ਨਵੀਂ ਦਿੱਲੀ- ਕਿਸਾਨ ਨੇਤਾ ਅਤੇ ਸਰਕਾਰ ਦਰਮਿਆਨ ਖੇਤੀਬਾੜੀ ਕਾਨੂੰਨਾਂ ਦੇ ਪ੍ਰਬੰਧਾਂ ਨੂੰ ਲੈ ਕੇ ਸਹਿਮਤੀ ਨਾ ਬਣਨ ਕਾਰਨ ਅੰਦੋਲਨ ਲਗਾਤਾਰ 19ਵੇਂ ਦਿਨ ਵੀ ਜਾਰੀ ਹੈ। ਕਿਸਾਨ ਅੰਦੋਲਨ ਕਾਰਨ ਗੁਆਂਢੀ ਸੂਬਿਆਂ ਦੇ ਲੋਕਾਂ ਨੂੰ ਦਿੱਲੀ ਆਉਣ-ਜਾਣ 'ਚ ਕਾਫ਼ੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦਿੱਲੀ 'ਚ ਵੀ ਇਕ ਤੋਂ ਦੂਜੀ ਜਗ੍ਹਾ ਜਾਣ 'ਚ ਪਰੇਸ਼ਾਨੀ ਆ ਰਹੀ ਹੈ। ਕਿਸਾਨ ਅੰਦੋਲਨ ਦਰਮਿਆਨ ਸੋਮਵਾਰ ਲਈ ਟਰੈਫਿਕ ਨੂੰ ਲੈ ਕੇ ਨਵਾਂ ਅਲਰਟ ਜਾਰੀ ਕੀਤਾ ਗਿਆ ਹੈ। ਦਰਅਸਲ ਪ੍ਰਦਰਸ਼ਨ ਨੂੰ ਦੇਖਦੇ ਹੋਏ ਗਾਜੀਪੁਰ ਬਾਰਡਰ ਨੂੰ ਆਵਾਜਾਈ ਲਈ ਬੰਦ ਕਰ ਦਿੱਤਾ ਗਿਆ ਹੈ। ਅਜਿਹੇ 'ਚ ਗਾਜ਼ੀਆਬਾਦ ਤੋਂ ਦਿੱਲੀ ਆਉਣ ਵਾਲਿਆਂ ਨੂੰ ਆਨੰਦ ਵਿਹਾਰ, ਡੀਐੱਨਡੀ, ਚਿੱਲਾ, ਅਪਸਰਾ ਅਤੇ ਭੋਪਰਾ ਬਾਰਡਰ ਦੇ ਰਸਤੇ ਦਿੱਲੀ ਆਉਣ ਦੀ ਸਲਾਹ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਖੇਤੀਬਾੜੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨਾਂ ਵੱਲੋਂ ਭੁੱਖ ਹੜਤਾਲ ਸ਼ੁਰੂ
ਟਰੈਫਿਕ ਪੁਲਸ ਨੇ ਕਿਸਾਨ ਪ੍ਰਦਰਸ਼ਨ ਦਾ ਕੇਂਦਰ ਬਣੇ ਸਿੰਘੂ ਬਾਰਡਰ, ਓਚੰਡੀ, ਪਿਆਊ ਮਨਿਆਰੀ, ਸਭੋਲੀ ਅਤੇ ਮੰਗੇਸ਼ ਸਰਹੱਦ ਨੂੰ ਵੀ ਬੰਦ ਕਰ ਦਿੱਤਾ ਹੈ। ਅਜਿਹੇ 'ਚ ਇਨ੍ਹਾਂ ਇਲਾਕਿਆਂ ਤੋਂ ਦਿੱਲੀ ਆਉਣ ਵਾਲੇ ਹਜ਼ਾਰਾਂ ਲੋਕਾਂ ਨੂੰ ਦੇਸ਼ ਦੀ ਰਾਜਧਾਨੀ 'ਚ ਦਾਖ਼ਲ ਹੋਣ 'ਚ ਵੱਡੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਨ੍ਹਾਂ ਰੂਟ ਦੀ ਬਜਾਏ ਆਮ ਲੋਕਾਂ ਨੂੰ ਲਾਮਪੁਰ, ਸਾਫ਼ੀਆਬਾਦ ਅਤੇ ਸਿੰਘੂ ਟੋਲ ਟੈਕਸ ਬਾਰਡਰ ਰਾਹੀਂ ਦਿੱਲੀ ਆਉਣ ਦੀ ਸਲਾਹ ਦਿੱਤੀ ਗਈ ਹੈ। ਇਸ ਦੇ ਨਾਲ ਹੀ ਮੁਕਰਬਾ ਅਤੇ ਜੀਟੀਕੇ ਰੋਡ ਤੋਂ ਵੀ ਟਰੈਫਿਕ ਡਾਇਵਰਟ ਕਰ ਦਿੱਤਾ ਗਿਆ ਹੈ। ਦਿੱਲੀ ਟਰੈਫਿਕ ਪੁਲਸ ਨੇ ਐਡਵਾਇਜ਼ਰੀ ਜਾਰੀ ਕਰਦੇ ਹੋਏ ਲੋਕਾਂ ਨੂੰ ਆਊਟਰ ਰਿੰਡ ਰੋਡ, ਜੀਟੀਕੇ ਰੋਡ ਅਤੇ ਐੱਨ.ਐੱਚ.-44 ਰੂਟ ਤੋਂ ਯਾਤਰਾ ਨਾ ਕਰਨ ਦੀ ਸਲਾਹ ਦਿੱਤੀ ਹੈ। ਦੱਸਣਯੋਗ ਹੈ ਕਿ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਅੱਜ ਕਿਸਾਨ ਸੰਗਠਨਾਂ ਨੇ ਦੇਸ਼ ਭਰ 'ਚ ਭੁੱਖ-ਹੜਤਾਲ ਦਾ ਐਲਾਨ ਕੀਤਾ ਹੈ। ਦਿੱਲੀ ਦੇ ਵੱਖ-ਵੱਖ ਸੰਗਠਨ ਧਰਨੇ ਵਾਲੀ ਜਗ੍ਹਾ 'ਤੇ ਹੀ ਭੁੱਖ-ਹੜਤਾਲ ਕਰਨਗੇ।
ਇਹ ਵੀ ਪੜ੍ਹੋ : ਕਿਸਾਨਾਂ ਦੇ ਸਮਰਥਨ 'ਚ ਅੱਜ ਇਕ ਦਿਨ ਦੀ ਭੁੱਖ ਹੜਤਾਲ ਕਰਨਗੇ ਕੇਜਰੀਵਾਲ
ਨੋਟ : ਕਿਸਾਨ ਅੰਦੋਲਨ ਕਾਰਨ ਬੰਦ ਹਨ ਕਈ ਰੂਟ, ਇਸ ਖ਼ਬਰ ਬਾਰੇ ਕੁਮੈਂਟ ਬਾਕਸ 'ਚ ਦਿਓ ਆਪਣਾ ਜਵਾਬ
ਹਰਿਆਣਾ-ਰਾਜਸਥਾਨ ਸਰਹੱਦ 'ਤੇ ਕਿਸਾਨਾਂ ਦਾ ਪ੍ਰਦਰਸ਼ਨ, ਭੁੱਖ-ਹੜਤਾਲ 'ਤੇ ਬੈਠੇ
NEXT STORY