ਨਵੀਂ ਦਿੱਲੀ— ਕਿਸਾਨਾਂ ਦਾ ਖੇਤੀ ਕਾਨੂੰਨਾਂ ਖ਼ਿਲਾਫ਼ ਪ੍ਰਦਰਸ਼ਨ ਜਾਰੀ ਹੈ। ਦਿੱਲੀ ਦੀਆਂ ਸਰਹੱਦਾਂ 'ਤੇ ਡਟੇ ਕਿਸਾਨਾਂ ਦੇ ਪ੍ਰਦਰਸ਼ਨ ਦਾ ਅੱਜ 12ਵਾਂ ਦਿਨ ਹੈ। ਕਿਸਾਨ ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ 'ਤੇ ਅੜੇ ਹੋਏ ਹਨ। ਜਿਸ ਲਈ 8 ਦਸੰਬਰ ਨੂੰ ਭਾਰਤ ਬੰਦ ਦੀ ਕਾਲ ਦਿੱਤੀ ਗਈ ਹੈ। ਭਾਰਤ ਬੰਦ ਤੋਂ ਪਹਿਲਾਂ ਕਿਸਾਨਾਂ ਦਾ ਲਗਾਤਾਰ ਪ੍ਰਦਰਸ਼ਨ ਜਾਰੀ ਹੈ। ਉੱਥੇ ਹੀ ਸਰਕਾਰ ਲਗਾਤਾਰ ਮੰਥਨ 'ਚ ਜੁੱਟੀ ਹੈ ਕਿ ਕਿਸਾਨ ਨੂੰ ਕਿਵੇਂ ਮਨਾਇਆ ਜਾਵੇ। ਕਿਸਾਨਾਂ ਨੂੰ ਹੁਣ ਸਿਆਸੀ ਦਲਾਂ, ਫਿਲਮੀ ਹਸਤੀਆਂ, ਕਲਾਕਾਰਾਂ ਸਮੇਤ ਸਮਾਜ ਦੇ ਵੱਖ-ਵੱਖ ਤਬਕਿਆਂ ਦਾ ਸਾਥ ਮਿਲ ਰਿਹਾ ਹੈ।
ਇਹ ਵੀ ਪੜ੍ਹੋ: 8 ਦਸੰਬਰ ਨੂੰ ਭਾਰਤ ਬੰਦ, ਕਿਸਾਨਾਂ ਦਾ ਐਲਾਨ- ਹੁਣ ਮੋਦੀ ਸੁਣੇ ਸਾਡੀ 'ਮਨ ਕੀ ਬਾਤ'
ਸਿੰਘੂ ਸਰਹੱਦ 'ਤੇ ਹਜ਼ਾਰਾਂ ਦੀ ਗਿਣਤੀ 'ਚ ਕਿਸਾਨ ਡਟੇ ਹੋਏ ਹਨ। ਇਸ ਦੇ ਨਾਲ ਹੀ ਸਰਹੱਦ 'ਤੇ ਭਾਰੀ ਪੁਲਸ ਫੋਰਸ ਤਾਇਨਾਤ ਕੀਤੀ ਗਈ ਹੈ। ਕੜਾਕੇ ਦੀ ਠੰਡ 'ਚ ਕਿਸਾਨ ਦਿੱਲੀ ਦੀਆਂ ਸੜਕਾਂ 'ਤੇ ਡਟੇ ਹਨ। ਕੱਲ੍ਹ ਯਾਨੀ ਕਿ 8 ਦਸੰਬਰ ਨੂੰ ਭਾਰਤ ਬੰਦ ਦਾ ਐਲਾਨ ਕਿਸਾਨਾਂ ਵਲੋਂ ਕੀਤਾ ਗਿਆ ਹੈ। ਕਈ ਸਿਆਸੀ ਦਲਾਂ, ਸਮਾਜਿਕ ਜਥੇਬੰਦੀਆਂ ਨੇ ਭਾਰਤ ਬੰਦ ਦੇ ਸਮਰਥਨ ਦਾ ਐਲਾਨ ਕੀਤਾ ਹੈ। ਇਸ ਦੌਰਾਨ ਐਮਰਜੈਂਸੀ ਸਹੂਲਤਾਂ ਨੂੰ ਛੋਟ ਮਿਲੇਗੀ ਪਰ ਇਸ ਦੀ ਤਿਆਰੀ ਅੱਜ ਤੋਂ ਸ਼ੁਰੂ ਹੋ ਗਈ ਹੈ। ਸਿੰਘੂ ਸਰਹੱਦ 'ਤੇ ਲਗਾਤਾਰ ਕਿਸਾਨਾਂ ਦਾ ਇਕੱਠੇ ਹੋਣਾ ਜਾਰੀ ਹੈ।
ਇਹ ਵੀ ਪੜ੍ਹੋ: 8 ਦਸੰਬਰ ਭਾਰਤ ਬੰਦ: ਨਾ ਮਿਲੇਗੀ ਸਬਜ਼ੀ ਤੇ ਨਾ ਮਿਲੇਗਾ ਦੁੱਧ
ਅੱਜ ਖਿਡਾਰੀਆਂ ਵਲੋਂ ਹੋਵੇਗੀ ਐਵਾਰਡ ਵਾਪਸੀ—
