ਨਵੀਂ ਦਿੱਲੀ- ਖੇਤੀ ਕਾਨੂੰਨਾਂ ਵਿਰੁੱਧ ਟਿਕਰੀ ਸਰਹੱਦ 'ਤੇ ਕਿਸਾਨਾਂ ਦਾ ਵਿਰੋਧ ਪ੍ਰਦਰਸ਼ਨ ਅੱਜ ਯਾਨੀ ਐਤਵਾਰ ਨੂੰ 60ਵੇਂ ਦਿਨ ਵੀ ਜਾਰੀ ਹੈ। ਕਿਸਾਨ ਗਣਤੰਤਰ ਦਿਵਸ 'ਤੇ ਟਰੈਕਟਰ ਮਾਰਚ ਕੱਢਣ ਦੀ ਤਿਆਰੀ ਕਰ ਰਹੇ ਹਨ। ਜਿਸ ਨੂੰ ਲੈ ਕੇ ਇਕ ਪ੍ਰਦਰਸ਼ਨਕਾਰੀ ਨੇ ਦੱਸਿਆ ਕਿ ਅੱਜ ਪੰਜਾਬ, ਹਰਿਆਣਾ ਅਤੇ ਰਾਜਸਥਾਨ ਤੋਂ ਕਾਫ਼ੀ ਟਰੈਕਟਰ ਆ ਰਹੇ ਹਨ। ਅਸੀਂ 26 ਜਨਵਰੀ ਨੂੰ ਸ਼ਾਂਤੀਪੂਰਨ ਟਰੈਕਟਰ ਮਾਰਚ ਕੱਢਾਂਗੇ। ਟਿਕਰੀ ਸਰਹੱਦ 'ਤੇ ਕਰੀਬ 2-ਢਾਈ ਲੱਖ ਟਰੈਕਟਰ ਹੋਣਗੇ। ਹਾਲਾਂਕਿ ਪੁਲਸ ਵਲੋਂ ਟਰੈਕਟਰ ਮਾਰਚ ਦੀ ਮਨਜ਼ੂਰੀ ਦੇ ਦਿੱਤੀ ਗਈ ਹੈ। ਪ੍ਰਦਰਸ਼ਨ ਸਥਾਨ 'ਤੇ 26 ਜਨਵਰੀ ਨੂੰ ਹੋਣ ਵਾਲੇ ਕਿਸਾਨਾਂ ਦੀ ਟਰੈਕਟਰ ਮਾਰਚ ਦੀਆਂ ਤਿਆਰੀਆਂ ਜ਼ੋਰਾਂ ਨਾਲ ਚੱਲ ਰਹੀਆਂ ਹਨ।
ਦੱਸਣਯੋਗ ਹੈ ਕਿ ਨਵੇਂ ਖੇਤੀ ਕਾਨੂੰਨਾਂ ਵਿਰੁੱਧ ਕਿਸਾਨ 28 ਨਵੰਬਰ ਤੋਂ ਯਾਨੀ 60 ਦਿਨਾਂ ਤੋਂ ਸਿੰਘੂ, ਟਿਕਰੀ, ਗਾਜ਼ੀਪੁਰ ਸਮੇਤ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ 'ਤੇ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨਾਂ ਦੇ ਟਰੈਕਟਰ ਮਾਰਚ 'ਚ 2 ਲੱਖ ਟਰੈਕਟਰਾਂ ਦੇ ਸ਼ਾਮਲ ਹੋਣ ਦੀ ਉਮੀਦ ਹੈ। ਇਸ ਲਈ 5 ਰੂਟ ਹੋ ਸਕਦੇ ਹਨ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਰਾਜਪਥ 'ਤੇ ਗਣਤੰਤਰ ਦਿਵਸ ਸਮਾਰੋਹ ਖ਼ਤਮ ਹੋਣ 'ਤੇ ਦਿਨ ਦੇ 12 ਵਜੇ ਤੋਂ ਬਾਅਦ ਟਰੈਕਟਰ ਮਾਰਚ ਕੱਢਿਆ ਜਾਵੇਗਾ।
ਨੋਟ : ਇਸ ਖ਼ਬਰ ਬਾਰੇ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ
ਮਮਤਾ ਲਈ 'ਜੈ ਸ਼੍ਰੀਰਾਮ' ਦਾ ਨਾਅਰਾ, ਸਾਂਢ ਨੂੰ ਲਾਲ ਕੱਪੜਾ ਦਿਖਾਉਣ ਦੇ ਸਮਾਨ : ਵਿਜ
NEXT STORY