ਨਵੀਂ ਦਿੱਲੀ— ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੀਆਂ ਸਰਹੱਦਾਂ ’ਤੇ ਡਟੇ ਕਿਸਾਨਾਂ ਦੀ ਅੱਜ ਯਾਨੀ ਕਿ 4 ਜਨਵਰੀ ਨੂੰ 7ਵੇਂ ਦੌਰ ਦੀ ਗੱਲਬਾਤ ਹੋਵੇਗੀ। ਕਿਸਾਨ ਆਗੂ ਅਤੇ ਕੇਂਦਰੀ ਮੰਤਰੀ ਦਿੱਲੀ ਸਥਿਤ ਵਿਗਿਆਨ ਭਵਨ ’ਚ ਦੁਪਹਿਰ 2 ਵਜੇ ਬੈਠਕ ਕਰਨਗੇ। ਹੁਣ ਤੱਕ 6 ਦੌਰ ਦੀ ਗੱਲਬਾਤ ਹੋ ਚੁੱਕੀ ਹੈ, ਜਿਸ ’ਚ ਕੋਈ ਹੱਲ ਨਹੀਂ ਨਿਕਲਿਆ। ਅਜੇ ਵੀ ਗੱਲ ਉੱਥੇ ਹੀ ਅੜੀ ਹੈ, ਜਿੱਥੇ ਪਹਿਲਾਂ ਸੀ। ਸਰਕਾਰ ਨੇ ਪਰਾਲੀ ਦੇ ਮੁੱਦੇ ਅਤੇ ਬਿਜਲੀ ਸੋਧ ਬਿੱਲ 2020 ਨੂੰ ਲੈ ਕੇ ਦੋ ਮੰਗਾਂ ਮੰਨੀਆਂ ਹਨ ਪਰ ਤਿੰਨੋਂ ਖੇਤੀ ਕਾਨੂੰਨ ਵਾਪਸ ਲੈਣ ਅਤੇ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਨੂੰ ਕਾਨੂੰਨੀ ਰੂਪ ਦੇਣ ਦੀ ਕਿਸਾਨਾਂ ਦੀਆਂ ਮੰਗਾਂ ਸਰਕਾਰ ਨੇ ਅਜੇ ਨਹੀਂ ਮੰਨੀਆਂ ਹਨ, ਜਿਸ ’ਤੇ ਅੱਜ ਮੰਥਨ ਹੋਵੇਗਾ। ਜੇਕਰ ਸਰਕਾਰ, ਕਿਸਾਨਾਂ ਦੀਆਂ ਇਹ ਦੋ ਮੰਗਾਂ ਨਹੀਂ ਮੰਨਦੀ ਤਾਂ ਉਹ ਆਪਣਾ ਅੰਦੋਲਨ ਤੇਜ਼ ਕਰਨਗੇ।
ਇਹ ਵੀ ਪੜ੍ਹੋ : ਗਾਜ਼ੀਪੁਰ ਸਰਹੱਦ 'ਤੇ ਕਿਸਾਨ ਨੇ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ 'ਚ ਲਿਖੀ ਇਹ ਗੱਲ
ਕਿਸਾਨਾਂ ਦਾ ਕਹਿਣਾ ਹੈ ਕਿ ਜੇਕਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨਦੀ ਤਾਂ 6 ਅਤੇ 26 ਜਨਵਰੀ ਨੂੰ ਦਿੱਲੀ ਵਿਚ ਟਰੈਕਟਰ ਪਰੇਡ ਕੱਢੀ ਜਾਵੇਗੀ। ਕਿਸਾਨਾਂ ਦਾ ਕਹਿਣਾ ਹੈ ਕਿ ਸਾਨੂੰ ਕਿਸੇ ਸੋਧ ਦੀ ਨਹੀਂ ਸਗੋਂ ਅਸੀਂ ਤਿੰਨੋਂ ਕਾਨੂੰਨਾਂ ਦੀ ਵਾਪਸੀ ਚਾਹੁੰਦੇ ਹਾਂ। ਜੇਕਰ ਅੱਜ ਦੀ ਚਰਚਾ ’ਚ ਸਰਕਾਰ ਨਹੀਂ ਮੰਨਦੀ ਤਾਂ ਗਣਤੰਤਰ ਦਿਵਸ ਦੇ ਦਿਨ ਦਿੱਲੀ ਵੱਲ ਟਰੈਕਟਰ ਪਰੇਡ ਕੱਢੀ ਜਾਵੇਗੀ।
ਇਹ ਵੀ ਪੜ੍ਹੋ : ਮੀਂਹ ਅਤੇ ਠੰਡ ਵਿਚਾਲੇ ਵੀ ਕਿਸਾਨਾਂ ਦਾ ਪ੍ਰਦਰਸ਼ਨ ਜਾਰੀ, ਸੌਂਣ ਲਈ ਬਣਾਏ ਗਏ ਟੈਂਟ ਤੇ ਕੱਪੜੇ ਹੋਏ ਗਿੱਲੇ
ਦੱਸ ਦੇਈਏ ਕਿ ਦਿੱਲੀ ਦੀਆਂ ਸਰਹੱਦਾਂ ’ਤੇ ਡਟੇ ਕਿਸਾਨਾਂ ਦਾ ਅੰਦੋਲਨ ਅੱਜ 40ਵੇਂ ਦਿਨ ’ਚ ਪ੍ਰਵੇਸ਼ ਕਰ ਗਿਆ ਹੈ। ਕੜਾਕੇ ਦੀ ਠੰਡ ਅਤੇ ਮੀਂਹ ਦੇ ਬਾਵਜੂਦ ਕਿਸਾਨ ਸੜਕਾਂ ’ਤੇ ਡਟੇ ਹੋਏ ਹਨ। ਓਧਰ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਉਹ ਅੱਜ ਦੀ ਬੈਠਕ ਨੂੰ ਲੈ ਕੈ ਆਸਵੰਦ ਹਨ, ਉਮੀਦ ਹੈ ਕਿ ਸਕਾਰਾਤਮਕ ਨਤੀਜੇ ਆਉਣਗੇ। ਉਨ੍ਹਾਂ ਕਿਹਾ ਕਿ ਜੋ ਵੀ ਫ਼ੈਸਲਾ ਹੋਵੇਗਾ, ਉਹ ਦੇਸ਼ ਅਤੇ ਕਿਸਾਨਾਂ ਦੇ ਹਿੱਤ ’ਚ ਹੋਵੇਗਾ।
ਇਹ ਵੀ ਪੜ੍ਹੋ : ਕਿਸਾਨਾਂ ਦਾ ਸਰਕਾਰ ਨੂੰ ਅਲਟੀਮੇਟਮ, ਮੰਗਾਂ ਨਾ ਮੰਨੀਆਂ ਤਾਂ 26 ਜਨਵਰੀ ਨੂੰ ਕੱਢਾਂਗੇ ‘ਟਰੈਕਟਰ ਪਰੇਡ’
ਨੋਟ- ਅੱਜ ਦੀ ਬੈਠਕ ’ਚ ਕੀ ਝੁਕੇਗੀ ਸਰਕਾਰ ਜਾਂ ਅੜੇ ਰਹਿਣਗੇ ਕਿਸਾਨ? ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ
UP : ਸ਼ਮਸ਼ਾਨ ਘਾਟ ਦੀ ਛੱਤ ਡਿੱਗਣ ਨਾਲ ਮਰਨ ਵਾਲਿਆਂ ਦੀ ਗਿਣਤੀ 25 ਹੋਈ
NEXT STORY