ਨਵੀਂ ਦਿੱਲੀ— ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦਾ ਅੰਦੋਲਨ ਜਾਰੀ ਹੈ। ਕਿਸਾਨ ਵੱਡੀ ਗਿਣਤੀ ਵਿਚ ਦਿੱਲੀ ਦੇ ਬਾਰਡਰਾਂ 'ਤੇ ਡਟੇ ਹੋਏ ਹਨ। ਪੰਜਾਬ ਤੋਂ ਆਏ ਕਿਸਾਨਾਂ ਨੇ ਦਿੱਲੀ ਦੇ ਸਿੰਘੂ ਅਤੇ ਟਿਕਰੀ ਬਾਰਡਰਾਂ 'ਤੇ ਡੇਰੇ ਲਾਏ ਹੋਏ ਹਨ। ਸਿੰਘੂ ਬਾਰਡਰ 'ਤੇ ਕਿਸਾਨਾਂ ਨੇ ਅੱਗੇ ਦੀ ਰਣਨੀਤੀ ਨੂੰ ਲੈ ਕੇ ਬੈਠਕ ਕੀਤੀ ਸੀ, ਜੋ ਕਿ ਖਤਮ ਹੋ ਗਈ ਹੈ। ਕਿਸਾਨ ਜਥੇਬੰਦੀਆਂ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪ੍ਰਸਤਾਵ ਨੂੰ ਠੁਕਰਾ ਦਿੱਤਾ ਹੈ। ਯਾਨੀ ਕਿ ਕਿਸਾਨ ਹੁਣ ਦਿੱਲੀ-ਹਰਿਆਣਾ ਦੇ ਸਿੰਘੂ ਬਾਰਡਰ ਤੋਂ ਬੁਰਾੜੀ ਦੇ ਨਿਰੰਕਾਰੀ ਸਮਾਗਮ ਮੈਦਾਨ 'ਚ ਨਹੀਂ ਜਾਣਗੇ। ਕਿਸਾਨਾਂ ਨੇ ਕਿਹਾ ਹੈ ਕਿ ਉਨ੍ਹਾਂ ਦਾ ਪ੍ਰਦਰਸ਼ਨ ਸਿੰਘੂ ਬਾਰਡਰ 'ਤੇ ਹੀ ਜਾਰੀ ਰਹੇਗਾ।
ਇਹ ਵੀ ਪੜ੍ਹੋ: ਕਿਸਾਨ ਅੰਦੋਲਨ: ਸਿੰਘੂ ਅਤੇ ਟਿਕਰੀ ਬਾਰਡਰ 'ਤੇ ਹੀ ਡਟੇ ਕਿਸਾਨ, ਕਿਹਾ- ਬੁਰਾੜੀ ਨਹੀਂ ਜਾਵਾਂਗੇ
ਦਰਅਸਲ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਕਿਸਾਨਾਂ ਨੂੰ ਅਪੀਲ ਕੀਤੀ ਸੀ ਕਿ ਉਹ ਆਪਣਾ ਵਿਰੋਧ ਪ੍ਰਦਰਸ਼ਨ ਕਰਨ ਲਈ ਸਿੰਘੂ ਬਾਰਡਰ ਤੋਂ ਹਟ ਜਾਣ ਅਤੇ ਰਾਸ਼ਟਰੀ ਰਾਜਧਾਨੀ ਦੇ ਬੁਰਾੜੀ ਦੇ ਨਿੰਰਕਾਰੀ ਸਮਾਗਮ ਮੈਦਾਨ 'ਚ ਚੱਲੇ ਜਾਣ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਤੈਅ ਥਾਂ 'ਤੇ ਜਾਂਦੇ ਹੀ ਕੇਂਦਰ ਸਰਕਾਰ ਉਨ੍ਹਾਂ ਨਾਲ ਗੱਲਬਾਤ ਲਈ ਤਿਆਰ ਹੈ, ਤਾਂ ਇਕ ਮੁੱਦੇ ਦਾ ਛੇਤੀ ਤੋਂ ਛੇਤੀ ਹੱਲ ਹੋਣ ਦਾ ਰਾਹ ਨਿਕਲ ਸਕੇ। ਪਰ ਕਿਸਾਨਾਂ ਨੇ ਇਸ ਅਪੀਲ ਨੂੰ ਠੁਕਰਾ ਦਿੱਤਾ ਹੈ।
ਇਹ ਵੀ ਪੜ੍ਹੋ: ਕਿਸਾਨ ਅੰਦੋਲਨ: 'ਪੰਜਾਬ ਦੇ ਕਿਸਾਨਾਂ' 'ਤੇ ਮਨੋਹਰ ਲਾਲ ਖੱਟੜ ਦਾ ਵੱਡਾ ਬਿਆਨ
ਦੱਸ ਦੇਈਏ ਇਕ ਕਿਸਾਨ ਨਵੇਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਅਤੇ ਆਪਣੀ ਫ਼ਸਲ ਲਈ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਦੀ ਗਰੰਟੀ ਦੀ ਮੰਗ ਨੂੰ ਲੈ ਕੇ ਅੰਦੋਲਨ ਕਰ ਰਹੇ ਹਨ। ਕਿਸਾਨ ਜਿੱਦ 'ਤੇ ਅੜੇ ਹਨ ਕਿ ਜਦੋਂ ਤੱਕ ਸਰਕਾਰ ਇਹ ਕਾਨੂੰਨ ਵਾਪਸ ਨਹੀਂ ਲੈ ਲੈਂਦੀ, ਉਹ ਆਪਣਾ ਅੰਦੋਲਨ ਜਾਰੀ ਰੱਖਣਗੇ। ਦੱਸਣਯੋਗ ਹੈ ਕਿ ਦਿੱਲੀ ਚਲੋ ਅੰਦਲੋਨ 'ਚ ਹਿੱਸਾ ਲੈਣ ਵਾਲੇ ਕਿਸਾਨ ਆਪਣੇ ਨਾਲ 6 ਮਹੀਨਿਆਂ ਦਾ ਰਾਸ਼ਨ ਪਾਣੀ ਲੈ ਕੇ ਦਿੱਲੀ ਚਲੋ ਅੰਦੋਲਨ 'ਚ ਸ਼ਾਮਲ ਹੋਣ ਆਏ ਹਨ।
ਇਹ ਵੀ ਪੜ੍ਹੋ: ਦਿੱਲੀ ਚਲੋ ਅੰਦੋਲਨ: ਦਿੱਲੀ ਦੇ ਬਾਰਡਰਾਂ 'ਤੇ ਕਿਸਾਨਾਂ ਦੇ ਪੱਕੇ ਡੇਰੇ, ਤਸਵੀਰਾਂ 'ਚ ਵੇਖੋ ਪੂਰਾ ਹਾਲ
ਦਿੱਲੀ ਚਲੋ ਅੰਦੋਲਨ: ਦਿੱਲੀ ਦੇ ਬਾਰਡਰਾਂ 'ਤੇ ਕਿਸਾਨਾਂ ਦੇ ਪੱਕੇ ਡੇਰੇ, ਤਸਵੀਰਾਂ 'ਚ ਵੇਖੋ ਪੂਰਾ ਹਾਲ
NEXT STORY