ਨੈਸ਼ਨਲ ਡੈਸਕ- ਕਿਸਾਨ ਅੱਜ ਦਿੱਲੀ ਕੂਚ ਕਰਨ ਵਾਲੇ ਹਨ ਪਰ ਇਸ ਤੋਂ ਪਹਿਲਾਂ ਕੇਂਦਰ ਸਰਕਾਰ ਵਲੋਂ ਉਨ੍ਹਾਂ ਨੂੰ ਮੀਟਿੰਗ ਦਾ ਸੱਦਾ ਦੇ ਦਿੱਤਾ ਗਿਆ ਹੈ। ਕਿਸਾਨ ਅਤੇ ਕੇਂਦਰ ਵਿਚਾਲੇ ਇਹ 5ਵੇਂ ਗੇੜ ਦੀ ਮੀਟਿੰਗ ਹੋਵੇਗੀ। ਇਸ ਬਾਬਤ ਖੇਤੀਬਾੜੀ ਮੰਤਰੀ ਅਰਜੁਨ ਮੁੰਡਾ ਨੇ ਟਵੀਟ ਕੀਤਾ ਕਿ ਚੌਥੇ ਗੇੜ ਤੋਂ ਬਾਅਦ ਸਰਕਾਰ ਪੰਜਵੇਂ ਗੇੜ ਵਿਚ MSP ਦੀ ਮੰਗ, ਫਸਲੀ ਵਿਭਿੰਨਤਾ, ਪਰਾਲੀ ਦਾ ਮੁੱਦਾ, FIR ਵਰਗੇ ਸਾਰੇ ਮੁੱਦਿਆਂ 'ਤੇ ਚਰਚਾ ਕਰਨ ਲਈ ਤਿਆਰ ਹੈ। ਮੈਂ ਫਿਰ ਕਿਸਾਨ ਆਗੂਆਂ ਨੂੰ ਚਰਚਾ ਲਈ ਸੱਦਾ ਦਿੰਦਾ ਹਾਂ। ਸਾਡੇ ਲਈ ਸ਼ਾਂਤੀ ਬਣਾਈ ਰੱਖਣਾ ਜ਼ਰੂਰੀ ਹੈ।
ਇਹ ਵੀ ਪੜ੍ਹੋ- ਕਿਸਾਨਾਂ ਦਾ ਦਿੱਲੀ ਕੂਚ; ਸ਼ੰਭੂ ਬਾਰਡਰ 'ਤੇ JCB ਮਸ਼ੀਨ ਨਾਲ ਅੱਗੇ ਵਧੇ ਕਿਸਾਨ, ਭੱਖਿਆ ਮਾਹੌਲ
ਦੱਸ ਦੇਈਏ ਕਿ ਕੇਂਦਰੀ ਮੰਤਰੀਆਂ ਪਿਊਸ਼ ਗੋਇਲ, ਨਿਤਿਆਨੰਦ ਰਾਏ ਅਤੇ ਅਰਜੁਨ ਮੁੰਡਾ ਨਾਲ 4 ਗੇੜ ਦੀ ਗੱਲਬਾਤ ਬੇਸਿੱਟਾ ਰਹਿਣ ਮਗਰੋਂ ਅੱਜ ਕਿਸਾਨ ਦਿੱਲੀ ਵੱਲ ਕੂਚ ਕਰਨ ਦੀ ਤਿਆਰੀ ਵਿਚ ਹਨ। ਕਿਸਾਨ ਅੰਦੋਲਨ ਵਿਚ ਸ਼ਾਮਲ 14,000 ਕਿਸਾਨ ਆਪਣੇ ਟਰੈਕਟਰਾਂ-ਟਰਾਲੀਆਂ ਅਤੇ ਜੇ. ਸੀ. ਬੀ. ਮਸ਼ੀਨਾਂ ਨਾਲ ਅੱਗੇ ਵੱਧਣ ਦੀ ਕੋਸ਼ਿਸ਼ 'ਚ ਹਨ। ਕਿਸਾਨਾਂ ਦੇ ਇਕੱਠ ਨੂੰ ਵੇਖਦੇ ਹੋਏ ਸ਼ੰਭੂ ਅਤੇ ਖਨੌਰੀ ਬਾਰਡਰਾਂ 'ਤੇ ਭਾਰੀ ਪੁਲਸ ਫੋਰਸ ਤਾਇਨਾਤ ਹੈ ਅਤੇ ਪੁਲਸ ਵਲੋਂ ਸਖ਼ਤ ਬੈਰੀਕੇਡਿੰਗ ਕੀਤੀ ਗਈ ਹੈ। ਕਿਸਾਨ ਪੋਕਲੇਨ, ਜੇ. ਸੀ. ਬੀ. ਟਿਪਰ ਨੂੰ ਲੈ ਕੇ ਪੰਜਾਬ-ਹਰਿਆਣਾ ਦੀ ਖਨੌਰੀ ਅਤੇ ਸ਼ੰਭੂ ਬਾਰਡਰ ਵੱਲ ਵਧ ਰਹੇ ਹਨ।
