ਨਵੀਂ ਦਿੱਲੀ— ਕਿਸਾਨਾਂ ਦੇ ਦਿੱਲੀ ਕੂਚ ਨੂੰ ਲੈ ਕੇ ਕਾਂਗਰਸ ਵੀ ਕਿਸਾਨਾਂ ਦੇ ਸਮਰਥਨ 'ਚ ਆ ਗਈ ਹੈ। ਕਾਂਗਰਸ ਨੇਤਾਵਾਂ ਨੇ ਟਵੀਟ ਕਰ ਕੇ ਕਿਹਾ ਕਿ ਉਹ ਕਿਸਾਨਾਂ ਦੇ ਨਾਲ ਹਨ। ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੇ ਟਵੀਟ ਕਰ ਕੇ ਕਿਹਾ ਕਿ ਕਿਸਾਨਾਂ ਤੋਂ ਸਮਰਥਨ ਮੁੱਲ ਖੋਹਣ ਵਾਲੇ ਕਾਨੂੰਨ ਦੇ ਵਿਰੋਧ 'ਚ ਕਿਸਾਨ ਦੀ ਆਵਾਜ਼ ਸੁਣਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ 'ਤੇ ਭਾਰੀ ਠੰਡ ਵਿਚ ਪਾਣੀ ਦੀਆਂ ਤੋਪਾਂ ਚਲਾ ਰਹੀ ਹੈ। ਕਿਸਾਨਾਂ ਤੋਂ ਸਭ ਕੁਝ ਖੋਹਿਆ ਜਾ ਰਿਹਾ ਹੈ ਅਤੇ ਪੂੰਜੀਪਤੀਆਂ ਨੂੰ ਥਾਲ ਵਿਚ ਸਜਾ ਕੇ ਬੈਂਕ, ਕਰਜ਼ ਮੁਆਫ਼ੀ, ਏਅਰਪੋਰਟ, ਰੇਲਵੇ ਸਟੇਸ਼ਨ ਵੰਡੇ ਜਾ ਰਹੇ ਹਨ।
ਇਹ ਵੀ ਪੜ੍ਹੋ: ਹਰਿਆਣਾ ਸਰਹੱਦ 'ਤੇ ਰੋਕੇ ਕਾਫ਼ਲੇ, ਕਿਸਾਨਾਂ ਦੇ ਸਮਰਥਨ 'ਚ ਆਏ ਕੇਜਰੀਵਾਲ, ਕੀਤਾ ਇਹ ਟਵੀਟ
ਓਧਰ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਵੀ ਕਿਸਾਨਾਂ ਦੇ ਹੱਕ 'ਚ ਬੋਲਦਿਆਂ ਕਿਹਾ ਕਿ ਪ੍ਰਦਰਸ਼ਨ ਕਰ ਰਹੇ ਕਿਸਾਨਾਂ 'ਤੇ ਕੜਾਕੇ ਦੀ ਠੰਡ 'ਚ ਪਾਣੀ ਦੀਆਂ ਤੋਪਾਂ ਚਲਾਈਆਂ ਜਾ ਰਹੀਆਂ ਹਨ, ਇਹ ਕਿੱਥੋਂ ਦਾ ਨਿਆਂ ਹੈ। ਸਰਕਾਰ ਵਿਰੋਧ ਕਰ ਰਹੇ ਕਿਸਾਨਾਂ ਦੀ ਗੱਲ ਸੁਣਨ ਦੀ ਬਜਾਏ ਉਨ੍ਹਾਂ ਦੀ ਆਵਾਜ਼ ਨੂੰ ਦਬਾਅ ਰਹੀ ਹੈ। ਕਾਂਗਰਸ ਸੰਚਾਰ ਮਹਿਕਮੇ ਦੇ ਮੁਖੀ ਰਣਦੀਪ ਸਿੰਘ ਸੁਰਜੇਵਾਲਾ ਨੇ ਕਿਹਾ ਕਿ ਨਿਆਂ ਮੰਗਦੇ ਕਿਸਾਨਾਂ ਦੇ ਛਾਤੀ 'ਤੇ ਪੈਣ ਵਾਲੇ ਡੰਡੇ ਭਾਜਪਾ ਰਾਜ ਦੇ ਕਫ਼ਨ 'ਚ ਆਖ਼ਰੀ ਕੀਲ ਸਾਬਤ ਹੋਣਗੇ ਅਤੇ ਜਿੱਤ ਅੰਨਦਾਤਾ ਦੀ ਹੀ ਹੋਵੇਗੀ। ਉਨ੍ਹਾਂ ਨੇ ਕਿਹਾ ਕਿ ਠੰਡ ਵਿਚਾਲੇ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਗਾਂਧੀਵਾਦੀ ਤਰੀਕੇ ਨਾਲ ਦਿੱਲੀ ਜਾ ਰਹੇ ਕਿਸਾਨਾਂ ਨੂੰओਜ਼ਬਰਦਸਤੀ ਰੋਕਣਾ ਅਤੇ ਪਾਣੀ ਦੀਆਂ ਤੋਪਾਂ ਚਲਾਉਣਾ ਮੋਦੀ-ਖੱਟੜ ਸਰਕਾਰ ਦੀ ਤਾਨਾਸ਼ਾਹੀ ਦਾ ਜਿਊਂਦਾ ਜਾਗਦਾ ਉਦਾਹਰਣ ਹੈ। ਕਾਂਗਰਸ ਦਾ ਸਮਰਥਨ ਕਿਸਾਨਾਂ ਦੇ ਨਾਲ ਹੈ।
ਇਹ ਵੀ ਪੜ੍ਹੋ: ਕਿਸਾਨਾਂ ਦਾ 'ਦਿੱਲੀ ਚਲੋ' ਅੰਦੋਲਨ: ਸ਼ੰਭੂ ਬਾਰਡਰ 'ਤੇ ਹੰਗਾਮਾ, ਪੁਲਸ ਨੇ ਚਲਾਈਆਂ ਪਾਣੀ ਦੀਆਂ ਤੋਪਾਂ
ਦੱਸਣਯੋਗ ਹੈ ਕਿ ਦਿੱਲੀ ਚਲੋ ਅੰਦੋਲਨ ਨੂੰ ਲੈ ਕੇ ਕਿਸਾਨਾਂ ਦਿੱਲੀ ਜਾਣ ਦੀ ਜ਼ਿੱਦ 'ਤੇ ਅੜੇ ਹੋਏ ਹਨ। ਕਿਸਾਨ ਅੰਬਾਲਾ ਨੇੜੇ ਸ਼ੰਭੂ ਬਾਰਡਰ 'ਤੇ ਡਟੇ ਹੋਏ ਹਨ। ਪੁਲਸ ਉਨ੍ਹਾਂ ਕਿਸਾਨਾਂ ਨੂੰ ਅੱਗੇ ਵਧਣ ਨਹੀਂ ਦੇ ਰਹੀ ਹੈ। ਹਰਿਆਣਾ ਪੁਲਸ ਵਲੋਂ ਕਿਸਾਨਾਂ 'ਤੇ ਪਾਣੀ ਦੀਆਂ ਤੋਪਾਂ ਚਲਾਈਆਂ ਹਨ ਅਤੇ ਹੰਝੂ ਗੈਸ ਦੇ ਗੋਲੇ ਦਾਗੇ ਗਏ, ਤਾਂ ਕਿ ਕਿਸਾਨ ਅੱਗੇ ਨਾ ਵੱਧ ਸਕਣ। ਦੱਸਣਯੋਗ ਹੈ ਕਿ ਦਿੱਲੀ ਚਲੋ ਅੰਦਲੋਨ ਲਈ ਕਿਸਾਨ ਆਪਣੇ ਨਾਲ ਕੁਝ ਮਹੀਨਿਆਂ ਦਾ ਰਾਸ਼ਨ-ਪਾਣੀ ਲੈ ਕੇ ਆਏ ਹਨ ਅਤੇ ਉਨ੍ਹਾਂ ਦੀ ਯੋਜਨਾ ਹੈ ਕਿ ਜਿੱਥੇ ਵੀ ਪੁਲਸ ਰੋਕੇਗੀ, ਉੱਥੇ ਹੀ ਧਰਨੇ 'ਤੇ ਬੈਠ ਜਾਣਗੇ। ਪੰਜਾਬ ਤੋਂ ਲੱਗਭਗ 3 ਲੱਖ ਕਿਸਾਨ 26 ਨਵੰਬਰ ਤੋਂ 'ਦਿੱਲੀ ਚਲੋ' ਅੰਦੋਲਨ ਤਹਿਤ ਦਿੱਲੀ ਰਵਾਨਾ ਹੋਣ ਲਈ ਤਿਆਰ ਹਨ।
ਇਹ ਵੀ ਪੜ੍ਹੋ: ਕਿਸਾਨਾਂ ਦਾ ਦਿੱਲੀ ਕੂਚ: ਰਾਸ਼ਨ-ਪਾਣੀ ਲੈ ਕੇ ਹਰਿਆਣਾ ਬਾਰਡਰ 'ਤੇ ਪੁੱਜੇ ਪੰਜਾਬ ਦੇ ਕਿਸਾਨ
ਦਿੱਲੀ ਵੱਲ ਕਿਸਾਨਾਂ ਦਾ ਕੂਚ, ਤਸਵੀਰਾਂ 'ਚ ਵੇਖੋ ਹੁਣ ਤੱਕ ਦਾ ਹਾਲ
NEXT STORY