ਨਵੀਂ ਦਿੱਲੀ— ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਦੇ ਅੰਦੋਲਨ ਦਰਮਿਆਨ ਭਲਕੇ ਯਾਨੀ ਕਿ 16 ਦਸੰਬਰ ਨੂੰ ਮੋਦੀ ਕੈਬਨਿਟ ਦੀ ਬੈਠਕ ਸੱਦੀ ਗਈ ਹੈ। ਇਹ ਬੈਠਕ ਸਵੇਰੇ 11 ਵਜੇ ਸ਼ੁਰੂ ਹੋਵੇਗੀ ਅਤੇ ਇਸ 'ਚ ਕਿਸਾਨ ਅੰਦੋਲਨ ਨੂੰ ਲੈ ਕੇ ਮੰਥਨ ਕੀਤਾ ਜਾਵੇਗਾ। ਇਹ ਬੈਠਕ ਵੀਡੀਓ ਕਾਨਫੈਂਸਿੰਗ ਜ਼ਰੀਏ ਹੋਵੇਗੀ। ਇਸ ਬੈਠਕ 'ਚ ਕਿਸਾਨੀ ਮੁੱਦੇ ਦਾ ਕੋਈ ਹੱਲ ਲੱਭਿਆ ਜਾ ਸਕਦਾ।
ਇਹ ਵੀ ਪੜ੍ਹੋ: ਕਿਸਾਨ ਅੰਦੋਲਨ ਦਾ 20ਵਾਂ ਦਿਨ, ਕਿਸਾਨਾਂ ਨੂੰ ਮਨਾਉਣ ਦੀਆਂ ਕੋਸ਼ਿਸ਼ਾਂ 'ਚ ਜੁੱਟੀ ਸਰਕਾਰ
ਦੱਸ ਦੇਈਏ ਕਿ ਕਿਸਾਨ ਜਥੇਬੰਦੀਆਂ ਦੇ ਆਗੂਆਂ ਦੀ ਸਰਕਾਰ ਨਾਲ ਕਈ ਦੌਰ ਦੀ ਗੱਲਬਾਤ ਹੋ ਚੁੱਕੀ ਹੈ ਪਰ ਇਸ 'ਚ ਕੋਈ ਸਿੱਟਾ ਨਹੀਂ ਨਿਕਲਿਆ। ਕਿਸਾਨਾਂ ਨੂੰ ਮਨਾਉਣ ਲਈ ਸਰਕਾਰ ਨੇ ਲਿਖਤੀ ਤਜਵੀਜ਼ਾਂ ਵੀ ਪੇਸ਼ ਕੀਤੀਆਂ ਸਨ, ਜਿਸ ਨੂੰ ਕਿਸਾਨਾਂ ਨੇ ਠੁਕਰਾ ਦਿੱਤਾ ਸੀ। ਕਿਸਾਨ ਸਿਰਫ਼ 'ਤੇ ਸਿਰਫ਼ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਦੀ ਮੰਗ 'ਤੇ ਅੜੇ ਹੋਏ ਹਨ। ਕਿਸਾਨ ਚਾਹੁੰਦੇ ਹਨ ਕਿ ਖੇਤੀ ਕਾਨੂੰਨ ਰੱਦ ਹੋਣ ਅਤੇ ਘੱਟੋ-ਘੱਟ ਸਮਰਥਨ ਮੁੱਲ 'ਤੇ ਗਰੰਟੀ ਕਾਨੂੰਨ ਸਰਕਾਰ ਬਣਾਵੇ।
ਇਹ ਵੀ ਪੜ੍ਹੋ: ਕਿਸਾਨਾਂ ਨਾਲ ਜਲਦ ਹੋਵੇਗੀ ਅਗਲੀ ਬੈਠਕ, ਅਸੀਂ ਜਥੇਬੰਦੀਆਂ ਦੇ ਸੰਪਰਕ 'ਚ ਹਾਂ : ਨਰੇਂਦਰ ਤੋਮਰ
