ਨਵੀਂ ਦਿੱਲੀ— ਕੇਂਦਰ ਸਰਕਾਰ ਅਤੇ ਕਿਸਾਨ ਆਗੂਆਂ ਵਿਚਾਲੇ ਅੱਜ ਯਾਨੀ ਕਿ ਸੋਮਵਾਰ ਨੂੰ ਵਿਗਿਆਨ ਭਵਨ ’ਚ 7ਵੇਂ ਦੌਰ ਦੀ ਬੈਠਕ ਹੋ ਰਹੀ ਹੈ। ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਅਤੇ ਐੱਮ. ਐੱਸ. ਪੀ. ’ਤੇ ਗਰੰਟੀ ਕਾਨੂੰਨ ਨੂੰ ਲੈ ਕੇ ਰੇੜਕਾ ਬਣਿਆ ਹੋਇਆ ਹੈ। ਕਿਸਾਨ ਅਤੇ ਸਰਕਾਰ ਵਿਚਾਲੇ ਚੱਲ ਰਹੀ ਗੱਲਬਾਤ ਲੰਚ ਬਰੇਕ ਕਰ ਕੇ ਕੁਝ ਦੇਰ ਲਈ ਰੁਕੀ ਗਈ ਹੈ। ਹੁਣ ਤੱਕ ਖੇਤੀ ਕਾਨੂੰਨਾਂ ਨੂੰ ਖਤਮ ਕਰਨ ਦੇ ਏਜੰਡੇ ’ਤੇ ਕੋਈ ਸਹਿਮਤੀ ਨਹੀਂ ਬਣ ਸਕੀ ਹੈ।
ਸੂਤਰਾਂ ਮੁਤਾਬਕ ਅੱਜ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ, ਰੇਲ ਮੰਤਰੀ ਪਿਊਸ਼ ਗੋਇਲ ਅਤੇ ਵਣਜ ਰਾਜ ਮੰਤਰੀ ਸੋਮ ਪ੍ਰਕਾਸ਼ ਨੂੰ ਕਿਹਾ ਕਿ ਅੱਜ ਅਸੀਂ ਤੁਹਾਡੇ ਨਾਲ ਲੰਗਰ ਨਹੀਂ ਛਕਾਂਗੇ। ਤੁਸੀਂ ਆਪਣਾ ਖਾਣਾ ਖਾਓ ਅਤੇ ਅਸੀਂ ਆਪਣਾ ਲੰਗਰ ਛਕਾਂਗੇ।
ਜ਼ਿਕਰਯੋਗ ਹੈ ਕਿ ਕਿਸਾਨਾਂ ਦੀ ਮੰਗ ਹੈ ਕਿ ਤਿੰਨੋਂ ਖੇਤੀ ਕਾਨੂੰਨ ਰੱਦ ਕੀਤੇ ਜਾਣ। ਕਿਸਾਨ ਆਗੂਆਂ ਦਾ ਮੰਨਣਾ ਹੈ ਕਿ ਕੇਂਦਰ ਸਰਕਾਰ ਆਪਣੇ ਪਹਿਲੇ ਰਵੱਈਏ ’ਤੇ ਹੀ ਬਰਕਰਾਰ ਹੈ। ਸਰਕਾਰ ਐੱਮ. ਐੱਸ. ਪੀ. ’ਤੇ ਤਾਂ ਗੱਲ ਕਰਨ ਨੂੰ ਤਿਆਰ ਹੈ ਪਰ ਕਾਨੂੰਨ ਰੱਦ ਕਰਨ ਤੋਂ ਸਾਫ ਇਨਕਾਰ ਕਰ ਰਹੀ ਹੈ। 6ਵੇਂ ਦੌਰ ਦੀ ਬੈਠਕ 30 ਦਸੰਬਰ 2020 ਨੂੰ ਹੋਈ ਸੀ, ਜਿਸ ’ਚ ਪਰਾਲੀ ਦੇ ਮੁੱਦੇ ਅਤੇ ਬਿਜਲੀ ਸੋਧ ਬਿੱਲ ’ਤੇ ਸਹਿਮਤੀ ਬਣੀ ਸੀ। ਇਸ ਬੈਠਕ ’ਚ ਕਿਸਾਨ ਆਗੂਆਂ ਅਤੇ ਮੰਤਰੀਆਂ ਨੇ ਇਕੱਠੇ ਮਿਲ ਕੇ ਲੰਗਰ ਛੱਕਿਆ ਸੀ।
ਦੱਸ ਦੇਈਏ ਕਿ ਪਿਛਲੇ 40 ਦਿਨਾਂ ਤੋਂ ਕਿਸਾਨ ਕੜਾਕੇ ਦੀ ਠੰਡ ਅਤੇ ਮੀਂਹ ਦੇ ਬਾਵਜੂਦ ਦਿੱਲੀ ਦੀਆਂ ਸਰਹੱਦਾਂ ’ਤੇ ਡਟੇ ਹੋਏ ਹਨ। ਕਿਸਾਨਾਂ ਦੀ ਮੰਗ ਹੈ ਕਿ ਤਿੰਨੋਂ ਖੇਤੀ ਕਾਨੂੰਨ ਵਾਪਸ ਹੋਣ ਅਤੇ ਐੱਮ. ਐੱਸ. ਪੀ. ’ਤੇ ਕਾਨੂੰਨੀ ਗਰੰਟੀ ਦਿੱਤੀ ਜਾਵੇ।
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ
ਕੋਵਿਡ-19 ਵੈਕਸੀਨ ਲਈ ਸਰਕਾਰ ਨੇ ਤਿਆਰ ਕੀਤੀ CoWIN ਐਪ, ਜਾਣੋ ਰਜਿਸਟ੍ਰੇਸ਼ਨ ਦਾ ਪੂਰਾ ਤਰੀਕਾ
NEXT STORY