ਨਵੀਂ ਦਿੱਲੀ— ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦਾ ਧਰਨਾ ਪ੍ਰਦਰਸ਼ਨ ਅੱਜ ਯਾਨੀ ਕਿ ਮੰਗਲਵਾਰ ਨੂੰ 55ਵੇਂ ਦਿਨ ’ਚ ਪ੍ਰਵੇਸ਼ ਕਰ ਗਿਆ ਹੈ। ਕਿਸਾਨ ਜਥੇਬੰਦੀਆਂ 26 ਜਨਵਰੀ ਨੂੰ ਟਰੈਕਟਰ ਪਰੇਡ ਕੱਢਣ ਵਾਲੀਆਂ ਹਨ। ਉਸ ਤੋਂ ਪਹਿਲਾਂ ਕਿਸਾਨ ਅੱਜ ਟਰੈਕਟਰ ਪਰੇਡ ਦੀ ਰਿਹਰਸਲ ਕਰਨਗੇ। ਦਿੱਲੀ ਦੀਆਂ ਸੜਕਾਂ ’ਤੇ ਅੱਜ ਵੱਡੀ ਗਿਣਤੀ ’ਚ ਟਰੈਕਟਰ ਦੌੜਨਗੇ, ਇਸ ’ਚ ਬੀਬੀਆਂ ਵੀ ਸ਼ਾਮਲ ਹੋਣਗੀਆਂ। ਉੱਥੇ ਹੀ ਕੇਂਦਰੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਸਾਨਾਂ ਨੂੰ ਕਿਹਾ ਕਿ ਗੱਲਬਾਤ ਤੋਂ ਪਹਿਲਾਂ ਕਿਸੇ ਵੀ ਤਰ੍ਹਾਂ ਦਾ ਕੋਈ ਪਰੇਡ ਨਾ ਕੱਢੋ।
ਇਹ ਵੀ ਪੜ੍ਹੋ : ਕਿਸਾਨੀ ਘੋਲ: 26 ਜਨਵਰੀ ਨੂੰ ਟਰੈਕਟਰ ਪਰੇਡ ਨੂੰ ਲੈ ਕੇ ਪੰਜਾਬ ਦੇ ਪਿੰਡਾਂ ਵਿਚ ਚੱਲ ਰਿਹੈ ‘ਟਰਾਇਲ ਰਨ’
ਨਰਿੰਦਰ ਸਿੰਘ ਤੋਮਰ ਨੇ ਇਹ ਵੀ ਕਿਹਾ ਕਿ ਨਵੇਂ ਖੇਤੀ ਕਾਨੂੰਨ ਕਿਸਾਨਾਂ ਦੇ ਹਿੱਤ ਵਿਚ ਹਨ ਅਤੇ ਕੁਝ ਹੀ ਸੂਬਿਆਂ ’ਚ ਇਸ ਦਾ ਵਿਰੋਧ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨਾਲ 9 ਦੌਰ ਦੀ ਗੱਲਬਾਤ ਹੋ ਚੁੱਕੀ ਹੈ। ਮੈਂ ਹਮੇਸ਼ਾ ਹੀ ਕਿਹਾ ਹੈ ਕਿ ਕਿਸਾਨ ਜਥੇਬੰਦੀਆਂ ਨੂੰ ਕਾਨੂੰਨ ਬਾਰੇ ਚਰਚਾ ਕਰਨੀ ਚਾਹੀਦੀ ਹੈ। ਸਰਕਾਰ ਇਸ ’ਤੇ ਚਰਚਾ ਲਈ ਤਿਆਰ ਹੈ, ਜੇਕਰ ਕੋਈ ਸਮੱਸਿਆ ਹੈ ਤਾਂ ਸਰਕਾਰ ਖੁੱਲ੍ਹੇ ਦਿਲ ਨਾਲ ਚਰਚਾ ਕਰਨਾ ਚਾਹੁੰਦੀ ਹੈ।
