ਨਵੀਂ ਦਿੱਲੀ- ਖੇਤੀ ਕਾਨੂੰਨਾਂ ਵਿਰੁੱਧ ਕਿਸਾਨ 43 ਦਿਨਾਂ ਤੋਂ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨ ਨਵੇਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ 'ਤੇ ਅੜੇ ਹੋਏ ਹਨ, ਉੱਥੇ ਹੀ ਸਰਕਾਰ ਵੀ ਇਹ ਕਾਨੂੰਨ ਵਾਪਸ ਲੈਣ ਦੇ ਮੂਡ 'ਚ ਨਹੀਂ ਹੈ। ਉੱਥੇ ਹੀ ਕਿਸਾਨਾਂ ਵਲੋਂ ਅੱਜ ਯਾਨੀ ਵੀਰਵਾਰ ਨੂੰ ਟਰੈਕਟਰ ਮਾਰਚ ਕੱਢਿਆ ਜਾ ਰਿਹਾ ਹੈ। ਜਿਸ ਨੂੰ ਦੇਖਦੇ ਹੋਏ ਸਿੰਘੂ ਸਰਹੱਦ 'ਤੇ ਭਾਰੀ ਗਿਣਤੀ 'ਚ ਸੁਰੱਖਿਆ ਫ਼ੋਰਸ ਤਾਇਨਾਤ ਕੀਤੀ ਗਈ ਹੈ। ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ ਤੋਂ ਕਿਸਾਨਾਂ ਦਾ ਜੱਥਾ ਕੁੰਡਲੀ-ਮਾਨੇਸਰ-ਪਲਵਲ (ਕੇ.ਐੱਮ.ਪੀ.) ਐਕਸਪ੍ਰੈੱਸ ਵੇਅ ਲਈ ਰਵਾਨਾ ਹੋ ਰਿਹਾ ਹੈ। ਇਸ ਨੂੰ ਲੈ ਕੇ ਸੁਰੱਖਿਆ ਦੇ ਸਖ਼ਤ ਇੰਤਜ਼ਾਮ ਕੀਤੇ ਗਏ ਹਨ। ਕੇ.ਐੱਮ.ਪੀ. ਐਕਸਪ੍ਰੈੱਸ ਵੇਅ 'ਤੇ ਪੁਲਸ ਅਤੇ ਨੀਮ ਫ਼ੌਜੀ ਫ਼ੋਰਸਾਂ ਦੀ ਭਾਰੀ ਗਿਣਤੀ 'ਚ ਤਾਇਨਾਤੀ ਕੀਤੀ ਗਈ ਹੈ।
ਇਹ ਵੀ ਪੜ੍ਹੋ : ਕਿਸਾਨਾਂ ਦਾ ਟਰੈਕਟਰ ਮਾਰਚ ਸ਼ੁਰੂ, ਖਾਣੇ ਤੋਂ ਲੈ ਕੇ ਹਰ ਵਿਵਸਥਾ ਨਾਲ ਜਾ ਰਹੇ ਕਿਸਾਨ
ਦੱਸਣਯੋਗ ਹੈ ਕਿ 8 ਜਨਵਰੀ ਨੂੰ ਕਿਸਾਨਾਂ ਦੀ ਸਰਕਾਰ ਨਾਲ 9ਵੇਂ ਦੌਰ ਦੀ ਗੱਲਬਾਤ ਤੈਅ ਹੈ ਪਰ ਇਸ ਤੋਂ ਪਹਿਲਾਂ ਕਿਸਾਨ ਵੱਡਾ ਪ੍ਰਦਰਸ਼ਨ ਕਰਨ ਵਾਲੇ ਹਨ। ਜੇਕਰ 8 ਜਨਵਰੀ ਦੀ ਬੈਠਕ 'ਚ ਹੱਲ ਨਹੀਂ ਨਿਕਲਿਆ ਤਾਂ 9 ਜਨਵਰੀ ਨੂੰ ਖੇਤੀ ਕਾਨੂੰਨ ਦੀ ਕਾਪੀ ਸਾੜਨ ਦੀ ਤਿਆਰੀ ਹੈ। ਨਾਲ ਹੀ 9 ਜਨਵਰੀ ਤੋਂ ਹੀ ਹਰਿਆਣਾ 'ਚ ਕਿਸਾਨ ਜਥੇਬੰਦੀਆਂ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਸ਼ੁਰੂ ਕਰਨਗੀਆਂ ਅਤੇ 26 ਜਨਵਰੀ ਦੇ ਦਿਨ ਦਿੱਲੀ 'ਚ ਟਰੈਕਟਰ ਪਰੇਡ ਦੀ ਚਿਤਾਵਨੀ ਦਿੱਤੀ ਗਈ ਹੈ।
ਨੋਟ : ਕਿਸਾਨਾਂ ਦੁਆਰਾ ਕੱਢੇ ਜਾ ਰਹੇ ਟਰੈਕਟਰ ਮਾਰਚ ਸਬੰਧੀ ਕੀ ਹੈ ਤੁਹਾਡੀ ਰਾਏ
ਕਿਸਾਨਾਂ ਦਾ ਟਰੈਕਟਰ ਮਾਰਚ ਸ਼ੁਰੂ, ਖਾਣੇ ਤੋਂ ਲੈ ਕੇ ਹਰ ਵਿਵਸਥਾ ਨਾਲ ਜਾ ਰਹੇ ਕਿਸਾਨ
NEXT STORY