ਨਵੀਂ ਦਿੱਲੀ- 26 ਜਨਵਰੀ ਨੂੰ ਹੋਣ ਵਾਲੀ ਟਰੈਕਟਰ ਪਰੇਡ ਤੋਂ ਪਹਿਲਾਂ ਕਿਸਾਨ ਨੇਤਾਵਾਂ ਨੇ 18 ਜਨਵਰੀ ਯਾਨੀ ਕਿ ਅੱਜ ਮਹਿਲਾ ਕਿਸਾਨ ਦਿਵਸ ਮਨਾਉਣ ਦਾ ਐਲਾਨ ਕੀਤਾ ਹੈ। ਇਸ ਦੌਰਾਨ ਕਿਸਾਨ ਅੰਦੋਲਨ ਵਿਚ ਬੀਬੀਆਂ ਦੀ ਹਿੱਸੇਦਾਰੀ ਨੂੰ ਪ੍ਰਮੁੱਖਤਾ ਨਾਲ ਸਾਹਮਣੇ ਲਿਆਂਦਾ ਜਾਵੇਗਾ। ਕਿਸਾਨ ਨੇਤਾਵਾਂ ਮੁਤਾਬਕ ਇਹ ਪਹਿਲਾ ਮੌਕਾ ਹੈ, ਜਦੋਂ ਕਿਸਾਨ ਅੰਦੋਲਨ ਵਿਚ ਬੀਬੀਆਂ ਦੀ ਹਿੱਸੇਦਾਰੀ ਨੇ ਆਪਣੀ ਵੱਖ ਅਹਿਮੀਅਤ ਦਿਖਾਈ ਹੈ। ਬੇਸ਼ੱਕ ਬੀਬੀਆਂ ਦੇ ਪੱਧਰ ’ਤੇ ਇਸ ਅੰਦੋਲਨ ਵਿਚ ਅਜੇ ਵੀ ਬੀਬੀਆਂ ਦੀ ਹਿੱਸੇਦਾਰੀ ਸਮੇਂ ਦੀ ਜ਼ਰੂਰਤ ਹੈ ਪਰ ਜਿਸ ਤਰ੍ਹਾਂ ਨੌਜਵਾਨ ਕੁੜੀਆਂ ਨੇ ਮੋਰਚਾ ਸੰਭਾਲਿਆ ਹੈ, ਉਹ ਆਪਣੇ-ਆਪ ਵਿਚ ਅਨੋਖਾ ਹੈ।
ਇਹ ਵੀ ਪੜੋ੍ਹ: ਕਿਸਾਨ ਅੰਦੋਲਨ: ਦਿੱਲੀ ਦੀਆਂ ਸਰਹੱਦਾਂ ’ਤੇ ਡਟੀਆਂ ਬੀਬੀਆਂ ‘ਨਾਰੀ ਸ਼ਕਤੀ ਦਾ ਪ੍ਰਤੀਕ’
ਕਿਸਾਨ ਆਗੂਆਂ ਮੁਤਾਬਕ ਇਹ ਵੱਡਾ ਬਦਲਾਅ ਹੈ ਕਿ ਪੜ੍ਹ-ਲਿਖ ਕੇ ਜਾਗਰੂਕ ਹੋਈਆਂ ਖੁਦ ਇਸ ਅੰਦੋਲਨ ਦਾ ਹਿੱਸਾ ਬਣ ਰਹੀਆਂ ਹਨ। ਇਸ ਨੂੰ ਆਉਣ ਵਾਲੇ ਸਮੇਂ ਵਿਚ ਬੀਬੀਆਂ ਦੇ ਵੱਡੇ ਅੰਦੋਲਨ ਦਾ ਨੀਂਹ ਪੱਥਰ ਮੰਨਿਆ ਜਾ ਸਕਦਾ ਹੈ ਕਿਉਂਕਿ ਇਹ ਅੰਦੋਲਨ ਭਵਿੱਖ ਵਿਚ ਬੀਬੀਆਂ ’ਤੇ ਕੇਂਦਰਿਤ ਅੰਦੋਲਨ ਦੀ ਨਵੀਂ ਰੂਪ-ਰੇਖਾ ਤੈਅ ਕਰੇਗਾ। ਇਸ ਲਈ 18 ਜਨਵਰੀ ਨੂੰ ਮਹਿਲਾ ਕਿਸਾਨ ਦਿਵਸ ਮਨਾਇਆ ਜਾ ਰਿਹਾ ਹੈ ਤਾਂ ਕਿ ਬੀਬੀਆਂ ਦੀ ਆਵਾਜ਼ ਨੂੰ ਬੁਲੰਦ ਕੀਤਾ ਜਾ ਸਕੇ। ਇਸ ਕੜੀ ਵਿਚ ਨੌਜਵਾਨਾਂ ਨੂੰ ਵੀ ਲਗਾਤਾਰ ਜੋੜਿਆ ਜਾ ਰਿਹਾ ਹੈ ਕਿਉਂਕਿ ਬਹੁਤੇ ਨੌਜਵਾਨ ਅਜਿਹੇ ਹਨ, ਜੋ ਪਹਿਲੀ ਵਾਰ ਇੰਨੇ ਵੱਡੇ ਅੰਦੋਲਨ ਦਾ ਹਿੱਸਾ ਬਣੇ ਹਨ।