ਇਹ ਵੀ ਪੜ੍ਹੋ : ਕਿਸਾਨ ਅੰਦੋਲਣ : 19 ਨੂੰ ਨਹੀਂ ਹੁਣ 20 ਨੂੰ ਹੋਵੇਗੀ ਕਿਸਾਨਾਂ ਅਤੇ ਕੇਂਦਰ ਵਿਚਾਲੇ ਮੀਟਿੰਗ
ਗਣਤੰਤਰ ਦਿਵਸ ’ਤੇ ਅੰਦੋਲਨਕਾਰੀ ਕਿਸਾਨਾਂ ਵਲੋਂ ਦਿੱਲੀ ’ਚ ਟਰੈਕਟਰ ਪਰੇਡ ਆਯੋਜਿਤ ਕਰਨ ਦੀ ਯੋਜਨਾ ’ਤੇ ਤੋਮਰ ਨੇ ਕਿਹਾ ਕਿ ਮੈਂ ਕਿਸਾਨਾਂ ਨੂੰ ਅਪੀਲ ਕਰਨਾ ਚਾਹਾਂਗਾ ਕਿ 26 ਜਨਵਰੀ ਨੂੰ ਸਾਡਾ ਗਣਤੰਤਰ ਦਿਵਸ ਹੈ ਅਤੇ ਇਸ ਦਿਨ ਮਰਿਆਦਾ ਪ੍ਰਭਾਵਿਤ ਨਾ ਹੋਵੇ, ਇਹ ਕਿਸਾਨਾਂ ਦੀ ਵੀ ਜ਼ਿੰਮੇਵਾਰੀ ਹੈ। ਮੈਨੂੰ ਉਮੀਦ ਹੈ ਕਿ ਉਹ ਆਪਣੇ ਫ਼ੈਸਲੇ ’ਤੇ ਮੁੜ ਵਿਚਾਰ ਕਰਨਗੇ। ਇਸ ਸਬੰਧ ’ਚ ਪ੍ਰਦਰਸ਼ਨਕਾਰੀ ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨਾਂ ਨੂੰ ਰਾਸ਼ਟਰੀ ਰਾਜਧਾਨੀ ’ਚ ਸ਼ਾਂਤੀਪੂਰਨ ਤਰੀਕੇ ਨਾਲ ਟਰੈਕਟਰ ਪਰੇਡ ਕੱਢਣ ਦਾ ਅਧਿਕਾਰ ਹੈ ਅਤੇ 26 ਜਨਵਰੀ ਨੂੰ ਪ੍ਰਸਤਾਵਿਤ ਪ੍ਰੋਗਰਾਮ ’ਚ ਹਜ਼ਾਰਾਂ ਲੋਕ ਹਿੱਸਾ ਲੈਣਗੇ। ਇਹ ਟਰੈਕਟਰ ਪਰੇਡ ਦਿੱਲੀ ਦੇ ਆਊਟਰ ਰਿੰਗ ਰੋਡ ’ਤੇ ਕੱਢੀ ਜਾਵੇਗੀ।
ਇਹ ਵੀ ਪੜ੍ਹੋ : ਸੰਯੁਕਤ ਕਿਸਾਨ ਮੋਰਚਾ ਨੇ ਗੁਰਨਾਮ ਸਿੰਘ ਚਢੂਨੀ ਨੂੰ ਕੀਤਾ ਮੁਅੱਤਲ: ਸੂਤਰ
