ਬਹਾਦੁਰਗੜ੍ਹ– ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੱਡਾ ਫੈਸਲਾ ਲੈਂਦੇ ਹੋਏ ਤਿੰਨਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੈ ਐਲਾਨ ਕਰ ਦਿੱਤਾ ਹੈ। ਉਨ੍ਹਾਂ ਕਿਹਾ, ‘ਤਿੰਨੋਂ ਖੇਤੀ ਕਾਨੂੰਨ ਵਾਪਸ ਲਏ ਜਾਣਗੇ।’ ਇਸ ਸਬੰਧ ’ਚ ਟਿਕਰੀ ਬਾਰਡਰ ’ਤੇ ਬੈਠੇ ਕਿਸਾਨਾਂ ਨੇ ਖੁਸ਼ੀ ਜ਼ਾਹਰ ਕੀਤੀ ਪਰ ਨਾਲ ਹੀ ਉਨ੍ਹਾਂ ਕਿਹਾ ਕਿ ਸਾਨੂੰ ਪ੍ਰਧਾਨ ਮੰਤਰੀ ਮੋਦੀ ’ਤੇ ਭਰੋਸਾ ਨਹੀਂ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਪਹਿਲਾਂ ਵੀ ਕਈ ਵਾਅਦੇ ਕਰ ਚੁੱਕੇ ਹਨ, ਜੋ ਅਜੇ ਤਕ ਪੂਰੇ ਨਹੀਂ ਹੋਏ।
ਇਹ ਵੀ ਪੜ੍ਹੋ– ‘ਖੇਤੀ ਕਾਨੂੰਨ ਵਾਪਸ’, PM ਮੋਦੀ ਨੇ ਦੱਸਿਆ ਆਖ਼ਿਰ ਕਿਉਂ ਲਿਆ ਗਿਆ ਇੰਨਾ ਵੱਡਾ ਫ਼ੈਸਲਾ
ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਸੰਯੁਕਤ ਕਿਸਾਨ ਮੋਰਚੇ ਨੂੰ ਖੇਤੀ ਕਾਨੂੰਨਾਂ ਦੇ ਰੱਦ ਹੋਣ ਬਾਰੇ ਲਿਖ ਕੇ ਦੇਵੇ। ਲੋਕ ਸਭਾ ’ਚ ਕਾਨੂੰਨਾਂ ਨੂੰ ਜਦੋਂ ਸਰਕਾਰ ਰੱਦ ਕਰੇਗੀ ਉਦੋਂ ਹੀ ਕਿਸਾਨ ਘਰ ਵਾਪਸੀ ਕਰਨਗੇ।
ਦੱਸ ਦੇਈਏ ਕਿ ਕਿਸਾਨ ਪਿਛਲੇ 1 ਸਾਲ ਤੋਂ ਦਿੱਲੀ ਦੀਆਂ ਸਰਹੱਦਾਂ ’ਤੇ ਧਰਨੇ ਲਗਾ ਕੇ ਬੈਠੇ ਹੋਏ ਹਨ। ਉਨ੍ਹਾਂ ਕਿਹਾ ਸੀ ਕਿ ਜਦੋਂ ਤਕ ਇਹ ਕਾਲੇ ਕਾਨੂੰਨ ਵਾਪਸ ਨਹੀਂ ਹੋਣਗੇ, ਉਹ ਘਰ ਵਾਪਸ ਨਹੀਂ ਜਾਣਗੇ। ਇਸ ਧਰਨੇ ’ਚ ਪੰਜਾਬ, ਹਰਿਆਣਾ ਸਮੇਤ ਕਈ ਹੋਰ ਥਾਵਾਂ ਦੇ ਕਿਸਾਨ ਸ਼ਾਮਲ ਹਨ।
ਇਹ ਵੀ ਪੜ੍ਹੋ– ਖੇਤੀ ਕਾਨੂੰਨਾਂ ਦੀ ਵਾਪਸੀ ’ਤੇ ਕਿਸਾਨਾਂ ਦੀ ਪ੍ਰਤੀਕਿਰਿਆ ਆਈ ਸਾਹਮਣੇ, ਜਾਣੋ ਕੀ ਬੋਲੇ (ਵੀਡੀਓ)
ਖੇਤੀ ਕਾਨੂੰਨਾਂ ਦੀ ਵਾਪਸੀ ’ਤੇ ਬੋਲੇ ਟਿਕੈਤ- ਤੁਰੰਤ ਵਾਪਸ ਨਹੀਂ ਹੋਵੇਗਾ ਅੰਦੋਲਨ, ਦੱਸਿਆ ਕਦੋਂ ਜਾਣਗੇ ਘਰ
NEXT STORY