ਹਾਲਾਂਕਿ ਇਹ ਨੌਜਵਾਨ ਜੋਸ਼ ਭਰੇ ਅੰਦੋਲਨ ਕਾਰਨ ਹਿੱਸਾ ਬਣੇ ਹਨ ਪਰ ਇਥੇ ਹੋਣ ਵਾਲੇ ਸਲਾਹ-ਮਸ਼ਵਰੇ ਦੇ ਵਿਚ ਇਨ੍ਹਾਂ ਨੌਜਵਾਨਾਂ ਨੂੰ ਬਦਲ ਰਹੀ ਸਿਆਸਤ ਨੂੰ ਸਮਝਣ ਦਾ ਮੌਕਾ ਵੀ ਮਿਲ ਰਿਹਾ ਹੈ। ਇਨ੍ਹਾਂ ਨੌਜਵਾਨਾਂ ਨੂੰ ਇਸ ਗੱਲ ਦਾ ਗਹਿਰਾ ਅਹਿਸਾਸ ਹੈ ਕਿ ਕੇਂਦਰ ਸਰਕਾਰ ਦੇ ਖੇਤੀਬਾੜੀ ਕਾਨੂੰਨ ਦੀ ਵਾਪਸੀ ਉਨ੍ਹਾਂ ਦੀ ਪਹਿਲੀ ਵੱਡੀ ਜਿੱਤ ਹੋਵੇਗੀ ਅਤੇ ਇਹ ਜਿੱਤ ਪੰਜਾਬ ਦਾ ਭਵਿੱਖ ਤੈਅ ਕਰੇਗੀ।
ਇਹ ਵੀ ਪੜੋ੍ਹ: ਦਿੱਲੀ ਦੀਆਂ ਬਰੂਹਾਂ ’ਤੇ ਡਟੇ ਕਿਸਾਨ, ਅੰਦੋਲਨ ਨੂੰ ਮਜ਼ਬੂਤ ਬਣਾ ਰਹੇ ਹਨ ‘ਬੱਚੇ’
ਜ਼ਿਕਰਯੋਗ ਹੈ ਕਿ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦਾ ਦਿੱਲੀ ਦੀਆਂ ਸਰਹੱਦਾਂ ’ਤੇ ਧਰਨਾ ਪ੍ਰਦਰਸ਼ਨ ਜਾਰੀ ਹੈ। ਕਿਸਾਨ ਅੰਦੋਲਨ ਅੱਜ 54ਵੇਂ ਦਿਨ ’ਚ ਪ੍ਰਵੇਸ਼ ਕਰ ਗਿਆ ਹੈ। ਕੜਾਕੇ ਦੀ ਠੰਡ ਦੇ ਬਾਵਜੂਦ ਕਿਸਾਨ ਦਿੱਲੀ ਦੀਆਂ ਸਰਹੱਦਾਂ ’ਤੇ ਡਟੇ ਹੋਏ ਹਨ।ਦਰਅਸਲ ਕਿਸਾਨ ਜਥੇਬੰਦੀਆਂ ਨੇ ਐਲਾਨ ਕੀਤਾ ਹੈ ਕਿ 26 ਜਨਵਰੀ ਨੂੰ ਦਿੱਲੀ ’ਚ ਕਿਸਾਨਾਂ ਵਲੋਂ ਟਰੈਕਟਰ ਪਰੇਡ ਰਿੰਗ ਰੋਡ ’ਤੇ ਕੱਢੀ ਜਾਵੇਗੀ। ਗਣਤੰਤਰ ਦਿਵਸ ਮੌਕੇ ਕਿਸੇ ਦਾ ਕੋਈ ਵਿਘਨ ਨਹੀਂ ਪਵੇਗਾ ਅਤੇ ਨਾ ਹੀ ਕਿਸੇ ਨੂੰ ਪਰੇਸ਼ਾਨੀ ਹੋਵੇਗੀ। ਕਿਸਾਨ ਸ਼ਾਂਤੀਪੂਰਨ ਢੰਗ ਨਾਲ ਟਰੈਕਟਰ ਪਰੇਡ ਕੱਢਣਗੇ।
ਕਿਸਾਨੀ ਮੁੱਦੇ ਨੂੰ ਲੈ ਕੇ ਹੁਣ ਤੱਕ ਸਰਕਾਰ ਅਤੇ ਕਿਸਾਨਾਂ ਵਿਚਾਲੇ 9 ਦੌਰ ਦੀ ਗੱਲਬਾਤ ਹੋ ਚੁੱਕੀ ਹੈ, ਕੁਝ ਮੁੱਦਿਆਂ ’ਤੇ ਸਹਿਮਤੀ ਬਣੀ ਹੈ ਪਰ ਕਿਸਾਨ ਜਥੇਬੰਦੀਆਂ ਤਿੰਨੋਂ ਕਾਨੂੰਨਾਂ ਦੀ ਵਾਪਸੀ ’ਤੇ ਅੜੀਆਂ ਹੋਈਆਂ ਹਨ। ਅਜਿਹੇ ਵਿਚ ਵਿਵਾਦ ਦਾ ਹੱਲ ਕਦੋਂ ਅਤੇ ਕਿਵੇਂ ਨਿਕਲਦਾ ਹੈ, ਇਸ ’ਤੇ ਪੂਰੇ ਦੇਸ਼ ਦੀਆਂ ਨਜ਼ਰਾਂ ਹਨ।
PM ਮੋਦੀ ਆਪਣੇ ਦੋਸਤਾਂ ਲਈ ਅੰਨਦਾਤਾਵਾਂ ਦੀ ਪੂੰਜੀ ਕਰ ਰਹੇ ਸਾਫ਼ : ਰਾਹੁਲ ਗਾਂਧੀ
NEXT STORY