ਨਵੀਂ ਦਿੱਲੀ— ਖੇਤੀ ਕਾਨੂੰਨਾਂ ਦੇ ਵਿਰੋਧ ਲੈ ਕੇ ਕਾਂਗਰਸ ਪਾਰਟੀ ਵਲੋਂ ਅੱਜ ਕੱਢੇ ਜਾਣ ਵਾਲੇ ਮਾਰਚ ਨੂੰ ਇਜਾਜ਼ਤ ਨਹੀਂ ਮਿਲੀ ਹੈ। ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ਅਗਵਾਈ ਵਿਚ ਕੁਝ ਵਿਰੋਧ ਧਿਰ ਦੇ ਨੇਤਾਵਾਂ ਵਲੋਂ ਕਿਸਾਨਾਂ ਦੇ ਸਮਰਥਨ ’ਚ ਸੜਕਾਂ ’ਤੇ ਉਤਰਨ ਦੀ ਯੋਜਨਾ ਬਣਾਈ ਸੀ ਪਰ ਰਾਹੁਲ ਨੂੰ ਇਸ ਮਾਰਚ ਦੀ ਇਜਾਜ਼ਤ ਨਹੀਂ ਨਹੀਂ ਦਿੱਤੀ ਗਈ। ਨਵੀਂ ਦਿੱਲੀ ਦੇ ਕਈ ਇਲਾਕਿਆਂ ਵਿਚ ਧਾਰਾ-144 ਲਾਗੂ ਕੀਤੀ ਗਈ ਹੈ ਅਤੇ ਰਾਸ਼ਟਰਪਤੀ ਭਵਨ ਕੋਲ ਸੁਰੱਖਿਆ ਨੂੰ ਵਧਾਇਆ ਗਿਆ ਹੈ। ਹਾਲਾਂਕਿ ਰਾਹੁਲ ਤਿੰਨ ਨੇਤਾਵਾਂ ਨਾਲ ਰਾਸ਼ਟਰਪਤੀ ਨੂੰ ਮਿਲ ਸਕਦੇ ਹਨ। ਰਾਹੁਲ ਗਾਂਧੀ ਕਰੀਬ ਦੋ ਕਰੋੜ ਕਿਸਾਨਾਂ ਦੇ ਦਸਤਖ਼ਤ ਵਾਲੀ ਚਿੱਠੀ ਰਾਸ਼ਟਰਪਤੀ ਨੂੰ ਸੌਂਪ ਕੇ ਕਾਨੂੰਨ ਵਾਪਸੀ ਦੀ ਅਪੀਲ ਕਰਨਗੇ।
ਦੱਸ ਦੇਈਏ ਕਿ ਕਿਸਾਨਾਂ ਦੇ ਖੇਤੀ ਕਾਨੂੰਨਾਂ ਦਾ ਕੁਝ ਸਿਆਸੀ ਦਲਾਂ ਨੇ ਵੀ ਸਮਰਥਨ ਕੀਤਾ ਹੈ। ਇਸ ਵਿਚ ਕਾਂਗਰਸ ਇਸ ਮੁੱਦੇ ਨੂੰ ਲੈ ਕੇ ਮੋਦੀ ਸਰਕਾਰ ’ਤੇ ਲਗਾਤਾਰ ਨਿਸ਼ਾਨੇ ਸਾਧ ਰਹੀ ਹੈ। ਇਸੇ ਲਈ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੀ ਅਗਵਾਈ ਵਿਚ ਵਿਰੋਧੀ ਦਲਾਂ ਨੇ ਇਕ ਮਾਰਚ ਕੱਢਣ ਦੀ ਯੋਜਨਾ ਬਣਾਈ ਸੀ ਪਰ ਪ੍ਰਸ਼ਾਸਨ ਨੇ ਇਸ ਲਈ ਰਾਹੁਲ ਗਾਂਧੀ ਨੂੰ ਇਜਾਜ਼ਤ ਨਹੀਂ ਦਿੱਤੀ ਹੈ।
ਓਧਰ ਰਾਹੁਲ ਗਾਂਧੀ ਨੇ ਟਵੀਟ ਕਰ ਕੇ ਮੋਦੀ ਸਰਕਾਰ ਨੂੰ ਘੇਰਿਆ ਹੈ। ਰਾਹੁਲ ਨੇ ਟਵੀਟ ਕੀਤਾ ਕਿ ਭਾਰਤ ਦੇ ਕਿਸਾਨ ਤ੍ਰਾਸਦੀ ਤੋਂ ਬੱਚਣ ਲਈ ਖੇਤੀ ਵਿਰੋਧੀ ਕਾਨੂੰਨਾਂ ਖ਼ਿਲਾਫ਼ ਅੰਦੋਲਨ ਕਰ ਰਹੇ ਹਨ। ਇਸ ਸੱਤਿਆਗ੍ਰਹਿ ’ਚ ਸਾਨੂੰ ਸਾਰਿਆਂ ਨੂੰ ਦੇਸ਼ ਦੇ ਅੰਨਦਾਤਾ ਦਾ ਸਾਥ ਦੇਣਾ ਹੋਵੇਗਾ।
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ
ਨਾਮ ਬਦਲ ਧੋਖੇ ਨਾਲ ਕਰਵਾਇਆ ਵਿਆਹ, ਹੁਣ ਧਰਮ ਬਦਲਣ ਦਾ ਬਣਾ ਰਿਹਾ ਹੈ ਦਬਾਅ
NEXT STORY