ਨਵੀਂ ਦਿੱਲੀ— ਕੇਂਦਰ ਦੇ ਤਿੰਨੋਂ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਦਿੱਲੀ ਦੀਆਂ ਸਰਹੱਦਾਂ ’ਤੇ ਕਰੀਬ 7 ਮਹੀਨਿਆਂ ਤੋਂ ਡਟੇ ਹੋਏ ਹਨ। ਖੇਤੀਬਾੜੀ ਮੰਤਰੀ ਨਰੇਂਦਰ ਤੋਮਰ ਦਾ ਹਾਲ ’ਚ ਬਿਆਨ ਸਾਹਮਣੇ ਆਇਆ ਸੀ, ਜਿਸ ’ਚ ਉਨ੍ਹਾਂ ਸਪੱਸ਼ਟ ਸ਼ਬਦਾਂ ’ਚ ਕਿਹਾ ਕਿ ਖੇਤੀ ਕਾਨੂੰਨ ਰੱਦ ਨਹੀਂ ਹੋਣਗੇ। ਇਸ ਦਰਮਿਆਨ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਦੋ ਟੁੱਕ ਕਿਹਾ ਕਿ ਸਰਕਾਰ ਮੰਨਣ ਵਾਲੀ ਨਹੀਂ ਹੈ। ਇਲਾਜ ਤਾਂ ਕਰਨਾ ਪਵੇਗਾ।
ਇਹ ਵੀ ਪੜ੍ਹੋ : ਕਿਸਾਨੀ ਘੋਲ ਦੇ 6 ਮਹੀਨੇ ਪੂਰੇ, ਜਾਣੋ ਅੰਦੋਲਨ ਦੀ ਸ਼ੁਰੂਆਤ ਤੋਂ ਹੁਣ ਤਕ ਦੀ ਪੂਰੀ ਕਹਾਣੀ, ਤਸਵੀਰਾਂ ਦੀ ਜ਼ੁਬਾਨੀ
ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਟਵੀਟ ਕਰ ਕੇ ਅੰਦੋਲਨ ਤੇਜ਼ ਕਰਨ ਲਈ ਕਿਹਾ ਹੈ। ਉਨ੍ਹਾਂ ਨੇ ਟਵੀਟ ਕੀਤਾ ਕਿ ਸਰਕਾਰ ਮੰਨਣ ਵਾਲੀ ਨਹੀਂ ਹੈ। ਇਲਾਜ ਤਾਂ ਕਰਨਾ ਪਵੇਗਾ। ਟਰੈਕਟਰਾਂ ਨਾਲ ਆਪਣੀ ਤਿਆਰੀ ਰੱਖੋ। ਜ਼ਮੀਨ ਬਚਾਉਣ ਲਈ ਅੰਦੋਲਨ ਤੇਜ਼ ਕਰਨਾ ਹੋਵੇਗਾ। ਇਸ ਤੋਂ ਇਕ ਦਿਨ ਪਹਿਲਾਂ ਟਿਕੈਤ ਨੇ ਕਿਹਾ ਸੀ ਕਿ ਕੇਂਦਰ ਸਰਕਾਰ ਇਹ ਗਲਤਫਹਿਮੀ ਆਪਣੇ ਦਿਮਾਗ ’ਚੋਂ ਕੱਢ ਦੇਵੇ ਕਿ ਕਿਸਾਨ ਵਾਪਸ ਚਲੇ ਜਾਣਗੇ। ਕਿਸਾਨ ਤਾਂ ਹੀ ਵਾਪਸ ਜਾਣਗੇ, ਜਦੋਂ ਸਾਡੀਆਂ ਮੰਗਾਂ ਪੂਰੀਆਂ ਹੋਣਗੀਆਂ। ਕਿਸਾਨਾਂ ਦੀ ਮੰਗ ਹੈ ਕਿ ਖੇਤੀ ਕਾਨੂੰਨ ਰੱਦ ਕੀਤੇ ਜਾਣ ਅਤੇ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ’ਤੇ ਕਾਨੂੰਨ ਬਣਾਇਆ ਜਾਵੇ।
ਇਹ ਵੀ ਪੜ੍ਹੋ :ਕਿਸਾਨਾਂ ਦਾ ਐਲਾਨ- ਅੰਦੋਲਨ ਦੇ 7 ਮਹੀਨੇ ਪੂਰੇ ਹੋਣ ਮੌਕੇ 26 ਜੂਨ ਨੂੰ ਰਾਜ ਭਵਨ ’ਤੇ ਕਰਨਗੇ ਪ੍ਰਦਰਸ਼ਨ
ਦੱਸ ਦੇਈਏ ਕਿ 26 ਨਵੰਬਰ 2020 ਤੋਂ ਸਰਹੱਦਾਂ ’ਤੇ ਬੈਠੇ ਕਿਸਾਨਾਂ ਅਤੇ ਸਰਕਾਰ ਵਿਚਾਲੇ ਹੁਣ ਤੱਕ 11 ਦੌਰ ਦੀ ਗੱਲਬਾਤ ਹੋ ਚੁੱਕੀ ਹੈ ਪਰ ਕੋਈ ਵੀ ਹੱਲ ਨਿਕਲਦਾ ਨਜ਼ਰ ਨਹੀਂ ਆ ਰਿਹਾ ਹੈ। ਸਰਕਾਰ ਨੇ ਸਾਫ਼ ਕਰ ਦਿੱਤਾ ਹੈ ਕਿ ਉਹ ਕਾਨੂੰਨਾਂ ਨੂੰ ਰੱਦ ਨਹੀਂ ਕਰੇਗੀ। ਹਾਲਾਂਕਿ ਸਰਕਾਰ ਨੇ ਕਾਨੂੰਨਾਂ ਨੂੰ ਡੇਢ ਸਾਲ ਤੱਕ ਪੈਂਡਿੰਗ ਰੱਖਣ ਦੀ ਤਜਵੀਜ਼ ਵੀ ਦਿੱਤੀ ਹੈ ਪਰ ਕਿਸਾਨਾਂ ਦੀ ਮੰਗ ਹੈ ਕਿ ਕਾਨੂੰਨ ਰੱਦ ਹੋਣ।
ਇਹ ਵੀ ਪੜ੍ਹੋ : ਹੌਂਸਲੇ ਬੁਲੰਦ, ਜਿੱਤਾਂਗੇ ਜੰਗ; ਦਿੱਲੀ ਦੀਆਂ ਬਰੂਹਾਂ ’ਤੇ ਡਟੇ ਕਿਸਾਨ, ਸੰਘਰਸ਼ ਦੇ 200 ਦਿਨ ਪੂਰੇ
ਯੋਗ ਨਾਲ ਲੋਕਾਂ ਦੇ ਜੀਵਨ 'ਚ ਆਈ ਨਵੀਂ ਤਬਦੀਲੀ : ਮਨੋਜ ਸਿਨਹਾ
NEXT STORY