ਹਰਿਆਣਾ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਅੱਜ ਯਾਨੀ ਸ਼ੁੱਕਰਵਾਰ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਖੇਤੀਬਾੜੀ ਕਾਨੂੰਨ ਵਾਪਸ ਲੈਣ ਦੇ ਐਲਾਨ ਤੋਂ ਬਾਅਦ ਕਿਸਾਨਾਂ ਨੂੰ ਹੁਣ ਧਰਨਾ ਖ਼ਤਮ ਕਰ ਕੇ ਆਪਣੇ ਘਰਾਂ ਨੂੰ ਪਰਤਣਾ ਚਾਹੀਦਾ। ਖੱਟੜ ਨੇ ਪੱਤਰਕਾਰਾਂਨਾਲ ਗੱਲ ਕਰਦੇ ਹੋਏ ਕਿਹਾ ਕਿ ਖੇਤੀ ਕਾਨੂੰਨ ਕਿਸਾਨਾਂ ਵਿਸ਼ੇਸ਼ ਕਰ ਕੇ ਛੋਟੇ ਕਿਸਾਨਾਂ ਦੇ ਹਿੱਤ ’ਚ ਸੀ ਪਰ ਪ੍ਰਧਾਨ ਮੰਤਰੀ ਨੇ ਵੱਡਾ ਮਨ ਦਿਖਾਉਂਦੇ ਹੋਏਅਤੇ ਗਤੀਰੋਧ ਖ਼ਤਮ ਕਰ ਕੇ ਹੁਣ ਇਨ੍ਹਾਂ ਨੂੰ ਵਾਪਸ ਲੈਣਦਾ ਐਲਾਨ ਕਰ ਦਿੱਤਾ ਹੈ ਤਾਂ ਇਸ ’ਤੇ ਭਰੋਸਾ ਕਰਨਾ ਚਾਹੀਦਾ ਅਤੇ ਜੇਕਰ ਭਰੋਸਾ ਨਹੀਂ ਹੈ ਤਾਂ ਇਹ ਦੁਖ਼ ਦੀ ਗੱਲ ਹੈ।
ਉਨ੍ਹਾਂ ਕਿਹਾ ਕਿ ਕਿਉਂਕਿ ਪ੍ਰਧਾਨ ਮੰਤਰੀ ਜੋ ਕਰਦੇ ਹਨ, ਉਸ ਨੂੰ ਪੂਰਾ ਵੀ ਕਰਦੇ ਹਨ। ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਭੂਪਿੰਦਰ ਸਿੰਘ ਹੁੱਡਾ ਅਤੇ ਕਿਸਾਨ ਆਗੂਆਂ ਨੇ ਵੀ ਪ੍ਰਧਾਨ ਮੰਤਰੀ ਦੇ ਫ਼ੈਸਲੇ ਦਾ ਸੁਆਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਅਤੇ ਰਾਜ ਸਰਕਾਰ ਨੇ ਹਮੇਸ਼ਾ ਕਿਸਾਨਾਂ ਦੇ ਹਿੱਤ ’ਚ ਫ਼ੈਸਲੇ ਲਏ ਹਨ ਅਤੇ ਖੇਤੀ ਕਾਨੂੰਨ ਲਾਗੂ ਕਰਨ ਦੇ ਪਿੱਛੇ ਵੀ ਇਹ ਉਦੇਸ਼ ਸੀ। ਉੱਥੇ ਹੀ ਐੱਮ.ਐੱਸ.ਪੀ. ਬਾਰੇ ਗੱਲ ਕਰਦੇ ਹੋਏ ਖੱਟੜ ਨੇ ਕਿਹਾ,‘‘ਇਸ ਨੂੰ ਲੈ ਕੇ ਫਿਲਹਾਲ ਜੋ ਉਲਝਣ ਬਣੀ ਹੋਈ ਹੈ, ਉਸ ਲਈ ਪੀ.ਐੱਮ. ਨੇ ਇਕ ਕਮੇਟੀ ਬਣਾਉਣ ਦੀ ਗੱਲ ਕਹੀ ਹੈ, ਜਿਸ ਤੋਂ ਬਾਅਦ ਇਹ ਵੀ ਸਪੱਸ਼ਟ ਕੀਤਾ ਜਾਵੇਗਾ।’’
ਇਹ ਵੀ ਪੜ੍ਹੋ : ਖੇਤੀ ਕਾਨੂੰਨਾਂ ਦੀ ਵਾਪਸੀ ’ਤੇ ਬੋਲੇ ਟਿਕੈਤ- ਤੁਰੰਤ ਵਾਪਸ ਨਹੀਂ ਹੋਵੇਗਾ ਅੰਦੋਲਨ, ਦੱਸਿਆ ਕਦੋਂ ਜਾਣਗੇ ਘਰ
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
ਖੇਤੀ ਕਾਨੂੰਨਾਂ ਦੀ ਵਾਪਸੀ ’ਤੇ ਨਰੇਂਦਰ ਤੋਮਰ ਦਾ ਬਿਆਨ ਆਇਆ ਸਾਹਮਣੇ ਬੋਲੇ- ਇਸ ਗੱਲ ਦਾ ਹੈ ਦੁਖ਼
NEXT STORY