ਨਵੀਂ ਦਿੱਲੀ- ਕਾਂਗਰਸ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਕਿਸਾਨਾਂ ਨੂੰ 18 ਹਜ਼ਾਰ ਕਰੋੜ ਰੁਪਏ ਟਰਾਂਸਫਰ ਕਰਨ ਦਾ ਐਲਾਨ ਖੇਤੀ ਵਿਰੋਧੀ ਤਿੰਨ ਕਾਲੇ ਕਾਨੂੰਨਾਂ ਨੂੰ ਲਾਗੂ ਕਰਨ ਦਾ ਦਾਗ਼ ਧੋਣ ਦੀ ਅਸਫ਼ਲ ਕੋਸ਼ਿਸ਼ ਹੈ। ਕਾਂਗਰਸ ਸੰਚਾਰ ਵਿਭਾਗ ਦੇ ਮੁਖੀ ਰਣਦੀਪ ਸਿੰਘ ਸੁਰਜੇਵਾਲਾ ਨੇ ਸ਼੍ਰੀ ਮੋਦੀ ਦੇ ਇਸ ਐਲਾਨ ਨੂੰ ਕਿਸਾਨ ਵਿਰੋਧੀ ਕਾਨੂੰਨਾਂ ਤੋਂ ਪੈਦਾ ਗੁੱਸੇ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਦੱਸਿਆ ਅਤੇ ਕਿਹਾ ਕਿ ਇਸ ਸਰਕਾਰ ਨੇ ਹੁਣ ਤੱਕ ਜੋ ਵੀ ਕਿਸਾਨ ਵਿਰੋਧੀ ਕੰਮ ਕੀਤੇ ਹਨ, ਉਸ ਦਾ ਉਨ੍ਹਾਂ ਨੂੰ ਜਵਾਬ ਦੇਣਾ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਸਰਕਾਰ ਨੇ ਕਿਸਾਨ ਨਿਧੀ ਯੋਜਨਾ ਸ਼ੁਰੂ ਕੀਤੀ ਪਰ ਇਸ 'ਚ ਸਿਰਫ਼ 9.24 ਕਰੋੜ ਕਿਸਾਨਾਂ ਨੂੰ ਸ਼ਾਮਲ ਕੀਤਾ ਹੈ, ਜਦੋਂ ਕਿ ਕਰੀਬ 15 ਕਰੋੜ ਕਿਸਾਨਾਂ ਨੂੰ ਸ਼ਾਮਲ ਕੀਤਾ ਜਾਣਾ ਸੀ। ਉਨ੍ਹਾਂ ਦਾ ਸਵਾਲ ਸੀ ਕਿ ਇਸ ਫੰਡ ਨਾਲ ਕਰੀਬ 6 ਕਰੋੜ ਕਿਸਾਨਾਂ ਨੂੰ ਵਾਂਝੇ ਕਿਉਂ ਰੱਖਿਆ ਹੈ।
ਇਹ ਵੀ ਪੜ੍ਹੋ : ਸਰਕਾਰ ਨੇ ਕਿਸਾਨਾਂ ਨੂੰ ਫਿਰ ਲਿਖੀ ਚਿੱਠੀ, ਕਿਹਾ- ਗੱਲਬਾਤ ਲਈ ਖੁੱਲ੍ਹੇ ਹਨ ਰਸਤੇ
ਕਾਂਗਰਸ ਨੇਤਾ ਨੇ ਕਿਹਾ ਕਿ ਸਰਕਾਰ ਨੇ ਖਾਦ 'ਤੇ 5 ਫੀਸਦੀ ਜੀ.ਐੱਸ.ਟੀ. ਲਗਾਈ ਹੈ। ਦੇਸ਼ 'ਚ ਪਹਿਲੀ ਵਾਰ ਖਾਦ ਪ੍ਰਕਾਰ ਲਗਾਉਣ ਦਾ ਸ਼ਰਮਨਾਕ ਕੰਮ ਹੋਇਆ ਹੈ। ਇਸੇ ਤਰ੍ਹਾਂ ਨਾਲ ਕੀਟਨਾਸ਼ਕ ਦਵਾਈਆਂ 'ਤੇ 18 ਫੀਸਦੀ ਜੀ.ਐੱਸ.ਟੀ.ਤੈਅ ਕੀਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਇਸੇ ਤਰ੍ਹਾਂ ਨਾਲ ਇਹ ਸਰਕਾਰ 2016 'ਚ ਫਸਲ ਬੀਮਾ ਯੋਜਨਾ ਲੈ ਕੇ ਆਈ ਪਰ ਉਸ ਦਾ ਫ਼ਾਇਦਾ ਕਿਸਾਨਾਂ ਨੂੰ ਨਹੀਂ ਹੋਇਆ। ਇਸ ਯੋਜਨਾ ਨਾਲ 2019 ਤੱਕ ਪੂੰਜੀਪਤੀਆਂ ਨੂੰ 26 ਹਜ਼ਾਰ ਕਰੋੜ ਰੁਪਏ ਦਾ ਮੁਨਾਫ਼ਾ ਹੋਇਆ ਹੈ। ਸੁਰਜੇਵਾਲਾ ਨੇ ਕਿਹਾ ਕਿ ਮੋਦੀ ਸਰਕਾਰ ਨੇ ਕਿਸਾਨ ਨੂੰ ਕਰਜ਼ ਮੁਆਫ਼ੀ ਤੋਂ ਵਾਂਝੇ ਰੱਖਿਆ ਹੈ। ਜੂਨ 2017 'ਚ ਸਰਕਾਰ ਨੇਐਲਾਨ ਕੀਤਾ ਸੀ ਕਿ ਕਿਸਾਨਾਂ ਦਾ ਕਰਜ਼ ਮੁਆਫ਼ ਨਹੀਂ ਕੀਤਾ ਜਾਵੇਗਾ, ਜਦੋਂ ਕਿ ਕੁਝ ਪੂੰਜੀਪਤੀਆਂ ਦਾ ਕਰਜ਼ ਮੁਆਫ਼ ਕੀਤਾ।
ਇਹ ਵੀ ਪੜ੍ਹੋ : ਜਨਮ ਦਿਨ ਵਿਸ਼ੇਸ਼ : ਜਾਣੋਂ ਕਿਵੇਂ ਇਕ ਪੱਤਰਕਾਰ ਤੋਂ ਰਾਜਨੇਤਾ ਬਣੇ ਸਨ ਅਟਲ ਬਿਹਾਰੀ
ਨੋਟ : ਇਸ ਖ਼ਬਰ ਬਾਰੇ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ
2020 'ਚ ਕੋਰੋਨਾ ਦੌਰਾਨ ਕਦੇ ਨਾ ਭੁੱਲਣ ਵਾਲੇ 5 ਕਿੱਸੇ, ਜੋ ਬਣੇ ਅਨੋਖੇ ਜੋਸ਼ ਤੇ ਜਜ਼ਬੇ ਦੀ ਮਿਸਾਲ
NEXT STORY