ਦੱਸਣਯੋਗ ਹੈ ਕਿ ਕਿਸਾਨਾਂ ਅਤੇ ਸਰਕਾਰ ਵਿਚਾਲੇ 10ਵੇਂ ਗੇੜ ਦੀ ਗੱਲਬਾਤ ਨੂੰ ਟਾਲ ਦਿੱਤਾ ਗਿਆ ਹੈ। ਹੁਣ 20 ਜਨਵਰੀ ਨੂੰ ਕੇਂਦਰ ਅਤੇ ਕਿਸਾਨਾਂ ਵਿਚਾਲੇ ਬੈਠਕ ਹੋਵੇਗੀ। ਇਹ ਬੈਠਕ ਦੁਪਹਿਰ 2 ਵਜੇ ਵਿਗਿਆਨ ਭਵਨ ’ਚ ਸੱਦੀ ਗਈ ਹੈ, ਜਿਸ ’ਚ 40 ਕਿਸਾਨ ਜਥੇਬੰਦੀਆਂ ਦੇ ਆਗੂ ਹਿੱਸਾ ਲੈਣਗੇ। ਓਧਰ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਅਗਲੀ ਬੈਠਕ ’ਚ ਕਿਸਾਨ ਜਥੇਬੰਦੀਆਂ ਵਿਕਲਪ (ਕਾਨੂੰਨਾਂ ਨੂੰ ਵਾਪਸ ਲੈਣ ਤੋਂ ਇਲਾਵਾ) ’ਤੇ ਚਰਚਾ ਕਰਨਗੇ, ਤਾਂ ਕਿ ਕਿਸੇ ਹੱਲ ਤੱਕ ਪਹੁੰਚਿਆ ਜਾ ਸਕੇ। ਹੁਣ ਤੱਕ ਜਿੰਨੀਆਂ ਵੀ ਬੈਠਕਾਂ ਹੋਈਆਂ ਹਨ, ਉਸ ’ਚ ਕੋਈ ਠੋਸ ਨਤੀਜਾ ਨਹੀਂ ਨਿਕਲਿਆ ਹੈ। ਪ੍ਰਦਰਸ਼ਨਕਾਰੀ ਕਿਸਾਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ’ਤੇ ਅੜੇ ਹਨ। ਉੱਥੇ ਹੀ ਸਰਕਾਰ ਨੇ ਕਾਨੂੰਨਾਂ ’ਚ ਸੋਧ ਕਰਨ ਦੀ ਗੱਲ ਆਖ ਰਹੀ ਹੈ। ਸਰਕਾਰ ਨੇ ਸਾਫ਼ ਸ਼ਬਦਾਂ ਵਿਚ ਕਿਹਾ ਹੈ ਕਿ ਕਾਨੂੰਨ ਰੱਦ ਨਹੀਂ ਹੋਣਗੇ।
ਇਹ ਵੀ ਪੜ੍ਹੋ : ਗੁਰਨਾਮ ਸਿੰਘ ਚਢੂਨੀ ਦੇ ਵਿਵਾਦ ਬਾਰੇੇ ਸੰਯੁਕਤ ਕਿਸਾਨ ਮੋਰਚਾ ਨੇ ਦਿੱਤਾ ਸਪੱਸ਼ਟੀਕਰਨ
ਇਹ ਵੀ ਪੜ੍ਹੋ : ਕਿਸਾਨਾਂ ਨੂੰ ਖ਼ਾਲਿਸਤਾਨੀ ਕਹੇ ਜਾਣ 'ਤੇ ਬੋਲੇ ਰਾਜਨਾਥ- 'ਮੈਂ ਬਰਦਾਸ਼ਤ ਨਹੀਂ ਕਰਾਂਗਾ, ਸਿੱਖ ਮੇਰੇ ਵੱਡੇ ਭਰਾ'
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਬਾਕਸ ਵਿੱਚ ਦਿਓ ਜਵਾਬ
ਗੁਜਰਾਤ : 15 ਪ੍ਰਵਾਸੀ ਮਜ਼ਦੂਰਾਂ ਨੂੰ ਟਰੱਕ ਨੇ ਕੁਚਲਿਆ, PM ਮੋਦੀ ਨੇ ਜਤਾਇਆ ਦੁਖ਼
NEXT STORY