ਨਵੀਂ ਦਿੱਲੀ— ਗਣਤੰਤਰ ਦਿਵਸ ਮੌਕੇ ਅੱਜ ਯਾਨੀ ਕਿ ਮੰਗਲਵਾਰ ਨੂੰ ਹਜ਼ਾਰਾਂ ਕਿਸਾਨਾਂ ਵਲੋਂ ਟਰੈਕਟਰਾਂ ਨਾਲ ਰਾਜਧਾਨੀ ਦਿੱਲੀ ਵਿਚ ‘ਟਰੈਕਟਰ ਪਰੇਡ’ ਕੱਢੀ ਜਾ ਰਹੀ ਹੈ। ਕਿਸਾਨ ਟਰੈਕਟਰ ਪਰੇਡ ਲਈ ਵੱਡੀ ਗਿਣਤੀ ’ਚ ਦਿੱਲੀ ਵੱਲ ਵੱਧ ਰਹੇ ਹਨ। ਦੱਸ ਦੇਈਏ ਕਿ ਸਖ਼ਤ ਸੁਰੱਖਿਆ ਅਤੇ ਕਈ ਵਿਵਸਥਾਵਾਂ ਤੋਂ ਬਾਅਦ ਦਿੱਲੀ ਪੁਲਸ ਨੇ ਟਰੈਕਟਰ ਪਰੇਡ ਦੀ ਮਨਜ਼ੂਰੀ ਦਿੱਤੀ ਹੈ। ਕਿਸਾਨ ਜਥੇਬੰਦੀਆਂ ਵਲੋਂ ਟਰੈਕਟਰ ਪਰੇਡ ਕੱਢਣ ਦਾ ਐਲਾਨ ਕੀਤਾ ਗਿਆ ਸੀ, ਜੋ ਕਿ ਅੱਜ ਇਤਿਹਾਸਕ ਹੋਣ ਵਾਲਾ ਹੈ।

ਕਿਸਾਨ ਯੂਨੀਅਨਾਂ ਦੇ ਦਾਅਵਾ ਕੀਤਾ ਹੈ ਕਿ ਕਰੀਬ 2 ਲੱਖ ਟਰੈਕਟਰਾਂ ਦੇ ਪਰੇਡ 'ਚ ਹਿੱਸਾ ਲੈਣ ਦੀ ਉਮੀਦ ਹੈ। ਪ੍ਰਦਰਸ਼ਨਕਾਰੀ ਕਿਸਾਨਾਂ ਦਾ ਕਹਿਣਾ ਹੈ ਕਿ ਉਹ ਤਿੰਨੇ ਨਵੇਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਆਪਣੀ ਮੰਗ 'ਤੇ ਕਾਇਮ ਹਨ ਅਤੇ ਮੰਗਾਂ ਪੂਰੀਆਂ ਹੋਣ ਤੱਕ ਉਨ੍ਹਾਂ ਦਾ ਅੰਦੋਲਨ ਜਾਰੀ ਰਹੇਗਾ।

ਉਨ੍ਹਾਂ ਨੇ ਕਿਹਾ ਕਿ ਟਰੈਕਟਰ ਰੈਲੀ ਦੀ ਗੱਲ ਹੈ ਤਾਂ ਇਸ ਨਾਲ ਸਰਕਾਰ ਨੂੰ ਸਾਡੀ ਤਾਕਤ ਬਾਰੇ ਪਤਾ ਲੱਗੇਗਾ ਕਿ ਅੰਦੋਲਨ ਸਿਰਫ ਹਰਿਆਣਾ ਜਾਂ ਪੰਜਾਬ ਤੱਕ ਹੀ ਸੀਮਤ ਨਹੀਂ ਹੈ, ਸਗੋਂ ਇਹ ਪੂਰੇ ਦੇਸ਼ ਦਾ ਅੰਦੋਲਨ ਹੈ। ਕਿਸਾਨ ਯੂਨੀਅਨਾਂ ਦਾ ਕਹਿਣਾ ਹੈ ਕਿ ਟਰੈਕਟਰ ਪਰੇਡ ਲਈ ਆਏ ਕਿਸਾਨ ਹੁਣ ਵਾਪਸ ਨਹੀਂ ਜਾਣਗੇ ਅਤੇ ਪ੍ਰਦਰਸ਼ਨ ਨਾਲ ਜੁੜਨਗੇ।

ਦੱਸ ਦੇਈਏ ਕਿ ਕਿਸਾਨ ਖੇਤੀ ਕਾਨੂੰਨਾਂ ਖ਼ਿਲਾਫ਼ ਪਿਛਲੇ 62 ਦਿਨਾਂ ਤੋਂ ਡਟੇ ਹੋਏ ਹਨ। ਕਿਸਾਨਾਂ ਵਲੋਂ ਅੱਜ ਦਿੱਲੀ ’ਚ ਟਰੈਕਟਰ ਪਰੇਡ ਕੱਢ ਕੇ ਇਤਿਹਾਸ ਰਚਿਆ ਜਾਵੇਗਾ, ਜਿਸ ਨੂੰ ਪੂਰੀ ਵੇਖੇਗੀ।

ਕਿਸਾਨਾਂ ਦਾ ਕਹਿਣਾ ਹੈ ਕਿ ਉਹ ਜੰਗ ਜਿੱਤਣ ਆਏ ਹਨ ਅਤੇ ਜੰਗ ਜਿੱਤ ਕੇ ਹੀ ਜਾਣਗੇ।


ਗਣਤੰਤਰ ਦਿਵਸ ਮੌਕੇ ਦਿੱਲੀ ਦੇ 38 ਪੁਲਸ ਮੁਲਾਜ਼ਮ ‘ਪੁਲਸ ਮੈਡਲ’ ਨਾਲ ਸਨਮਾਨਿਤ
NEXT STORY