ਕਿਸਾਨਾਂ ਦੇ ਅੰਦੋਲਨ 'ਚ ਅੱਜ ਕਈ ਕੌਮਾਂਤਰੀ ਖ਼ਿਡਾਰੀ ਆਪਣੇ ਐਵਾਰਡ ਵਾਪਸ ਕਰ ਸਕਦੇ ਹਨ। ਦੁਪਹਿਰ 2 ਵਜੇ ਦੇ ਕਰੀਬ ਪ੍ਰੈੱਸ ਕਲੱਬ ਵਿਚ ਪ੍ਰੈੱਸ ਕਾਨਫਰੰਸ ਬੁਲਾਈ ਗਈ ਹੈ, ਜਿਸ 'ਚ 30 ਖਿਡਾਰੀ ਐਵਾਰਡ ਵਾਪਸੀ ਦਾ ਐਲਾਨ ਕਰਨਗੇ। ਦੱਸ ਦੇਈਏ ਕਿ ਬੀਤੇ ਦਿਨੀਂ ਮੁੱਕੇਬਾਜ਼ ਵਿਜੇਂਦਰ ਸਿੰਘ ਸਿੰਘੂ ਬਾਰਡਰ 'ਤੇ ਪੁੱਜੇ, ਉਨ੍ਹਾਂ ਨੇ ਕਿਹਾ ਕਿ ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਹ 'ਖੇਡ ਰਤਨ ਐਵਾਰਡ' ਵਾਪਸ ਕਰ ਦੇਣਗੇ। ਉਨ੍ਹਾਂ ਤੋਂ ਪਹਿਲਾਂ ਪੰਜਾਬ ਤੋਂ ਕਈ ਨਾਮਵਰ ਸ਼ਖਸੀਅਤਾਂ ਸਨਮਾਨ ਵਾਪਸ ਕਰ ਚੁੱਕੀਆਂ ਹਨ।
ਐਵਾਰਡ ਵਾਪਸੀ ਦੀ ਸੂਚੀ ਵਿਚ ਸ਼ਾਮਲ 27 ਖਿਡਾਰੀਆਂ ਦੇ ਨਾਮ
ਪਰਗਟ ਸਿੰਘ, ਕਰਤਾਰ ਸਿੰਘ ਪਹਿਲਵਾਨ, ਬ੍ਰਿਗੇਡੀਅਰ ਹਰਚਰਨ ਸਿੰਘ, ਦਵਿੰਦਰ ਸਿੰਘ ਗਰਚਾ, ਸੁਰਿੰਦਰ ਸੋਢੀ, ਗੁਨਦੀਪ ਕੁਮਾਰ, ਸੁਸ਼ੀਲ ਕੋਹਲੀ, ਮੁਖਬੈਨ ਸਿੰਘ, ਕਰਨਲ ਬਲਬੀਰ ਸਿੰਘ, ਗੁਰਮੇਲ ਸਿੰਘ, ਗੋਲਡਨ ਗਰਲ ਰਾਜਬੀਰ ਕੌਰ, ਜਗਦੀਸ਼ ਸਿੰਘ, ਬਲਦੇਵ ਸਿੰਘ, ਅਜੀਤ ਸਿੰਘ, ਹਰਮੀਕ ਸਿੰਘ, ਅਜੀਤਪਾਲ ਸਿੰਘ, ਚੰਚਲ ਰੰਧਾਵਾ, ਸੱਜਣ ਸਿੰਘ ਚੀਮਾ, ਹਰਦੀਪ ਸਿੰਘ, ਅਜੈਬ ਸਿੰਘ, ਸ਼ਾਮ ਲਾਲ, ਹਰਵਿੰਦਰ ਸਿੰਘ, ਹਰਮਿੰਦਰ ਸਿੰਘ, ਸੁਮਨ ਸ਼ਰਮਾ, ਪ੍ਰੇਮ ਚੰਦ ਡੋਗਰਾ, ਬਲਵਿੰਦਰ ਸਿੰਘ ਤੇ ਸਰੋਜ ਬਾਲਾ ਵਰਗੇ ਖਿਡਾਰੀ ਵੀ ਐਵਾਰਡ ਵਾਪਸ ਕਰਨ ਜਾ ਰਹੇ ਹਨ।
ਇਹ ਵੀ ਪੜ੍ਹੋ: ਕਿਸਾਨਾਂ ਦਾ ਸਿਦਕ ਤੇ ਹੌਂਸਲਾ : ‘ਅਸੀਂ ਵੱਡੇ ਦਿਲਾਂ ਵਾਲੇ, ਕਦੇ ਨਹੀਓਂ ਡੋਲਦੇ’ (ਵੇਖੋ ਤਸਵੀਰਾਂ)
ਨੋਟ: ਕਿਸਾਨਾਂ ਦੇ ਸਮਰਥਨ 'ਚ ਖਿਡਾਰੀਆਂ ਵਲੋਂ ਐਵਾਰਡ ਵਾਪਸ ਕਰਨ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ
DDC ਚੋਣਾਂ : ਜੰਮੂ-ਕਸ਼ਮੀਰ 'ਚ ਵੋਟਿੰਗ ਜਾਰੀ, 249 ਉਮੀਦਵਾਰ ਚੋਣ ਮੈਦਾਨ 'ਚ
NEXT STORY