ਜ਼ਿਕਰਯੋਗ ਹੈ ਕਿ ਨਵੇਂ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਦਾ ਅੰਦੋਲਨ ਅੱਜ 20ਵੇਂ ਦਿਨ 'ਚ ਪ੍ਰਵੇਸ਼ ਕਰ ਗਿਆ ਹੈ। ਕੜਾਕੇ ਦੀ ਠੰਡ 'ਚ ਹਜ਼ਾਰਾਂ ਕਿਸਾਨ ਸਿੰਘੂ, ਟਿਕਰੀ ਅਤੇ ਗਾਜ਼ੀਪੁਰ ਸਰਹੱਦ 'ਤੇ ਡਟੇ ਹੋਏ ਹਨ। ਕਿਸਾਨ ਬਿਨਾਂ ਖੇਤੀ ਕਾਨੂੰਨ ਰੱਦ ਕੀਤਿਆਂ ਅੰਦੋਲਨ ਖ਼ਤਮ ਕਰਨ ਨੂੰ ਤਿਆਰ ਨਹੀਂ ਹਨ। ਕਿਸਾਨ ਤਿੰਨੋਂ ਨਵੇਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ 'ਤੇ ਅੜੇ ਹੋਏ ਹਨ। ਸਰਕਾਰ ਕਿਸਾਨਾਂ ਨੂੰ ਸਮਝਾਉਣ ਅਤੇ ਮਨਾਉਣ ਦੀ ਕਾਫੀ ਕੋਸ਼ਿਸ਼ ਕਰ ਰਹੀ ਹੈ ਪਰ ਉਹ ਮੰਨਣ ਨੂੰ ਤਿਆਰ ਨਹੀਂ ਹਨ। ਓਧਰ ਸਰਕਾਰ ਕਿਸਾਨਾਂ ਨੂੰ ਮਨਾਉਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ।
ਇਹ ਵੀ ਪੜ੍ਹੋ: ਕਿਸਾਨਾਂ ਦਾ ਦੋਸ਼- 'ਸਰਕਾਰ MSP ਦੇ ਮੁੱਦੇ 'ਤੇ ਕਰ ਰਹੀ ਹੈ ਗੁੰਮਰਾਹ'
ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਕਿਸਾਨਾਂ ਨਾਲ ਗੱਲਬਾਤ ਦੀ ਅਗਲੀ ਤਾਰੀਖ਼ ਤੈਅ ਕਰਨ ਲਈ ਸਰਕਾਰ ਉਨ੍ਹਾਂ ਨਾਲ ਸੰਪਰਕ 'ਚ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਕਿਸੇ ਵੀ ਸਮੇਂ ਗੱਲਬਾਤ ਲਈ ਤਿਆਰ ਹੈ। ਕਿਸਾਨ ਨੇਤਾਵਾਂ ਨੂੰ ਤੈਅ ਕਰ ਕੇ ਦੱਸਣਾ ਹੈ ਕਿ ਉਹ ਅਗਲੀ ਬੈਠਕ ਲਈ ਕਦੋਂ ਤਿਆਰ ਹਨ।
ਨੋਟ: ਕੀ ਮੋਦੀ ਸਰਕਾਰ ਕੱਲ੍ਹ ਹੋਣ ਜਾ ਰਹੀ ਬੈਠਕ 'ਚ ਕਿਸਾਨੀ ਮੁੱਦੇ 'ਤੇ ਕੱਢੇਗੀ ਕੋਈ ਹੱਲ, ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ
ਦੇਸ਼ 'ਚ ਕੋਵਿਡ-19 ਦੇ 22 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਆਏ ਸਾਹਮਣੇ, ਪੀੜਤਾਂ ਦੀ ਗਿਣਤੀ 99 ਲੱਖ ਦੇ ਪਾਰ
NEXT STORY