ਗਾਜ਼ੀਪੁਰ— 11 ਮਹੀਨਿਆਂ ਤੋਂ ਕਿਸਾਨ ਕੇਂਦਰ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਦੀ ਵਾਪਸੀ ਅਤੇ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ’ਤੇ ਕਾਨੂੰਨੀ ਗਰੰਟੀ ਦੀ ਮੰਗ ਨੂੰ ਲੈ ਕੇ ਕਿਸਾਨ ਅੰਦੋਲਨ ਕਰ ਰਹੇ ਹਨ। ਜਿਸ ਕਾਰਨ ਲੱਖਾਂ ਲੋਕਾਂ ਨੂੰ ਪਰੇਸ਼ਾਨੀ ਝੱਲਣੀ ਪੈ ਰਹੀ ਹੈ। ਇਸ ਦਰਮਿਆਨ ਕਿਸਾਨਾਂ ਨੇ ਉੱਤਰ ਪ੍ਰਦੇਸ਼-ਦਿੱਲੀ-ਗਾਜ਼ੀਪੁਰ ਬਾਰਡਰ ਨੈਸ਼ਨਲ ਹਾਈਵੇਅ-24 ਵੱਲ ਜਾਣ ਵਾਲੀ ਸਰਵਿਸ ਲੇਨ ਨੂੰ ਖੋਲ੍ਹਣ ਦੀ ਕਵਾਇਦ ਸ਼ੁਰੂ ਕਰ ਦਿੱਤੀ ਹੈ।
ਦਰਅਸਲ ਕਿਸਾਨਾਂ ਦੇ ਮੁੱਦੇ ਨੂੰ ਲੈ ਕੇ ਸੁਪਰੀਮ ਕੋਰਟ ’ਚ ਅੱਜ ਸੁਣਵਾਈ ਹੋਈ। ਕੋਰਟ ਨੇ ਕਿਹਾ ਕਿ ਕਿਸਾਨਾਂ ਨੂੰ ਅੰਦੋਲਨ ਕਰਨ ਦਾ ਅਧਿਕਾਰ ਹੈ ਪਰ ਅਣਮਿੱਥੇ ਸਮੇਂ ਲਈ ਸੜਕਾਂ ਜਾਮ ਨਹੀਂ ਕਰ ਸਕਦੇ। ਇਸ ਟਿਪੱਣੀ ਤੋਂ ਬਾਅਦ ਗਾਜ਼ੀਪੁਰ ਬਾਰਡਰ ’ਤੇ ਕਿਸਾਨ ਅੰਦੋਲਨ ਦੀ ਅਗਵਾਈ ਕਰ ਰਹੇ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਨੈਸ਼ਨਲ ਹਾਈਵੇਅ-24 ਦੇ ਦਿੱਲੀ-ਗਾਜ਼ੀਪੁਰ ਵੱਲ ਜਾਣ ਵਾਲੀ ਸਰਵਿਸ ਲੇਨ ਨੂੰ ਖੋਲ੍ਹਣ ਦੀ ਕਵਾਇਦ ਸ਼ੁਰੂ ਕਰ ਦਿੱਤੀ ਹੈ। ਕਿਸਾਨਾਂ ਵਲੋਂ ਟੈਂਟਾਂ ਨੂੰ ਹਟਾਇਆ ਜਾ ਰਿਹਾ ਹੈ।
ਓਧਰ ਰਾਕੇਸ਼ ਟਿਕੈਤ ਨੇ ਕਿਹਾ ਕਿ ਰਾਹ ਅਸੀਂ ਬੰਦ ਨਹੀਂ ਕੀਤੇ, ਸਗੋਂ ਪੁਲਸ ਪ੍ਰਸ਼ਾਸਨ ਨੇ ਬੈਰੀਕੇਡਜ਼ ਲਾਏ ਗਏ ਹਨ। ਸੁਪਰੀਮ ਕੋਰਟ ਨੇ ਕਿਹਾ ਕਿ ਰਾਹ ਰੋਕਣ ਗਲਤ ਹੈ ਅਤੇ ਅਸੀਂ ਉਨ੍ਹਾਂ ਦਾ ਸਨਮਾਨ ਕਰਦੇ ਹਾਂ, ਇਸ ਲਈ ਆਪਣਾ ਰਾਹ ਖੋਲ੍ਹ ਰਹੇ ਹਾਂ, ਤਾਂ ਕਿ ਲੋਕਾਂ ਨੂੰ ਮੁਸ਼ਕਲ ਨਾ ਹੋਵੇ। ਸਾਡੀ ਅਪੀਲ ਹੈ ਕਿ ਦਿੱਲੀ ਪੁਲਸ ਰਾਹ ਖੋਲ੍ਹੇ। ਇਸ ਸਮੇਂ ਮੌਕੇ ’ਤੇ ਕਾਫੀ ਗਿਣਤੀ ’ਚ ਕਿਸਾਨ ਮੌਜੂਦ ਹਨ ਅਤੇ ਸਰਵਿਸ ਲੇਨ ’ਤੇ ਲੱਗੇ ਟੈਂਟ ਖੋਲ੍ਹੇ ਜਾ ਰਹੇ ਹਨ।
ਸਰਕਾਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਦੀਵਾਲੀ ਦਾ ਤੋਹਫ਼ਾ, ਮਹਿੰਗਾਈ ਭੱਤੇ 'ਚ ਵਾਧੇ ਨੂੰ ਮਿਲੀ ਪ੍ਰਵਾਨਗੀ
NEXT STORY