ਕਰਨਾਲ- ਕਿਸਾਨਾਂ 'ਤੇ 28 ਅਗਸਤ ਨੂੰ ਹੋਏ ਪੁਲਸ ਲਾਠੀਚਾਰਜ ਵਿਰੁੱਧ ਹਰਿਆਣਾ ਦੇ ਕਰਨਾਲ 'ਚ ਮੰਗਲਵਾਰ ਯਾਨੀ ਅੱਜ ਮਹਾਪੰਚਾਇਤ ਬੁਲਾਈ ਗਈ ਹੈ। ਇਸ ਦੇ ਨਾਲ ਹੀ ਕਿਸਾਨ ਮਿੰਨੀ ਸਕੱਤਰੇਤ ਦਾ ਘਿਰਾਓ ਕਰਨ 'ਤੇ ਅੜੇ ਹਨ। ਇਸ ਦਰਮਿਆਨ ਜ਼ਿਲ੍ਹਾ ਪ੍ਰਸ਼ਾਸਨ ਨੇ ਸਾਵਧਾਨੀ ਵਜੋਂ ਧਾਰਾ 144 ਦਿੱਤੀ ਹੈ ਅਤੇ ਕਰਨਾਲ, ਕੁਰੂਕਸ਼ੇਤਰ, ਕੈਥਲ, ਜੀਂਦ ਤੇ ਪਾਨੀਪਤ 'ਚ ਇੰਟਰਨੈੱਟ ਬੰਦ ਕਰ ਦਿੱਤਾ ਹੈ। ਉੱਥੇ ਹੀ ਵੱਡੀ ਗਿਣਤੀ ’ਚ ਕਿਸਾਨਾਂ ਨੇ ਕਰਨਾਲ ਵੱਲ ਕੂਚ ਕਰ ਦਿੱਤਾ ਹੈ। ਜਿਸ ਨੂੰ ਦੇਖਦੇ ਹੋਏ ਉੱਥੇ ਸੁਰੱਖਿਆ ਇੰਤਜ਼ਾਮ ਸਖ਼ਤ ਕਰ ਦਿੱਤੇ ਗਏ ਹਨ। ਜਿਸ ਕਰ ਕੇ ਸਥਿਤੀ ਤਣਾਅਪੂਰਨ ਹੋ ਸਕਦੀ ਹੈ। ਕਰਨਾਲ ਦੇ ਅਨਾਜ ਮੰਡੀ ਏਰੀਆ ’ਚ ਵੱਡੀ ਗਿਣਤੀ ’ਚ ਸੁਰੱਖਿਆ ਫ਼ੋਰਸ ਤਾਇਨਾਤ ਹੈ। ਉੱਥੇ ਹੀ ਵੱਖ-ਵੱਖ ਜ਼ਿਲ੍ਹਿਆਂ ਦੇ ਐੱਸ.ਪੀ. ਅਤੇ ਡੀ.ਐੱਸ.ਪੀ. ਵੀ ਤਾਇਨਾਤ ਰਹਿਣਗੇ।
ਜ਼ਿਕਰਯੋਗ ਹੈ ਕਿ ਕਿਸਾਨਾਂ ਦੁਆਰਾ ਕਰਨਾਲ ਮਿੰਨੀ ਸਕੱਤਰੇਤ ਦਾ ਇਹ ਘਿਰਾਉ ਬੀਤੀ 28 ਅਗਸਤ ਨੂੰ ਕਰਨਾਲ ਵਿੱਚ ਹੋਏ ਲਾਠੀਚਾਰਜ ਨੂੰ ਲੈ ਕੇ ਕੀਤਾ ਜਾ ਰਿਹਾ ਹੈ। ਲਾਠੀਚਾਰਜ ਦੌਰਾਨ ਇੱਕ ਵੀਡੀਓ ਵੀ ਵਾਇਰਲ ਹੋਇਆ ਸੀ ਜਿਸ ਵਿੱਚ ਐੱਸ.ਡੀ.ਐੱਮ. ਆਊਸ਼ ਸਿਨਹਾ ਕਿਸਾਨਾਂ 'ਤੇ ਲਾਠੀ ਵਰ੍ਹਾਉਣ ਦਾ ਹੁਕਮ ਦਿੰਦੇ ਹੋਏ ਨਜ਼ਰ ਆਏ। ਉਸੇ ਰਾਤ ਇੱਕ ਕਿਸਾਨ ਦੀ ਮੌਤ ਵੀ ਹੋਈ ਸੀ, ਜਿਸ ਤੋਂ ਬਾਅਦ ਕਿਸਾਨਾਂ ਨੇ ਇਹ ਮੰਗ ਰੱਖੀ ਹੈ ਕਿ ਕਿਸਾਨ ਦੇ ਪਰਿਵਾਰ ਦੇ ਮੈਂਬਰ ਨੂੰ ਸਰਕਾਰੀ ਨੌਕਰੀ ਅਤੇ ਐੱਸ.ਡੀ.ਐੱਮ. ਆਊਸ਼ ਸਿਨਹਾ ਖ਼ਿਲਾਫ਼ ਐੱਫ.ਆਈ.ਆਰ. ਦਰਜ ਕੀਤੀ ਜਾਵੇ। ਕਿਸਾਨਾਂ ਨੇ ਇਨ੍ਹਾਂ ਮੰਗਾਂ ਨੂੰ ਲੈ ਕੇ ਕੱਲ ਕਰਨਾਲ ਵਿੱਚ ਮਹਾਪੰਚਾਇਤ ਅਤੇ ਮਿੰਨੀ ਸਕੱਤਰੇਤ ਦਾ ਘਿਰਾਓ ਕਰਨ ਦਾ ਸੱਦਾ ਦਿੱਤਾ ਹੈ।
ਇਹ ਵੀ ਪੜ੍ਹੋ : ਕਰਨਾਲ 'ਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਪੁਲਸ ਵੱਲੋਂ ਸੁਰੱਖਿਆ ਦੇ ਸਖ਼ਤ ਇੰਤਜ਼ਾਮ (ਤਸਵੀਰਾਂ)
ਕਰਨਾਲ 'ਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਪੁਲਸ ਵੱਲੋਂ ਸੁਰੱਖਿਆ ਦੇ ਸਖ਼ਤ ਇੰਤਜ਼ਾਮ (ਤਸਵੀਰਾਂ)
NEXT STORY