ਨਵੀਂ ਦਿੱਲੀ- ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਅੰਦੋਲਨ 58 ਦਿਨਾਂ ਤੋਂ ਜਾਰੀ ਹੈ। ਇਨ੍ਹਾਂ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਾਲੇ ਗਤੀਰੋਧ ਨੂੰ ਖ਼ਤਮ ਕਰਨ ਲਈ ਸ਼ੁੱਕਰਵਾਰ ਨੂੰ ਤਿੰਨੋਂ ਕੇਂਦਰੀ ਮੰਤਰੀਆਂ ਨਾਲ ਕਿਸਾਨ ਜਥੇਬੰਦੀਆਂ ਨੇ 11ਵੇਂ ਗੇੜ ਦੀ ਬੈਠਕ ਸ਼ੁਰੂ ਕੀਤੀ। ਇਹ ਬੈਠਕ ਵਿਗਿਆਨ ਭਵਨ 'ਚ ਹੋ ਰਹੀ ਹੈ। ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ, ਵਣਜ ਅਤੇ ਖਾਧ ਮੰਤਰੀ ਪੀਊਸ਼ ਗੋਇਲ ਅਤੇ ਵਣਜ ਰਾਜ ਮੰਤਰੀ ਸੋਮ ਪ੍ਰਕਾਸ਼ ਵਿਗਿਆਨ ਭਵਨ 'ਚ ਕਰੀਬ 41 ਕਿਸਾਨ ਸੰਗਠਨਾਂ ਦੇ ਪ੍ਰਤੀਨਿਧੀਆਂ ਨਾਲ ਗੱਲਬਾਤ ਕਰ ਰਹੇ ਹਨ। ਦਰਅਸਲ ਸਰਕਾਰ ਨੇ ਪਿਛਲੀ ਯਾਨੀ 10ਵੇਂ ਗੇੜ ਦੀ ਬੈਠਕ 'ਚ ਖੇਤੀ ਸੁਧਾਰ ਕਾਨੂੰਨਾਂ ਨੂੰ ਡੇਢ ਸਾਲ ਤੱਕ ਮੁਲਤਵੀ ਕਰਨ ਦੀ ਤਜਵੀਜ਼ ਦਿੱਤੀ ਸੀ। ਸਰਕਾਰ ਦਾ ਕਹਿਣਾ ਹੈ ਕਿ ਵਧਦੀ ਠੰਡ ਨੂੰ ਦੇਖਦੇ ਹੋਏ ਸਰਕਾਰ ਨੇ ਇਹ ਫ਼ੈਸਲਾ ਲਿਆ ਤਾਂ ਕਿ ਕਿਸਾਨ ਆਪਣੇ ਘਰਾਂ ਨੂੰ ਵਾਪਸ ਜਾ ਸਕਣ। ਹਾਲਾਂਕਿ ਕਿਸਾਨਾਂ ਨੇ ਵੀਰਵਾਰ ਨੂੰ ਦਿੱਲੀ ਸਿੰਘੂ ਸਰਹੱਦ 'ਤੇ ਬੈਠਕ ਤੋਂ ਬਾਅਦ ਇਸ ਤਜਵੀਜ਼ ਨੂੰ ਖਾਰਜ ਠੁਕਰਾ ਦਿੱਤਾ।
ਇਹ ਵੀ ਪੜ੍ਹੋ : ਕੇਂਦਰ ਨੇ ਰੱਖੀ 2 ਸਾਲ ਲਈ ਕਾਨੂੰਨਾਂ 'ਤੇ ਰੋਕ ਲਾਉਣ ਦੀ ਤਜਵੀਜ਼, ਕਿਸਾਨਾਂ ਨੇ ਕੀਤਾ ਇਨਕਾਰ
ਜ਼ਿਕਰਯੋਗ ਹੈ ਕਿ ਬੁੱਧਵਾਰ ਨੂੰ 10ਵੇਂ ਦੌਰ ਦੀ ਬੈਠਕ ਹੋਈ ਸੀ ਪਰ ਇਸ ਬੈਠਕ ਵਿੱਚ ਵੀ ਕੋਈ ਨਤੀਜਾ ਸਾਹਮਣੇ ਨਹੀਂ ਆਇਆ। ਸਰਕਾਰ ਨੇ ਕਿਸਾਨਾਂ ਨੂੰ ਪ੍ਰਸਤਾਵ ਦਿੱਤਾ ਸੀ ਕਿ ਇਕ ਨਿਸ਼ਚਿਤ ਸਮੇਂ ਲਈ ਕਾਨੂੰਨ 'ਤੇ ਰੋਕ ਲਗਾ ਦਿੱਤੀ ਜਾਵੇਗੀ ਅਤੇ ਇਕ ਕਮੇਟੀ ਦਾ ਗਠਨ ਕੀਤਾ ਜਾਵੇਗਾ, ਜਿਸ ਵਿਚ ਸਰਕਾਰ ਅਤੇ ਕਿਸਾਨ ਦੋਵੇਂ ਹੋਣ ਪਰ ਕਿਸਾਨ ਸੰਗਠਨ ਇਸ ਪ੍ਰਸਤਾਵ 'ਤੇ ਰਾਜੀ ਨਹੀਂ ਹੋਏ। ਨਾਲ ਹੀ ਸਰਕਾਰ ਵਲੋਂ ਇਹ ਵੀ ਅਪੀਲ ਕੀਤੀ ਗਈ ਸੀ ਕਿ ਇਸ ਪ੍ਰਸਤਾਵ ਦੇ ਨਾਲ-ਨਾਲ ਤੁਹਾਨੂੰ ਅੰਦੋਲਨ ਵੀ ਖ਼ਤਮ ਕਰਨਾ ਹੋਵੇਗਾ।
ਨੋਟ : ਕੀ ਅੱਜ ਦੀ ਮੀਟਿੰਗ 'ਚ ਨਿਕਲੇਗਾ ਕੋਈ ਹੱਲ, ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ
ਮੀਟਿੰਗ ਤੋਂ ਪਹਿਲਾਂ ਬੋਲੇ ਕਿਸਾਨ ਆਗੂ- ਕਾਨੂੰਨ ਰੱਦ ਕਰਵਾ ਕੇ ਹੀ ਰਹਾਂਗੇ
NEXT STORY