ਇਹ ਵੀ ਪੜ੍ਹੋ- ਕਿਸਾਨਾਂ ਨੇ ਲੱਭ ਲਿਆ ਪੁਲਸ ਵਲੋਂ ਲਾਈਆਂ ਰੋਕਾਂ ਦਾ ਰਾਹ, ਵੀਡੀਓ 'ਚ ਵੇਖੋ 'ਦਿੱਲੀ ਕੂਚ' ਦੀ ਤਿਆਰੀ
ਕੀ ਹਨ ਕਿਸਾਨਾਂ ਦੀਆਂ ਮੰਗਾਂ
ਕਿਸਾਨ 23 ਫ਼ਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ (MSP) ਦੀ ਗਾਰੰਟੀ ਅਤੇ ਉਨ੍ਹਾਂ ਦੇ ਕਰਜ਼ੇ ਦੀ ਮੁਆਫੀ ਦੀ ਮੰਗ ਕਰ ਰਹੇ ਹਨ। ਉਹ ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਲਾਗੂ ਕਰਨ, ਕਿਸਾਨਾਂ ਅਤੇ ਖੇਤ ਮਜ਼ਦੂਰਾਂ ਲਈ ਪੈਨਸ਼ਨ, ਬਿਜਲੀ ਦਰਾਂ ਵਿਚ ਕੋਈ ਵਾਧਾ ਨਾ ਕਰਨ, ਪੁਲਸ ਕੇਸ ਵਾਪਸ ਲੈਣ ਅਤੇ 2021 ਦੇ ਲਖੀਮਪੁਰ ਖੀਰੀ ਹਿੰਸਾ ਦੇ ਪੀੜਤਾਂ ਲਈ “ਇਨਸਾਫ਼”, ਭੂਮੀ ਐਕੁਵਾਇਰ ਐਕਟ 2013 ਨੂੰ ਬਹਾਲ ਕਰਨ ਦੀ ਮੰਗ ਕਰਦੇ ਹਨ। ਇਸ ਤੋਂ ਇਲਾਵਾ 2020-21 ਵਿਚ ਪਿਛਲੇ ਅੰਦੋਲਨ ਦੌਰਾਨ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਮਿਲੇ।
ਇਹ ਵੀ ਪੜ੍ਹੋ- PM ਮੋਦੀ ਸੰਸਦ 'ਚ ਇਕ ਦਿਨ ਦਾ ਸੈਸ਼ਨ ਬੁਲਾਉਣ ਅਤੇ MSP ਦੀ ਗਾਰੰਟੀ 'ਤੇ ਕਾਨੂੰਨ ਲਿਆਉਣ : ਪੰਧੇਰ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੁਣੇ ’ਚ 1100 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਜ਼ਬਤ, 3 ਗ੍ਰਿਫਤਾਰ
NEXT STORY