ਨਵੀਂ ਦਿੱਲੀ- ਤਾਮਿਲਨਾਡੂ ਦੌਰੇ ਤੋਂ ਬਾਅਦ ਅੱਜ ਯਾਨੀ ਸ਼ੁੱਕਰਵਾਰ ਨੂੰ ਰਾਹੁਲ ਗਾਂਧੀ ਕਿਸਾਨਾਂ ਦੇ ਸਮਰਥਨ ’ਚ ਦਿੱਲੀ ਦੀਆਂ ਸੜਕਾਂ ’ਤੇ ਉਤਰਨਗੇ। ਕਿਸਾਨ ਅਧਿਕਾਰ ਦਿਵਸ ਦੀ ਅਗਵਾਈ ਕਰਦੇ ਹੋਏ ਰਾਹੁਲ ਗਾਂਧੀ ਗਵਰਨਰ ਹਾਊਸ ਤੱਕ ਵਿਰੋਧ ਮਾਰਚ ਕੱਢਣਗੇ। ਇਹ ਮਾਰਚ ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ ਕੱਢਣ ਜਾ ਰਹੀ ਹੈ, ਜਿਸ ਦੀ ਅਗਵਾਈ ਰਾਹੁਲ ਗਾਂਧੀ ਕਰ ਰਹੇ ਹਨ। ਜਾਣਕਾਰੀ ਲਈ ਦੱਸ ਦੇਈਏ ਕਿ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਐਲਾਨ ਕੀਤਾ ਸੀ ਕਿ 15 ਜਨਵਰੀ ਨੂੰ ਕਾਂਗਰਸ ਹਰ ਸੂਬੇ ਦੇ ਪਾਰਟੀ ਹੈੱਡਕੁਆਰਟਰ ’ਚ ਕਿਸਾਨ ਅਧਿਕਾਰ ਦਿਵਸ ਮਨਾਏਗੀ। ਇਹ ਕਿਸਾਨਾਂ ਦੇ ਸਮਰਥਨ ’ਚ ਇਕ ਜਨ ਅੰਦੋਲਨ ਹੋਵੇਗਾ, ਜਿਸ ਦੇ ਅਧੀਨ ਤਿੰਨੋਂ ਨਵੇਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਵੀ ਕੀਤੀ ਜਾਵੇਗੀ। ਖੇਤੀ ਕਾਨੂੰਨਾਂ ਵਿਰੁੱਧ ਅੱਜ ਕਾਂਗਰਸ ਦੇਸ਼ਵਿਆਪੀ ਪ੍ਰਦਰਸ਼ਨ ਕਰ ਰਹੀ ਹੈ। ਜਿਸ ਦੀ ਕਮਾਨ ਰਾਹੁਲ ਗਾਂਧੀ ਸੰਭਾਲਣਗੇ।
ਰਾਹੁਲ ਗਾਂਧੀ ਨੇ ਟਵੀਟ ਕਰ ਕੇ ਕਿਹਾ,‘‘ਦੇਸ਼ ਦੇ ਅੰਨਦਾਤਾ ਆਪਣੇ ਅਧਿਕਾਰਾਂ ਲਈ ਹੰਕਾਰੀ ਸਰਕਾਰ ਵਿਰੁੱਧ ਸੱਤਿਆਗ੍ਰਹਿ ਕਰ ਰਹੇ ਹਨ। ਅੱਜ ਪੂਰਾ ਭਾਰਤ ਕਿਸਾਨਾਂ ’ਤੇ ਅੱਤਿਆਚਾਰ ਅਤੇ ਪੈਟਰੋਲ-ਡੀਜ਼ਲ ਦੀਆਂ ਵਧਦੀਆਂ ਕੀਮਤਾਂ ਵਿਰੁੱਧ ਆਵਾਜ਼ ਬੁਲੰਦ ਕਰ ਰਿਹਾ ਹੈ। ਤੁਸੀਂ ਵੀ ਜੁੜੋ ਅਤੇ ਇਸ ਸੱਤਿਆਗ੍ਰਹਿ ਦਾ ਹਿੱਸਾ ਬਣੋ।’’ ਦੱਸਣਯੋਗ ਹੈ ਕਿ ਰਾਹੁਲ ਗਾਂਧੀ ਨੇ ਤਿੰਨ ਖੇਤੀ ਕਾਨੂੰਨਾਂ ਦੇ ਮੁੱਦੇ ਨੂੰ ਲੈ ਕੇ ਵੀ ਕੇਂਦਰ ਸਰਕਾਰ ’ਤੇ ਨਿਸ਼ਾਨਾ ਸਾਧਿਆ ਅਤੇ ਦੋਸ਼ ਲਾਇਆ ਕਿ ਸਰਕਾਰ ਕਿਸਾਨਾਂ ਨੂੰ ਬਰਬਾਦ ਕਰਨ ਦੀ ਸਾਜਿਸ਼ ਰਚ ਰਹੀ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਕਾਂਗਰਸ ਕਿਸਾਨਾਂ ਨਾਲ ਖੜ੍ਹੀ ਰਹੇਗੀ। ਪੋਂਗਲ ਮੌਕੇ ਆਯੋਜਿਤ ਇਸ ਪ੍ਰੋਗਰਾਮ ’ਚ ਰਾਹੁਲ ਨਾਲ ਦਰਮੁਕ ਦੀ ਯੂਥ ਇਕਾਈ ਦੇ ਸਕੱਤਰ ਉਦੇਨਿਧੀ ਸਟਾਲਿਨ, ਕਾਂਗਰਸ ਦੇ ਸੰਗਠਨ ਜਨਰਲ ਸਕੱਤਰ ਕੇ.ਸੀ. ਵੇਨੂੰਗੋਪਾਲ, ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਕੇ.ਐੱਸ ਅਲਾਗਿਰੀ ਅਤੇ ਪੁਡੂਚੇਰੀ ਦੇ ਮੁੱਖ ਮੰਤਰੀ ਵੀ. ਨਾਰਾਇਣਸਾਮੀ ਵੀ ਮੌਜੂਦ ਸਨ।
ਇਹ ਵੀ ਪੜ੍ਹੋ : ਸੁਪਰੀਮ ਕੋਰਟ ਵਲੋਂ ਕਮੇਟੀ ਗਠਿਤ ਕਰਨ ਤੋਂ ਬਾਅਦ ਕਿਸਾਨ ਅਤੇ ਸਰਕਾਰ ਵਿਚਾਲੇ ਅੱਜ ਹੋਵੇਗੀ ਬੈਠਕ
ਨੋਟ : ਕੀ ਕਿਸਾਨਾਂ ਅਤੇ ਸਰਕਾਰ ਵਿਚਾਲੇ ਅੱਜ ਦੀ ਬੈਠਕ ’ਚ ਨਿਕਲੇਗਾ ਕੋਈ ਹੱਲ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ
ਇਸ ਵਾਰ ਗਣਤੰਤਰ ਦਿਵਸ ਦੀ ਪਰੇਡ ’ਚ ਬੰਗਲਾਦੇਸ਼ ਦੀ ਫ਼ੌਜ ਲਵੇਗੀ ਹਿੱਸਾ, 122 ਫ਼ੌਜੀਆਂ ਦਾ ਦਲ ਪੁੱਜਾ ਭਾਰਤ
NEXT STORY