ਨਵੀਂ ਦਿੱਲੀ- ਕੇਂਦਰ ਦੇ ਤਿੰਨ ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਨਾਲ ਲੱਗਦੀਆਂ ਸਰਹੱਦਾਂ 'ਤੇ ਜਾਰੀ ਕਿਸਾਨਾਂ ਦਾ ਪ੍ਰਦਰਸ਼ਨ ਆਉਣ ਵਾਲੇ ਦਿਨਾਂ 'ਚ ਹੋਰ ਤੇਜ਼ ਹੋ ਸਕਦਾ ਹੈ। ਸਿੰਘੂ ਬਾਰਡਰ 'ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਪਰਿਵਾਰਾਂ ਦੀਆਂ 2000 ਤੋਂ ਵੱਧ ਬੀਬੀਆਂ ਉੱਥੇ ਕੁਝ ਦਿਨਾਂ 'ਚ ਪਹੁੰਚ ਸਕਦੀਆਂ ਹਨ। ਕਿਸਾਨ ਨੇਤਾਵਾਂ ਨੇ ਕਿਹਾ ਕਿ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਆ ਰਹੀਆਂ ਜਨਾਨੀਆਂ ਲਈ ਪ੍ਰਬੰਧ ਕਰ ਰਹੇ ਹਾਂ। ਤੰਬੂ ਲਗਾਏ ਗਏ ਹਨ, ਵੱਖ ਤੋਂ ਲੰਗਰ ਚਲਾਉਣ ਦੀ ਯੋਜਨਾ ਬਣਾਈ ਗਈ ਹੈ ਅਤੇ ਵਾਧੂ ਪਖਾਨਿਆਂ ਦੀ ਵਿਵਸਥਾ ਵੀ ਕੀਤੀ ਗਈ ਹੈ। ਵੱਖ-ਵੱਖ ਸੂਬਿਆਂ ਦੇ ਕਿਸਾਨ ਸਤੰਬਰ 'ਚ ਪਾਸ ਹੋਏ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕਰਦੇ ਹੋਏ ਦਿੱਲੀ ਨਾਲ ਲੱਗਦੇ ਸਿੰਘੂ, ਟਿਕਰੀ ਅਤੇ ਗਾਜੀਪੁਰ ਬਾਰਡਰ 'ਤੇ 2 ਹਫ਼ਤਿਆਂ ਤੋਂ ਡਟੇ ਹੋਏ ਹਨ। ਇਸ ਦੇ ਮੱਦੇਨਜ਼ਰ ਕਈ ਮਾਰਗ ਬੰਦ ਕੀਤੇ ਗਏ ਹਨ ਅਤੇ ਲੋਕਾਂ ਨੂੰ ਪਰੇਸ਼ਾਨੀ ਤੋਂ ਬਚਣ ਲਈ ਵਿਕਲਪਿਕ ਰਸਤਿਆਂ ਤੋਂ ਜਾਣ ਦੀ ਸਲਾਹ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਖੇਤੀ ਕਾਨੂੰਨਾਂ 'ਤੇ ਘਮਾਸਾਣ ਦਰਮਿਆਨ ਭਲਕੇ ਹੋਵੇਗੀ ਮੋਦੀ ਕੈਬਨਿਟ ਦੀ ਬੈਠਕ
ਪੁਲਸ ਨੇ ਦੱਸਿਆ ਕਿ ਸਿੰਘੂ, ਔਚੰਦੀ, ਪਿਆਊ ਮਨਿਆਰੀ, ਸਬੋਲੀ ਅਤੇ ਮੰਗੇਸ਼ ਬਾਰਡਰ ਬੰਦ ਹਨ ਲੋਕਾਂ ਨੂੰ ਲਾਮਪੁਰ, ਸਾਫ਼ੀਆਬਾਦ ਅਤੇ ਸਿੰਘੂ ਸਕੂਲ ਟੋਲ ਟੈਕਸ ਬਾਰਡਰ ਤੋਂ ਹੋ ਕੇ ਵਿਕਲਪਿਕ ਮਾਰਗ 'ਤੇ ਜਾਣ ਲਈ ਕਿਹਾ ਗਿਆ ਹੈ ਅਤੇ ਮੁਕਰਬਾ ਅਤੇ ਜੀਟੀਕੇ ਰੋਡ ਤੋਂ ਆਵਾਜਾਈ ਬਦਲ ਦਿੱਤੀ ਗਈ ਹੈ। ਦੱਸਣਯੋਗ ਹੈ ਕਿ ਕੇਂਦਰ ਸਰਕਾਰ ਜਿੱਥੇ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਖੇਤੀਬਾੜੀ ਖੇਤਰ 'ਚ ਵੱਡੇ ਸੁਧਾਰ ਦੇ ਤੌਰ 'ਤੇ ਪੇਸ਼ ਕਰ ਰਹੀ ਹੈ, ਉੱਥੇ ਹੀ ਪ੍ਰਦਰਸ਼ਨਕਾਰੀ ਕਿਸਾਨਾਂ ਨੇ ਸ਼ੱਕ ਜਤਾਇਆ ਹੈ ਕਿ ਨਵੇਂ ਕਾਨੂੰਨਾਂ ਨਾਲ ਐੱਮ.ਐੱਸ.ਪੀ. (ਘੱਟੋ-ਘੱਟ ਸਮਰਥਨ ਮੁੱਲ) ਅਤੇ ਮੰਡੀ ਵਿਵਸਥਾ ਖ਼ਤਮ ਹੋ ਜਾਵੇਗੀ ਅਤੇ ਉਹ ਵੱਡੇ ਕਾਰਪੋਰੇਟ 'ਤੇ ਨਿਰਭਰ ਹੋ ਜਾਣਗੇ।
ਇਹ ਵੀ ਪੜ੍ਹੋ : ਕਿਸਾਨ ਅੰਦੋਲਨ ਦਾ 20ਵਾਂ ਦਿਨ,ਕਿਸਾਨਾਂ ਨੂੰ ਮਨਾਉਣ ਦੀਆਂ ਕੋਸ਼ਿਸ਼ਾਂ 'ਚ ਜੁਟੀ ਸਰਕਾਰ
ਨੋਟ : ਕਿਸਾਨ ਪ੍ਰਦਰਸ਼ਨ 'ਚ 2 ਹਜ਼ਾਰ ਤੋਂ ਵੱਧ ਜਨਾਨੀਆਂ ਹੋਣਗੀਆਂ ਸ਼ਾਮਲ, ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ
ਕਿਸਾਨ ਅੰਦੋਲਨ ਦਰਮਿਆਨ ਅੱਜ ਮੋਦੀ ਗੁਜਰਾਤ 'ਚ ਕਿਸਾਨਾਂ ਨਾਲ ਕਰਨਗੇ ਮੁਲਾਕਾਤ
NEXT STORY