦਰਦੀ ਰੱਖਦੇ ਹਨ ਅਤੇ ਨਵੇਂ ਖੇਤੀ ਕਾਨੂੰਨਾਂ ਨੂੰ ਲੈ ਕੇ ਉਨ੍ਹਾਂ ਦੇ ਰੁਖ਼ ਦਾ ਸਮਰਥਨ ਕਰਦੇ ਹਨ। ਇਹ ਪੁੱਛੇ ਜਾਣ ’ਤੇ ਕਿ ਕੀ ਇਸ ਤਰ੍ਹਾਂ ਦਾ ਗੈਰ-ਸਰਕਾਰੀ ਬਿੱਲ ਰਾਜ ਸਭਾ ਵਿਚ ਵੀ ਲਿਆਂਦਾ ਜਾਵੇਗਾ ਤਾਂ ਕਾਂਗਰਸ ਨੇਤਾ ਤਿਵਾੜੀ ਨੇ ਕਿਹਾ ਕਿ ਉੱਚ ਸਦਨ (ਰਾਜ ਸਭਾ) ਦੇ ਆਪਣੇ ਸਾਥੀਆਂ ਨੂੰ ਅਜਿਹਾ ਕਰਨ ਦੀ ਅਪੀਲ ਕਰਨਗੇ। ਜ਼ਿਕਰਯੋਗ ਹੈ ਕਿ ਖੇਤੀ ਕਾਨੂੰਨਾਂ ਖ਼ਿਲਾਫ਼ ਹਜ਼ਾਰਾਂ ਕਿਸਾਨ ਦਿੱਲੀ ਦੇ ਨੇੜੇ ਦੋ ਮਹੀਨੇ ਤੋਂ ਵਧੇਰੇ ਸਮੇਂ ਤੋਂ ਪ੍ਰਦਰਸ਼ਨ ਕਰ ਰਹੇ ਹਨ। ਇਹ ਕਾਨੂੰਨ ਪਿਛਲੇ ਸਾਲ ਸਤੰਬਰ ਮਹੀਨੇ ਵਿਚ ਅਮਲ ’ਚ ਆਏ ਸਨ।
ਇਹ ਵੀ ਪੜ੍ਹੋ: ਰਾਕੇਸ਼ ਟਿਕੈਤ ਦੀ ਪਤਨੀ ਨੇ ਕਿਹਾ- ‘ਝੁਕਣਾ ਤਾਂ ਸਰਕਾਰ ਨੂੰ ਹੀ ਪਵੇਗਾ’
ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦੱਸੋ
ਨਿਤਿਸ਼ ਕੈਬਨਿਟ ਦਾ ਵਿਸਥਾਰ, ਸ਼ਾਹਨਵਾਜ਼ ਹੁਸੈਨ ਸਮੇਤ 17 ਮੰਤਰੀਆਂ ਨੇ ਚੁੱਕੀ ਸਹੁੰ
NEXT STORY