ਮੁਜ਼ੱਫਰਨਗਰ (ਕੌਸ਼ਿਕ)- ਭਾਰਤੀ ਕਿਸਾਨ ਯੂਨੀਅਨ (ਬੀ. ਕੇ. ਯੂ.) ਦੇ ਆਗੂ ਰਾਕੇਸ਼ ਟਿਕੈਤ ਨੇ ਕਿਹਾ ਹੈ ਕਿ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ 21 ਫਰਵਰੀ ਨੂੰ ਉੱਤਰ ਪ੍ਰਦੇਸ਼, ਹਰਿਆਣਾ, ਪੰਜਾਬ ਅਤੇ ਉੱਤਰਾਖੰਡ ’ਚ ਪ੍ਰਦਰਸ਼ਨ ਕਰਨਗੇ। ਟਿਕੈਤ ਨੇ ਸ਼ਨੀਵਾਰ ਦੱਸਿਆ ਕਿ ਸਿਸੌਲੀ ਵਿਚ ਹੋਈ ਪੰਚਾਇਤ ਨੇ ਇਕ ਮਤਾ ਪਾਸ ਕੀਤਾ ਹੈ, ਜਿਸ 'ਚ ਯੂਨਾਈਟਿਡ ਕਿਸਾਨ ਮੋਰਚਾ ਨੂੰ ਕਿਹਾ ਗਿਆ ਹੈ ਕਿ ਜੇ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ 26 ਅਤੇ 27 ਫਰਵਰੀ ਨੂੰ ਦਿੱਲੀ ਤੱਕ ਟਰੈਕਟਰ ਮਾਰਚ ਕੱਢਿਆ ਜਾਵੇਗਾ। ਪੰਚਾਇਤ ਨੇ ਹਰਿਆਣਾ ਤੇ ਪੰਜਾਬ 'ਚ ਵਾਪਰੀਆਂ ਘਟਨਾਵਾਂ ਦੀ ਨਿਖੇਧੀ ਕੀਤੀ। ਇਹ ਪੰਚਾਇਤ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਵੱਲੋਂ ਕਿਸਾਨਾਂ ਦੇ ‘ਦਿੱਲੀ ਚਲੋ’ ਮਾਰਚ ਦਰਮਿਆਨ ਹੋਈ।
ਇਹ ਵੀ ਪੜ੍ਹੋ- ਅੰਦੋਲਨ ਨੂੰ ਲੈ ਕੇ ਕੀ ਹੈ ਕਿਸਾਨਾਂ ਦੀ ਅੱਗੇ ਦੀ ਯੋਜਨਾ, ਕਿਸਾਨ ਆਗੂ ਪੰਧੇਰ ਨੇ ਦੱਸੀ ਪੂਰੀ ਗੱਲ
ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਦੀ ਕਾਨੂੰਨੀ ਗਾਰੰਟੀ ਦੇ ਨਾਲ ਹੀ ਕਿਸਾਨਾਂ ਆਪਣੀ ਭਲਾਈ ਲਈ ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਲਾਗੂ ਕਰਨ, ਕਿਸਾਨਾਂ ਅਤੇ ਖੇਤ ਮਜ਼ਦੂਰਾਂ ਲਈ ਪੈਨਸ਼ਨ ਤੇ ਕਰਜ਼ਾ ਮੁਆਫ਼ੀ, ਲਖੀਮਪੁਰ ਖੀਰੀ ਹਿੰਸਾ ਦੇ ਪੀੜਤਾਂ ਲਈ ਇਨਸਾਫ਼ ਤੇ ਜ਼ਮੀਨ ਐਕਵਾਇਰ ਐਕਟ 2013 ਦੀ ਬਹਾਲੀ ਦੀ ਮੰਗ ਵੀ ਕਰ ਰਹੇ ਹਨ। ਕੇਂਦਰ ਸਰਕਾਰ ’ਤੇ ਦਬਾਅ ਪਾਉਣ ਲਈ ਕਿਸਾਨ ਪੰਜਾਬ ਅਤੇ ਹਰਿਆਣਾ ਦੇ ਦੋ ਸਰਹੱਦੀ ਪੁਆਇੰਟਾਂ ’ਤੇ ਮੌਜੂਦ ਹਨ, ਜਿੱਥੇ ਉਨ੍ਹਾਂ ਦੀ ਹਰਿਆਣਾ ਪੁਲਸ ਦੇ ਜਵਾਨਾਂ ਨਾਲ ਝੜਪ ਹੋਈ ਅਤੇ ਪੁਲਸ ਨੇ ਅੱਥਰੂ ਗੈਸ ਦੇ ਗੋਲੇ ਛੱਡੇ।
ਇਹ ਵੀ ਪੜ੍ਹੋ- ਸ਼ੰਭੂ ਬਾਰਡਰ 'ਤੇ ਡਿਊਟੀ ਦੌਰਾਨ ਹਰਿਆਣਾ ਪੁਲਸ ਦੇ ਸਬ-ਇੰਸਪੈਕਟਰ ਦੀ ਮੌਤ, ਇਸ ਵਜ੍ਹਾ ਨਾਲ ਗਈ ਜਾਨ
ਇੱਥੇ ਪੰਚਾਇਤ 'ਚ ਸ਼ਾਮਲ ਹੋਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਟਿਕੈਤ ਨੇ ਕਿਹਾ ਕਿ ਟਿਕੈਤ ਪਰਿਵਾਰ ਦੇ ਮੈਂਬਰ ਕਿਸਾਨਾਂ ਦੀ ਭਲਾਈ ਲਈ ਕਿਸੇ ਵੀ ਕੁਰਬਾਨੀ ਲਈ ਤਿਆਰ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਸਿਸੌਲੀ ਵਿਚ ਹੋਈ ਪੰਚਾਇਤ ’ਚ ਉੱਤਰ ਪ੍ਰਦੇਸ਼, ਹਰਿਆਣਾ, ਪੰਜਾਬ ਅਤੇ ਉਤਰਾਖੰਡ ਦੇ 30 ਤੋਂ ਵੱਧ ਬੀ. ਕੇ. ਯੂ. ਮੈਂਬਰਾਂ ਨੇ ਹਿੱਸਾ ਲਿਆ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇*Join us on Whatsapp channel*👇
https://whatsapp.com/channel/0029Va94hsaHAdNVur4L170e
ਸ਼ੰਭੂ ਬਾਰਡਰ 'ਤੇ ਡਟੇ ਕਿਸਾਨ, 6 ਕਿਲੋਮੀਟਰ ਏਰੀਏ ’ਚ ਬਣਾਏ ਅਸਥਾਈ ਰੈਣ ਬਸੇਰੇ
NEXT STORY