ਨਵੀਂ ਦਿੱਲੀ— ਦਿੱਲੀ ਦੀਆਂ ਸਰਹੱਦਾਂ ’ਤੇ ਕਿਸਾਨ ਖੇਤੀ ਕਾਨੂੰਨਾਂ ਖ਼ਿਲਾਫ਼ ਡਟੇ ਹੋਏ ਹਨ। ਕਿਸਾਨ ਅੰਦੋਲਨ ਅੱਜ 71ਵੇਂ ਦਿਨ ’ਚ ਪ੍ਰਵੇਸ਼ ਕਰ ਗਿਆ ਹੈ। ਕੌਮਾਂਤਰੀ ਹਸਤੀਆਂ ਨੇ ਵੀ ਕਿਸਾਨ ਅੰਦੋਲਨ ਦਾ ਸਮਰਥਨ ਕੀਤਾ ਹੈ। ਅਮਰੀਕਨ ਪੌਪ ਸਟਾਰ ਰਿਹਾਨਾ ਸਮੇਤ ਕਈ ਕੌਮਾਂਤਰੀ ਹਸਤੀਆਂ ਨੇ ਕਿਸਾਨ ਅੰਦੋਲਨ ਦੇ ਸਮਰਥਨ ’ਚ ਆਵਾਜ਼ ਬੁਲੰਦ ਕੀਤੀ ਹੈ। ਕੌਮਾਂਤਰੀ ਹਸਤੀਆਂ ਦੇ ਟਵੀਟ ਤੋਂ ਬਾਅਦ ਬਾਲੀਵੁੱਡ ਅਦਾਕਾਰਾ ਹੇਮਾ ਮਾਲਿਨੀ ਦਾ ਵੀ ਰਿਐਕਸ਼ਨ ਸਾਹਮਣੇ ਆਇਆ ਹੈ। ਹੇਮਾ ਨੇ ਕੌਮਾਂਤਰੀ ਹਸਤੀਆਂ ’ਤੇ ਤੰਜ ਕੱਸਦੇ ਹੋਏ ਟਵੀਟ ਕੀਤਾ ਹੈ ਕਿ ਉਹ ਆਖ਼ਰਕਾਰ ਹਾਸਲ ਕੀ ਕਰਨਾ ਚਾਹੁੰਦੇ ਹਨ?
ਇਹ ਵੀ ਪੜ੍ਹੋ: ਕਿਸਾਨਾਂ ਦੇ ਹੱਕ 'ਚ ਰਿਹਾਨਾ ਦੇ ਟਵੀਟ 'ਤੇ ਕੰਗਨਾ ਨੇ ਉਗਲਿਆ ਜ਼ਹਿਰ, ਕਿਹਾ-'ਕਿਸਾਨ ਅੱਤਵਾਦੀ ਨੇ'
ਹੇਮਾ ਮਾਲਿਨੀ ਦਾ ਇਹ ਟਵੀਟ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਿਹਾ ਹੈ ਅਤੇ ਲੋਕ ਇਸ ’ਤੇ ਕੁਮੈਂਟ ਵੀ ਕਰ ਰਹੇ ਹਨ। ਹੇਮਾ ਨੇ ਟਵੀਟ ਕਰ ਲਿਖਿਆ- ਮੈਂ ਉਨ੍ਹਾਂ ਕੌਮਾਂਤਰੀ ਹਸਤੀਆਂ ਤੋਂ ਰੂ-ਬ-ਰੂ ਹਾਂ, ਜਿਨ੍ਹਾਂ ਲਈ ਸਾਡਾ ਸ਼ਾਨਦਾਰ ਦੇਸ਼, ਭਾਰਤ ਇਕ ਅਜਿਹਾ ਨਾਮ ਹੈ, ਜੋ ਉਨ੍ਹਾਂ ਨੇ ਸੁਣਿਆ ਹੈ। ਉਹ ਬੇਬਾਕੀ ਨਾਲ ਸਾਡੇ ਅੰਦਰੂਨੀ ਮੁੱਦਿਆਂ ਅਤੇ ਨੀਤੀਆਂ ਬਾਰੇ ਕੁਮੈਂਟ ਕਰ ਰਹੇ ਹਨ। ਮੈਂ ਹੈਰਾਨ ਹਾਂ ਕਿ ਉਹ ਕੀ ਹਾਸਲ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਇਸ ਤੋਂ ਵੀ ਸਪੱਸ਼ਟ ਗੱਲ ਇਹ ਕਿ ਉਹ ਕਿਸ ਨੂੰ ਖੁਸ਼ ਕਰਨਾ ਚਾਹੁੰਦੇ ਹਨ?
ਇਹ ਵੀ ਪੜ੍ਹੋ: ਕਿਸਾਨ ਅੰਦੋਲਨ ਨੂੰ ਲੈ ਕੇ ਅਕਸ਼ੈ ਕੁਮਾਰ ਨੇ ਤੋੜੀ ਚੁੱਪੀ, ਟਵੀਟ ਕਰ ਆਖੀ ਇਹ ਗੱਲ
ਦੱਸਣਯੋਗ ਹੈ ਕਿ ਹੇਮਾ ਮਾਲਿਨੀ ਤੋਂ ਇਲਾਵਾ ਅਕਸ਼ੈ ਕੁਮਾਰ, ਅਜੇ ਦੇਵਗਨ, ਸੁਨੀਲ ਸ਼ੈੱਟੀ ਅਤੇ ਕਈ ਹੋਰ ਨਾਮੀ ਹਸਤੀਆਂ ਨੇ ਵੀ ਕਿਸਾਨ ਅੰਦੋਲਨ ਨੂੰ ਲੈ ਕੇ ਟਵੀਟ ਕੀਤੇ ਹਨ। ਰਿਹਾਨਾ ਨੇ ਟਵੀਟ ਕੀਤਾ ਸੀ ਕਿ ਕੋਈ ਵੀ ਇਸ ਬਾਰੇ ਗੱਲ ਨਹੀਂ ਕਰ ਰਿਹਾ ਹੈ, ਤਾਂ ਕੰਗਨਾ ਰਣੌਤ ਨੇ ਕਿਹਾ ਸੀ ਕਿ ਉਹ ਕਿਸਾਨ ਨਹੀਂ ਹਨ, ਸਗੋਂ ਅੱਤਵਾਦੀ ਹਨ, ਜੋ ਭਾਰਤ ਨੂੰ ਤੋੜਨ ਦੀ ਕੋਸ਼ਿਸ਼ ਕਰ ਰਹੇ ਹਨ।
ਇਹ ਵੀ ਪੜ੍ਹੋ: ਕਿਸਾਨ ਅੰਦੋਲਨ : ਰਿਹਾਨਾ ਦੇ ਸਮਰਥਨ 'ਚ ਆਈਆਂ ਦਿਲਜੀਤ-ਸਵਰਾ ਸਣੇ ਕਈ ਹਸਤੀਆਂ
ਨੋਟ- ਹੇਮਾ ਮਾਲਿਨੀ ਦੇ ਇਸ ਬਿਆਨ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ ’ਚ ਦੱਸੋ
ਰਾਜ ਸਭਾ ’ਚ ਵਿਰੋਧੀ ਧਿਰ ਦੀ ਸਰਕਾਰ ਨੂੰ ਅਪੀਲ- ਕਿਸਾਨਾਂ ਦੀਆਂ ਸਮੱਸਿਆਵਾਂ ਦਾ ਹੱਲ ਕਰੋ
NEXT STORY